October 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਰਾਮ ਰਹੀਮ ਦੀ ਪੈਰੋਲ ‘ਤੇ ਭੜਕੇ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ, ਸਰਕਾਰ ‘ਤੇ ਲਾਏ ‘ਦੋਹਰੇ ਮਾਪਦੰਡ’ ਦੇ ਦੋਸ਼

ਰਾਮ ਰਹੀਮ ਦੀ ਪੈਰੋਲ 'ਤੇ ਭੜਕੇ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ, ਸਰਕਾਰ 'ਤੇ ਲਾਏ 'ਦੋਹਰੇ ਮਾਪਦੰਡ' ਦੇ ਦੋਸ਼
ਅੰਮ੍ਰਿਤਸਰ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਆਗੂਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਫੈਸਲੇ ‘ਤੇ ਤਿੱਖਾ ਇਤਰਾਜ਼ ਜਤਾਉਂਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ‘ਤੇ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ ਹੈ।

ਦੋਹਰੇ ਮਾਪਦੰਡਾਂ ਦੇ ਲਾਏ ਦੋਸ਼ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਗੰਭੀਰ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਬਾਰ-ਬਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ‘ਬੰਦੀ ਸਿੰਘਾਂ’ ਨੂੰ ਰਿਹਾਅ ਨਹੀਂ ਕੀਤਾ ਜਾ ਰਹਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੀਤੀ ਸਰਕਾਰ ਦੇ ਦੋਹਰੇ ਮਾਪਦੰਡਾਂ ਅਤੇ ਕਾਨੂੰਨ ਦੇ ਅਸਮਾਨ ਪ੍ਰਯੋਗ ਨੂੰ ਸਾਫ਼ ਦਰਸਾਉਂਦੀ ਹੈ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ- ਡਵੋਕੇਟ ਧਾਮੀ ਅਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਵੀ ਮਾਨਵਤਾ ਦੇ ਆਧਾਰ ‘ਤੇ ਰਿਹਾਈ ਜਾਂ ਪੈਰੋਲ ਦੀ ਸੁਵਿਧਾ ਮਿਲਣੀ ਚਾਹੀਦੀ ਹੈ, ਤਾਂ ਜੋ ਇਨਸਾਫ਼ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

Related posts

ਜੀਐੱਸਟੀ ਦਰਾਂ ਵਿਚ ਸੁਧਾਰ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਦਾ ਵਾਧਾ ਕੀਤਾ: ਵਿੱਤ ਮੰਤਰੀ

Current Updates

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

Current Updates

ਸ਼ਾਹਪੁਰ ਕੰਢੀ ਪ੍ਰਾਜੈਕਟ ਨਾਲ ਸੂਬੇ ਨੂੰ ਵੱਡੇ ਪੱਧਰ ’ਤੇ ਮਿਲਣਗੀਆਂ ਬਿਜਲੀ ਅਤੇ ਸਿੰਚਾਈ ਸਹੂਲਤਾਂ

Current Updates

Leave a Comment