October 11, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ

ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ

ਚੰਡੀਗੜ੍ਹ:  ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ।
ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਪ੍ਰਤੀਸ਼ਤ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।”ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ‘ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”
ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾ ਸਕਣ।”
ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related posts

ਕਾਰਤਿਕ ਆਰੀਅਨ ਦੀ ਫਿਲਮ “ਤੂੰ ਮੇਰੀ ਮੈਂ ਤੇਰਾ ਮੈਂ ਤੇਰਾ ਤੂੰ ਮੇਰੀ” 25 ਦਸੰਬਰ ਨੂੰ ਹੋਵੇਗੀ ਰਿਲੀਜ਼ !

Current Updates

ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ

Current Updates

ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਕਰਕੇ NTA ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਕੀਤੀ ਚਰਚਾ

Current Updates

Leave a Comment