August 30, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ 'ਮਨ ਕੀ ਬਾਤ' ਪ੍ਰੋਗਰਾਮ
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ।
ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ ‘ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ ‘ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ। ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ 'ਮਨ ਕੀ ਬਾਤ' ਪ੍ਰੋਗਰਾਮ
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ੇ ਕੀ ਗੁਣਾ ਵਧ ਗਿਆ ਹੈ। ਉਹਨਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ।
ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ। ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

Related posts

ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ

Current Updates

ਮੇਲਾ ਦੇਖਣ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤ

Current Updates

ਜਗਰਾਉਂ ਦੇ ਪਿੰਡ ‘ਚ ਨਸ਼ੇ ਦੀ ਬਲੀ ਚੜ੍ਹੇ 2 ਨੌਜਵਾਨ: ਘਰਾਂ ‘ਚ ਵਿਛੇ ਸੱਥਰ, ਪਿੰਡ ‘ਚ ਸੋਗ ਦੀ ਲਹਿਰ

Current Updates

Leave a Comment