August 31, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮ

ਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮ

ਚੰਡੀਗੜ੍ਹ-  ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ਵਰਤਣ ਦਾ ਹੈ। ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਵੜਿੰਗ, ਜੋ ਪਹਿਲਾਂ ਹੀ ਕਾਂਗਰਸ ਦੀ ਅੰਦਰੂਨੀ ਜੰਗ ’ਚ ਉਲਝੇ ਹੋਏ ਹਨ, ਉਨ੍ਹਾਂ ਲਈ ਕੌਮੀ ਕਮਿਸ਼ਨ ਦਾ ਫ਼ੈਸਲਾ ਨਵੀਂ ਚੁਣੌਤੀ ਬਣੇਗਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਉਪਰੋਕਤ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲੀਸ ਤਰਫ਼ੋਂ ਡੀ ਐੱਸ ਪੀ ਹਰਪ੍ਰੀਤ ਸਿੰਘ ਅਤੇ ਡੀ ਐੱਸ ਪੀ (ਈ ਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ।

ਇਸ ਮੌਕੇ ਪਟੀਸ਼ਨਰ ਸਰਬਜੋਤ ਸਿੰਘ, ਜੋ ਕਿ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਹਨ, ਵੀ ਹਾਜ਼ਰ ਸਨ। ਕੌਮੀ ਕਮਿਸ਼ਨ ਨੇ ਪੰਜਾਬ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਉਂਗਲ ਉਠਾਈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਐਕਸ਼ਨ ਟੇਕਨ ਰਿਪੋਰਟ ਸੌਂਪਣ ਵਿੱਚ ਹੋ ਰਹੀ ਦੇਰੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਕੌਮੀ ਕਮਿਸ਼ਨ ਨੇ 5 ਮਈ 2026 ਨੂੰ ਹੋਈ ਸੁਣਵਾਈ ਦੌਰਾਨ ਨਿਯਮਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਜਾਂਚ ਪੂਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਕੌਮੀ ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਦੀ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਕਥਿਤ ਮੁਲਜ਼ਮਾਂ ਵੱਲੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਮੁਹੱਈਆ ਕਰਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਸ ਤੋਂ ਇਲਾਵਾ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਕੌਮੀ ਕਮਿਸ਼ਨ ਨੇ ਅੱਜ ਸਬੰਧਿਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਜ਼ਰੂਰੀ ਕਦਮ ਚੁੱਕਣ ਅਤੇ 5 ਦਿਨਾਂ ਦੇ ਅੰਦਰ ਇਸ ਕਾਰਵਾਈ ਦੀ ਸਥਿਤੀ ਕਮਿਸ਼ਨ ਨੂੰ ਸੌਂਪਣ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਜਾਂਚ ਜਲਦੀ ਤੋਂ ਜਲਦੀ ਪੂਰੀ ਕਰਨ ਤੋਂ ਇਲਾਵਾ ਬਿਨਾਂ ਕਿਸੇ ਦੇਰੀ ਦੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਚੇਅਰਮੈਨ ਨੇ ਜਾਂਚ ਤੇ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ ਲਈ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ। ਜੇਕਰ ਸਬੰਧਿਤ ਜਾਂਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਕੋਈ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਮੰਗੀ ਗਈ ਹੈ। ਕੌਮੀ ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਦਿੱਲੀ ਅਤੇ ਪੰਜਾਬ ਦੋਵਾਂ ਥਾਵਾਂ ’ਤੇ ਤੁਰੰਤ ਢੁਕਵੀਂ ਪੁਲੀਸ ਸੁਰੱਖਿਆ ਦੇਣ ਲਈ ਕਿਹਾ ਹੈ।

Related posts

ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ

Current Updates

ਭੋਲੇ ਬਾਬਾ ਦੇ ਸਾਵਨ ਮਹੀਨੇ ਗੁਰੂ ਪੂਰਨਮਾ ਮੌਕੇ 21 ਪੌਦੇ ਲਗਾਏ

Current Updates

ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

Current Updates

Leave a Comment