October 17, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅਤੇ ਹੋਰ ਨੇਤਾਵਾਂ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੇਅੰਤ ਸਿੰਘ ਦੀ ਅਗਸਤ 1995 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ। ਬਿੱਟੂ ਨੇ ਆਪਣੇ ਦਾਦਾ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਲਈ ਬੇਅੰਤ ਸਿੰਘ ਦੀ ਕੁਰਬਾਨੀ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗੀ। ਇਸ ਮੌਕੇ, ਮਰਹੂਮ ਸਾਬਕਾ ਮੁੱਖ ਮੰਤਰੀ ਦੇ ਪੋਤੇ ਬਿੱਟੂ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਪ੍ਰਣ ਲਿਆ।

ਬਿੱਟੂ ਨੇ ਕਿਹਾ, ”ਸ਼ਹੀਦ ਸਰਦਾਰ ਬੇਅੰਤ ਸਿੰਘ ਜੀ ਦੀ 31ਵੀਂ ਬਰਸੀ ‘ਤੇ ਅਸੀਂ ਪੰਜਾਬ ਨੂੰ ‘ਨਸ਼ਾ-ਮੁਕਤ’ ਬਣਾਉਣ ਦਾ ਪ੍ਰਣ ਲੈਂਦੇ ਹਾਂ। ਪੰਜਾਬ ਵਿੱਚ ਸ਼ਾਂਤੀ ਲਈ ਉਨ੍ਹਾਂ ਦਾ ਬਲਿਦਾਨ ਸਾਨੂੰ ਆਪਣੇ ਨੌਜਵਾਨਾਂ ਦੀ ਰੱਖਿਆ ਕਰਨ, ਸਮਾਜ ਨੂੰ ਮਜ਼ਬੂਤ ਬਣਾਉਣ ਅਤੇ ਨਸ਼ਾਮੁਕਤ ਪੰਜਾਬ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ।” ਰਾਜਪਾਲ ਕਟਾਰੀਆ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬੇਅੰਤ ਸਿੰਘ ਦੀ ਹਿੰਮਤ, ਸਮਰਪਣ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਟਾਰੀਆ ਅਤੇ ਬਿੱਟੂ ਤੋਂ ਇਲਾਵਾ ਸਾਬਕਾ ਵਿਧਾਇਕ ਤੇਜ ਪ੍ਰਕਾਸ਼ ਸਿੰਘ, ਗੁਰਕੀਰਤ ਕੋਟਲੀ ਅਤੇ ਕਈ ਹੋਰ ਆਗੂ ਇਸ ਮੌਕੇ ‘ਤੇ ਮੌਜੂਦ ਸਨ।

Related posts

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ

Current Updates

‘ਵਿਕੀ ਲਵਸ ਪੰਜਾਬ 2026’ ਮੁਹਿੰਮ ਦੀ ਸ਼ੁਰੂਆਤ

Current Updates

ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ Raghav Chadha ਆਊਟ

Current Updates

Leave a Comment