September 3, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ’ਚ ਮਿਲ ਸਕਦੀ ਹੈ ਰਾਹਤ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ’ਚ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ-  ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 9 ਸਾਲ ਪੁਰਾਣੇ ਮਾਣਹਾਨੀ ਦੇ ਕੇਸ ਵਿੱਚ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਇਹ ਕੇਸ ਜਨਵਰੀ 2017 ਵਿੱਚ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਦਰਜ ਕਰਵਾਇਆ ਗਿਆ ਸੀ ਜਿਸ ਵਿੱਚ ਸੁਖਬੀਰ ਬਾਦਲ ’ਤੇ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਸੰਗਠਨ ਦੱਸਣ ਦਾ ਦੋਸ਼ ਲਗਾਇਆ ਗਿਆ ਸੀ।

ਕੇਸ ਦੀ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਸੁਖਬੀਰ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਅਗਲੀ ਤਾਰੀਖ਼ ‘ਤੇ ਇਹ ਕੇਸ ਵਾਪਸ ਲੈ ਲਿਆ ਜਾਵੇਗਾ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਵਕੀਲ ਦੇ ਬਿਆਨ ਨੂੰ ਮੱਦੇਨਜ਼ਰ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਤੱਕ ਮੁਲਤਵੀ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਸਮਝੌਤਾ ਹੋਇਆ ਹੈ ਤਾਂ ਉਸ ਨੂੰ ਨਿਰਧਾਰਤ ਮਿਤੀ ਤੱਕ ਲਿਖਤੀ ਰੂਪ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਸੁਪਰੀਮ ਕੋਰਟ ਤੋਂ ਪਹਿਲਾਂ ਰੱਦ ਹੋ ਚੁੱਕੀ ਸੀ ਪਟੀਸ਼ਨ- ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ 2017 ਦੀ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਕਤੂਬਰ 2025 ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਨੇ ਸ਼ਿਕਾਇਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤ ਮੁਤਾਬਕ ਸੁਖਬੀਰ ਬਾਦਲ ਨੇ ਜਨਵਰੀ 2017 ਵਿੱਚ ਦੋਸ਼ ਲਗਾਇਆ ਸੀ ਕਿ ਅਖੰਡ ਕੀਰਤਨੀ ਜਥਾ ਇੱਕ ਦਹਿਸ਼ਤੀ ਜਥੇਬੰਦੀ ਦਾ “ਸਿਆਸੀ ਫਰੰਟ” ਹੈ।

ਜ਼ਿਕਰਯੋਗ ਹੈ ਕਿ ਰਾਜਿੰਦਰ ਪਾਲ ਸਿੰਘ ਵੱਲੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਵਿਵਾਦਤ ਬਿਆਨ ਦਿੱਤਾ ਸੀ। ਅਦਾਲਤ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਕਰਕੇ 28 ਨਵੰਬਰ 2019 ਨੂੰ ਤੱਥਾਂ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਸੀ, ਜਿਸ ਦੇ ਆਧਾਰ ‘ਤੇ ਰਾਜਿੰਦਰ ਪਾਲ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

Related posts

ਕਿਸਾਨ ਅੰਦੋਲਨ ਲਈ ਇਕੱਠ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ, ਮਾਮਲਾ ਦਰਜ

Current Updates

ਰੇਗਿਸਤਾਨ ਦਾ ਜਹਾਜ਼ ਬਣਿਆ ਤਸਕਰਾਂ ਦੀ ਸਵਾਰੀ; ਇੱਕ ਗ੍ਰਿਫ਼ਤਾਰ

Current Updates

ਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲ

Current Updates

Leave a Comment