September 3, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲਦੀ ਦੇਸ਼ ’ਚ ਸਭ ਤੋਂ ਵੱਧ ਤਨਖਾਹ: ਹਰਪਾਲ ਚੀਮਾ

ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲਦੀ ਦੇਸ਼ ’ਚ ਸਭ ਤੋਂ ਵੱਧ ਤਨਖਾਹ: ਹਰਪਾਲ ਚੀਮਾ
ਚੰਡੀਗੜ੍ਹ-  ਪੰਜਾਬ ਵਿੱਚ ਮਹਿੰਗਾਈ ਭੱਤੇ ਦੇ ਬਕਾਈ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਵਿੱਚ ਚੱਲ ਰਿਹਾ ਟਕਰਾਅ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾਕਟਰ ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਮਿਲ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਗੁਜਰਾਤ ਦੇ ਮੁਲਾਜ਼ਮਾਂ ਨਾਲੋਂ 28 ਫੀਸਦ ਵੱਧ ਅਤੇ ਹਰਿਆਣਾ ਦੇ ਮੁਲਾਜ਼ਮਾਂ ਨਾਲੋਂ 13 ਫੀਸਦ ਤਨਖਾਹ ਵੱਧ ਦਿੱਤੀ ਜਾ ਰਹੀ ਹੈ। ਇਸੇ ਕਰਕੇ ਪੰਜਾਬ ਦੇ ਕੁੱਲ ਮਾਲੀਏ ਦਾ 51 ਫੀਸਦ ਹਿੱਸਾ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨਾਂ ਉੱਤੇ ਖਰਚ ਹੁੰਦਾ ਹੈ। ਜਦੋਂ ਕਿ ਦੇਸ਼ ਵਿੱਚ ਔਸਤਨ ਮਾਲੀਏ ਦਾ 38 ਫੀਸਦ ਹਿੱਸਾ ਹੀ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ ਤੇ ਖਰਚ ਹੁੰਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਦੇ ਡੀਏ ਦਾ ਬਕਾਇਆ ਖੜ੍ਹਾ 14100 ਕਰੋੜ ਰੁਪਏ ਪੁਰਾਣੀ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਦੇ ਹਨ, ਜਿਸ ਵਿੱਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਥੋੜੇ ਥੋੜੇ ਕਰਕੇ ਭੁਗਤਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਦਿੱਤੇ ਪਲਾਨ ਅਨੁਸਾਰ 4500 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕਰ ਵੀ ਦਿੱਤਾ ਹੈ ਅਤੇ ਬਾਕੀਆਂ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਪੰਜਾਬ ਦੇ ਮੁਲਾਜ਼ਮਾਂ ਅਤੇ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀਆਂ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ 2022 ਦੀਆਂ ਚੋਣਾਂ ਦੇ ਨਜ਼ਦੀਕ ਆਉਣ ਤੇ ਮੁਲਾਜ਼ਮਾਂ ਨੂੰ ਡੀਏ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਡੀਏ ਨਹੀਂ ਦਿੱਤਾ।  ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਐਲਾਨ ਕਰ ਸਕਦੀ ਸੀ ਪਰ ਆਮ ਆਦਮੀ ਪਾਰਟੀ ਨੇ ਝੂਠ ਨਹੀਂ ਬੋਲਿਆ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਹਰ ਪੱਖ ਉੱਤੇ ਗੱਲਬਾਤ ਕਰਨ ਲਈ ਤਿਆਰ ਹੈ। ਇਸ ਲਈ ਮੁਲਾਜ਼ਮ ਹੜਤਾਲ ਕਰਨ ਦੀ ਜਗ੍ਹਾ ਸਰਕਾਰ ਨਾਲ ਬੈਠ ਕੇ ਗੱਲਬਾਤ ਕਰਨ।

Related posts

ਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀ

Current Updates

ਜਥੇਦਾਰ ਗੜਗੱਜ ਵੱਲੋਂ ਰਾਜੌਰੀ ਦੇ ਬਥੂਨੀ ਪਿੰਡ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਜੋਂ ਗੁਰਦੁਆਰੇ ਦੀ ਆਰੰਭਤਾ

Current Updates

ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ

Current Updates

Leave a Comment