September 5, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ – ਇਯਾਲੀ

ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ - ਇਯਾਲੀ

ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਸਰਦਾਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਬਿਆਨ ਵਿੱਚ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ,ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸ਼ਾਂਤਮਈ ਢੰਗ ਨਾਲ ਸਵਾਲ ਪੁੱਛਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਉਸ ਉੱਤੇ ਅੰਨ੍ਹਾ ਤਸ਼ੱਦਦ ਢਾਹਿਆ ਜਾਣਾ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਕਾਰਾ ਹੈ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਅੱਗੇ ਸਵਾਲ ਰੱਖਣ ਅਤੇ ਵਿਰੋਧ ਪ੍ਰਗਟਾਉਣ ਦਾ ਸੰਵਿਧਾਨਕ ਹੱਕ ਹੈ। ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਸਰਕਾਰ ਦੀ ਬੌਖਲਾਹਟ ਅਤੇ ਤਾਨਾਸ਼ਾਹੀ ਸੋਚ ਦਾ ਸਬੂਤ ਹੈ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਕਿਹਾ ਕਿ, ਖੁਦ ਆਪ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਕਹਿੰਦੇ ਰਹੇ ਹਨ, ਰਾਜਨੀਤਿਕ ਆਗੂਆਂ ਨੂੰ ਘੇਰ ਕੇ ਜਰੂਰ ਸਵਾਲ ਕਰਿਆ ਕਰੋ, ਅੱਜ ਜਦੋਂ ਓਹਨਾਂ ਤੋ ਸਵਾਲ ਕਰਨ ਲਈ ਸਰਦਾਰ ਮੋਹਨਜੀਤ ਸਿੰਘ ਸ਼ੇਰੋਂ ਨੇ ਅਵਾਜ ਬੁਲੰਦ ਕੀਤੀ ਤਾਂ ਉਸ ਨਾਲ ਕੀਤਾ ਗਿਆ ਪੁਲਸੀਆ ਜ਼ਬਰ ਨਾਦਰਸ਼ਾਹੀ ਦੀ ਨਿਸ਼ਾਨੀ ਹੈ।
ਸਰਦਾਰ ਇਯਾਲੀ ਨੇ ਕਿਹਾ ਕਿ, ਅਕਾਲੀ ਦਲ “ਵਾਰਿਸ ਪੰਜਾਬ ਦੇ” ਜਥੇਬੰਦੀ ਇਸ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ, ਬਾਪੂ ਤਰਸੇਮ ਸਿੰਘ ਵਲੋ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਜਾਕੇ ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਨਿੱਜੀ ਤੌਰ ਤੇ ਮੁਲਾਕਾਤ ਵੀ ਕੀਤੀ ਗਈ ਅਤੇ ਓਹਨਾ ਦੀ ਸਿਹਤ ਦਾ ਹਾਲ ਵੀ ਜਾਣਿਆ ਗਿਆ। ਸਰਦਾਰ ਇਯਾਲੀ ਨੇ ਕਿਹਾ ਕਿ, ਅਸੀਂ ਹਮੇਸ਼ਾ ਸੱਚ ਅਤੇ ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹੇ ਹਾਂ ਅਤੇ ਸ਼ੇਰੋਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਰੱਖਾਂਗੇ।

Related posts

ਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂ

Current Updates

ਦੀਵਾਲੀ ਦੇ ਮੱਦੇਨਜ਼ਰ ਬੀ ਐੱਸ ਐੱਫ ਨੇ ਸਰਹੱਦ ’ਤੇ ਚੌਕਸੀ ਵਧਾਈ

Current Updates

ਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆ

Current Updates

Leave a Comment