September 9, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬੀ ਭਾਈਚਾਰੇ ਤੇ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਭਲਾਈ ਬਾਰੇ ਹੋਈ ਚਰਚਾ

ਪੰਜਾਬੀ ਭਾਈਚਾਰੇ ਤੇ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਭਲਾਈ ਬਾਰੇ ਹੋਈ ਚਰਚਾ
ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸ਼੍ਰੀ ਫਿਲਿਪ ਗਰੀ ਅਤੇ ਸੈਕਿੰਡ ਸੈਕਟਰੀ ਸ਼੍ਰੀ ਓਰਸਨ ਪਾਸੀ ਨੇ ਖਾਸ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਦੇਸ਼ਾਂ ਅਤੇ ਖਾਸ ਕਰਕੇ ਪੰਜਾਬ ਤੇ ਆਸਟ੍ਰੇਲੀਆ ਦਰਮਿਆਨ ਵਧ ਰਹੇ ਸਬੰਧਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੱਲਬਾਤ ਦੌਰਾਨ ਆਸਟ੍ਰੇਲੀਆ ਵਿੱਚ ਪੜ੍ਹ ਰਹੇ ਪੰਜਾਬੀ ਭਾਈਚਾਰੇ, ਸਿੱਖਾਂ ਤੇ ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁੱਦਿਆਂ ’ਤੇ ਵਿਸ਼ੇਸ਼ ਤੌਰ ’ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਲਈ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਪੰਜਾਬ ਲਈ ਬੇਹੱਦ ਮਹੱਤਵਪੂਰਨ ਹੈ।ਪੰਜਾਬੀ ਭਾਈਚਾਰੇ ਤੇ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਭਲਾਈ ਬਾਰੇ ਹੋਈ ਚਰਚਾ
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਆਸਟ੍ਰੇਲੀਆ ਦੇ ਸਬੰਧ ਸਿਰਫ਼ ਕੂਟਨੀਤਕ ਪੱਧਰ ਤੱਕ ਸੀਮਤ ਨਹੀਂ ਹਨ, ਸਗੋਂ ਪੰਜਾਬੀ ਪ੍ਰਵਾਸੀ ਭਾਈਚਾਰੇ ਨੇ ਵੀ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਵਿੱਚ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦੇ ਇਤਿਹਾਸਕ ਵਿਰਸੇ, ਸੱਭਿਆਚਾਰ, ਵਿਕਾਸ ਯਾਤਰਾ ਅਤੇ ਦੁਨੀਆ ਭਰ ਵਿੱਚ ਵਸਦੀ ਪੰਜਾਬੀ ਪ੍ਰਵਾਸੀ ਬਿਰਾਦਰੀ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀ ਇਮਾਨਦਾਰੀ ਅਤੇ ਮਿਹਨਤ ਲਈ ਜਾਣੇ ਜਾਂਦੇ ਹਨ। ਆਸਟ੍ਰੇਲੀਆ ਵਿੱਚ ਵੀ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵੱਖ ਵੱਖ ਮੁਕਾਮ ਹਾਸਲ ਕੀਤੇ ਹਨ।‌ ਆਸਟ੍ਰੇਲੀਆ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਅਤੇ ਸਾਂਝ ਦੀ ਇੱਕ ਮਜ਼ਬੂਤ ਕੜੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਲਗਾਤਾਰ ਮਜ਼ਬੂਤ ਹੋ ਰਹੇ ਹਨ ਅਤੇ ਪੰਜਾਬੀ ਭਾਈਚਾਰਾ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਉਸਾਰੂ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਸਿੱਖਿਆ, ਨੌਜਵਾਨਾਂ, ਹੁਨਰ ਵਿਕਾਸ, ਨਿਵੇਸ਼ ਅਤੇ ਲੋਕਾਂ ਵਿਚਕਾਰ ਆਪਸੀ ਸੰਪਰਕ ਦੇ ਖੇਤਰਾਂ ਵਿੱਚ ਪੰਜਾਬ-ਆਸਟ੍ਰੇਲੀਆ ਸਾਂਝ ਹੋਰ ਅੱਗੇ ਵਧੇਗੀ।

Related posts

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

Current Updates

ਨਾਰਲੀਕਰ ਨੂੰ ਵਿਗਿਆਨ ਰਤਨ ਪੁਰਸਕਾਰ

Current Updates

ਹਿਮਾਚਲ ਪ੍ਰਦੇਸ਼: ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦਰਜ

Current Updates

Leave a Comment