September 9, 2026
ਖਾਸ ਖ਼ਬਰਪੰਜਾਬਰਾਸ਼ਟਰੀ

SGPC ਦੀਆਂ ਸਰਾਵਾਂ ਦੇ ਨਾਂ ‘ਤੇ ਫਰਜ਼ੀ ਬੁਕਿੰਗ ਰਾਹੀਂ ਔਨਲਾਈਨ ਠੱਗੀ, ਪ੍ਰਬੰਧਕਾਂ ਦੀ ਚਿੰਤਾ ਵਧੀ

SGPC ਦੀਆਂ ਸਰਾਵਾਂ ਦੇ ਨਾਂ 'ਤੇ ਫਰਜ਼ੀ ਬੁਕਿੰਗ ਰਾਹੀਂ ਔਨਲਾਈਨ ਠੱਗੀ, ਪ੍ਰਬੰਧਕਾਂ ਦੀ ਚਿੰਤਾ ਵਧੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਸਰਾਵਾਂ ਵਿੱਚ ਕਮਰੇ ਬੁੱਕ ਕਰਵਾਉਣ ਦੇ ਨਾਂ ‘ਤੇ ਸੰਗਤਾਂ ਨਾਲ ਹੋ ਰਹੀ ਔਨਲਾਈਨ ਠੱਗੀ ਦੇ ਮਾਮਲਿਆਂ ਨੇ ਪ੍ਰਬੰਧਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਦੇਸ਼-ਵਿਦੇਸ਼ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਨਿਸ਼ਾਨਾ ਬਣਾ ਕੇ ਕੁਝ ਅਣਪਛਾਤੇ ਅਨਸਰਾਂ ਵੱਲੋਂ ਫਰਜ਼ੀ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਅਕਾਊਂਟਾਂ ਰਾਹੀਂ ਗੁਰਧਾਮਾਂ ਦੀਆਂ ਸਰਾਵਾਂ ਦੀ ਝੂਠੀ ਬੁਕਿੰਗ ਕੀਤੀ ਜਾ ਰਹੀ ਹੈ, ਜਿਸ ਨਾਲ ਸ਼ਰਧਾਲੂਆਂ ਦਾ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਹੈ।

ਇਸ ਪੂਰੇ ਮਾਮਲੇ ‘ਚ ਸਭ ਤੋਂ ਗੰਭੀਰ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਏਜੰਸੀਆਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਪ੍ਰਬੰਧਕਾਂ ਅਨੁਸਾਰ ਠੱਗਾਂ ਵੱਲੋਂ SGPC ਦੇ ਅਧਿਕਾਰਤ ਨਾਂ ਅਤੇ ਲੋਗੋ ਦੀ ਗਲਤ ਵਰਤੋਂ ਕਰਕੇ ਫਰਜ਼ੀ ਕਿਊ.ਆਰ. ਕੋਡ ਅਤੇ ਬੈਂਕ ਖਾਤੇ ਸਰਗਰਮ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਸੰਗਤਾਂ ਤੋਂ ਪੈਸੇ ਐਂਠੇ ਜਾਂਦੇ ਹਨ। ਜਦੋਂ ਸੰਗਤਾਂ ਇੱਥੇ ਪਹੁੰਚਦੀਆਂ ਹਨ ਤਾਂ ਉਨ੍ਹਾਂ ਨੂੰ ਠੱਗੀ ਦਾ ਪਤਾ ਲੱਗਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ਼੍ਰੋਮਣੀ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਫਰਜ਼ੀ ਵੈੱਬਸਾਈਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਠੱਗੀ ਮਾਰਨ ਵਾਲੇ ਗਿਰੋਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣ-ਅਧਿਕਾਰਤ ਵੈੱਬਸਾਈਟ ਜਾਂ ਵਿਅਕਤੀ ਦੇ ਝਾਂਸੇ ਵਿੱਚ ਨਾ ਆਉਣ ਅਤੇ ਸਰਾਵਾਂ ਦੀ ਬੁਕਿੰਗ ਲਈ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ।

Related posts

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ

Current Updates

ਲਾਅ ਕਾਲਜ ਜਬਰ-ਜਨਾਹ ਮਾਮਲਾ: ਕਾਲਜ ਦਾ ਸੁਰੱਖਿਆ ਗਾਰਡ ਗ੍ਰਿਫ਼ਤਾਰ

Current Updates

ਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇ

Current Updates

Leave a Comment