October 26, 2026
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਅਤੇ ਕਾਂਗਰਸ ਨੂੰ ਵੱਡਾ ਝਟਕਾ: ਕਈ ਸਰਗਰਮ ਵਰਕਰ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ‘ਚ ਸ਼ਾਮਲ

'ਆਪ' ਅਤੇ ਕਾਂਗਰਸ ਨੂੰ ਵੱਡਾ ਝਟਕਾ: ਕਈ ਸਰਗਰਮ ਵਰਕਰ 'ਅਕਾਲੀ ਦਲ (ਵਾਰਿਸ ਪੰਜਾਬ ਦੇ)' 'ਚ ਸ਼ਾਮਲ

ਅੰਮ੍ਰਿਤਸਰ: ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੁੰਦਿਆਂ ਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦੋਵਾਂ ਮੁੱਖ ਪਾਰਟੀਆਂ ਦੇ ਕਈ ਸਰਗਰਮ ਵਰਕਰ ਅਤੇ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਵਿੱਚ ਸ਼ਾਮਲ ਹੋ ਗਏ ਹਨ। ਅੰਮ੍ਰਿਤਸਰ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਜੀ ਆਇਆਂ ਨੂੰ ਆਖਦਿਆਂ ਜਥੇਬੰਦਕ ਜੀ ਆਇਆਂ ਕੀਤਾ। ਇਸ ਦੌਰਾਨ ਕਾਂਗਰਸ ਦੇ ਖੇਡ ਵਿੰਗ ਨਾਲ ਜੁੜੇ ਰਹੇ ਅਹੁਦੇਦਾਰਾਂ ਅਤੇ ‘ਆਪ’ ਦੇ ਸਥਾਨਕ ਵਰਕਰਾਂ ਸਮੇਤ ਕਈ ਪ੍ਰਮੁੱਖ ਚਿਹਰਿਆਂ ਨੂੰ ਸਿਰੋਪਾਓ ਬਖ਼ਸ਼ ਕੇ ਪਾਰਟੀ ਵਿੱਚ ਰਸਮੀ ਤੌਰ ‘ਤੇ ਜੀ ਆਇਆਂ ਆਖਿਆ ਗਿਆ।

ਸ਼ਾਮਲ ਹੋਣ ਵਾਲੇ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਉਹ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੀ ਸਿਧਾਂਤਕ ਸੋਚ, ਪੰਜਾਬ ਦੇ ਹੱਕਾਂ ਦੀ ਰਾਖੀ, ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੇ ਉਦੇਸ਼ ਤੋਂ ਪ੍ਰਭਾਵਿਤ ਹੋ ਕੇ ਇਸ ਕਾਫ਼ਲੇ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਬਾਪੂ ਤਰਸੇਮ ਸਿੰਘ ਨੇ ਆਖਿਆ ਕਿ ਨਵੇਂ ਸਾਥੀਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡਾ ਬਲ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਰਾਜਸੀ ਧਿਰਾਂ ਦੇ ਪ੍ਰਮੁੱਖ ਆਗੂ ਅਤੇ ਨੌਜਵਾਨ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨਗੇ, ਜਿਸ ਨਾਲ ਪੰਜਾਬ ਅੰਦਰ ਇੱਕ ਨਵੀਂ ਸਿਆਸੀ ਲਹਿਰ ਹੋਰ ਮਜ਼ਬੂਤ ਹੋਵੇਗੀ।

Related posts

ਅਸ਼ਵਿੰਦਰ ਕੌਰ ਦੀ ਪੁਸਤਕ “ਸਿੰਘਾਸਨ ਬੱਤੀਸੀ” ਲੋਕ ਅਰਪਣ-ਪੰਜਾਬੀ ਵਿਕੀਮੀਡੀਅਨਜ਼ ਸਮੂਹ ਨੇ ਕਰਵਾਇਆ ਸਮਾਗਮ

Current Updates

ਹਿਮਾਚਲ: ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ

Current Updates

ਭਾਰਤ ਗਠਜੋੜ ‘ਚ ਸੀਟਾਂ ਦੀ ਵੰਡ ‘ਤੇ ਸਹਿਮਤੀ, ਸਪਾ ਨੇ ਕੀਤਾ ਐਲਾਨ, ਯੂਪੀ ‘ਚ 11 ਸੀਟਾਂ ‘ਤੇ ਲੜੇਗੀ ਕਾਂਗਰਸ

Current Updates

Leave a Comment