September 11, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ

ਚੰਡੀਗੜ੍ਹ-  ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਦੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਨੂੰ ਲੈਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਮਿਲੇ, ਇਸ ਮੰਗ ਨੂੰ ਲੈਕੇ ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਦੇ ਘਰਾਂ  ਦੇ ਬਾਹਰ ਜਬਰਦਸਤ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕੀਤੀ।ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ
ਅੱਜ ਸਾਹਨੇਵਾਲ ਵਿਖੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੀ ਰਿਹਾਇਸ਼ ਦੇ ਬਾਹਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਰਬੀਰ ਸਿੰਘ ਇਆਲੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਤਾਂ ਲੁਧਿਆਣਾ ਦਿਹਾਤੀ ਦੀ ਲੀਡਰਸ਼ਿਪ ਨੇ ਸੰਦੀਪ ਸਿੰਘ ਰੁਪਾਲੋਂ ਅਤੇ ਜਗਰੂਪ ਸਿੰਘ ਰਾਏਕੋਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ।  ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਨੇ ਜਸਵਿੰਦਰ ਸਿੰਘ ਡਰੋਲੀ, ਨਰਿੰਦਰ ਸਿੰਘ ਭਿੰਡਰ ਅਤੇ ਲਖਬੀਰ ਸਿੰਘ ਕੋਟਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਲੰਬੀ ਦੇ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੀ ਰਿਹਾਇਸ਼ ਦੇ ਬਾਹਰ ਸਰਦਾਰ ਚਮਕੌਰ ਸਿੰਘ ਬਰਾੜ,ਨਛਤਰ ਸਿੰਘ ਅਤੇ ਦਲੇਰ ਡੋਡ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਤਾਂ ਲਹਿਰਾਗਾਗਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਘਰ ਬਾਹਰ ਬਲਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਜਵਾਹਰ ਕੇ, ਅਤੇ ਗੁਰਮੀਤ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਸੰਗਰੂਰ ਅਤੇ ਮਲੇਰਕੋਟਲਾ ਦੀ ਲੀਡਰਸ਼ਿਪ ਨੇ ਰੋਸ ਧਰਨਾ ਦਿੱਤਾ ਗਿਆ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਭਾਈ ਰਛਪਾਲ ਸਿੰਘ ਸੋਸ਼ਣ, ਅਵਤਾਰ ਸਿੰਘ ਕਾਹਨਗੜ੍ਹ ਅਤੇ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਤਾਂ ਖਜਾਨਾ ਮੰਤਰੀ ਹਰਪਾਲ ਚੀਮਾ ਦੇ ਘਰ ਦਾ ਘਿਰਾਓ ਸੁਖਵਿੰਦਰ ਸਿੰਘ ਸੰਗਰੂਰ, ਐਡਵੋਕੇਟ ਗਗਨਦੀਪ ਸਿੰਘ ਅਤੇ ਬਲਜਿੰਦਰ ਸਿੰਘ ਲਸੋਈ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਰੋਪੜ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ ਦੇ ਸਾਹਮਣੇ ਲਖਵਿੰਦਰ ਸਿੰਘ ਰੱਬੀ ਕੰਦੋਲਾ, ਜਗਦੀਪ ਸਿੰਘ ਕੰਸਾਲਾ, ਜਸ਼ਨਦੀਪ ਸਿੰਘ ਸੰਧੂ, ਐਡਵੋਕੇਟ ਸਰਬਜੀਤ ਸਿੰਘ ਬੈਂਸ, ਮਲੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਦੇ ਘਰ ਬਾਹਰ ਜਗਦੀਪ ਸਿੰਘ ਭੁੱਲਰ, ਤੇਜਿੰਦਰ ਸਿੰਘ ਢਿੱਲੋਂ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ,ਹੁਸ਼ਿਆਰਪੁਰ ਵਿਖੇ ਡਾਕਟਰ ਰਵਜੋਤ ਸਿੰਘ ਦੀ ਰਿਹਾਇਸ਼ ਦੇ ਬਾਹਰ ਪ੍ਰਭਜੋਤ ਸਿੰਘ ਰਾਹੋਂ, ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਸਾਬਕਾ ਮੰਤਰੀ ਬਲਕਾਰ ਸਿੰਘ ਦੀ ਜਲੰਧਰ ਸਥਿਤ ਰਿਹਾਇਸ਼ ਦੇ ਸਾਹਮਣੇ ਸਰਦਾਰ ਮਹਿੰਦਰ ਸਿੰਘ ਬਾਜਵਾ, ਜਿਲਾ ਪ੍ਰਧਾਨ ਜਲੰਧਰ, ਬੀਬੀ ਹਰਪ੍ਰੀਤ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ, ਸਰਦਾਰ ਜਗਜੀਤ ਸਿੰਘ ਜੱਗਾ ਹਲਕਾ ਇੰਚਾਰਜ ਕਪੂਰਥਲਾ, ਸਰਦਾਰ ਗੁਰਦੀਪ ਸਿੰਘ ਭੰਡਾਲ ਜ਼ਿਲਾ ਪ੍ਰਧਾਨ ਕਪੂਰਥਲਾ, ਸਰਦਾਰ ਜਗਜੀਤ ਸਿੰਘ ਧਾਲੀਵਾਲ ਹਲਕਾ ਇੰਚਾਰਜ ਕਪੂਰਥਲਾ, ਸਰਦਾਰ ਨਛੱਤਰ ਸਿੰਘ ਸੇਵਦਾਰ ਹਲਕਾ ਭੁਲੱਥ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗਬਟਾਲਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਿਹਾਇਸ਼ ਦੇ ਬਾਹਰ ਮਨਜਿੰਦਰ ਸਿੰਘ ਬੱਲ, ਉਮਰਾਓ ਸਿੰਘ, ਸਤਿੰਦਰਜੀਤ ਤੇ ਅਜੇਪਾਲ ਸਿੰਘ ਢਿੱਲੋ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਏਸੇ ਤਰਾਂ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦੇ ਸਾਹਮਣੇ ਬੀਬੀ ਨਰਿੰਦਰ ਕੌਰ ਕਲਸੀ, ਜਸਕਰਨ ਰਿਆੜ ਅਤੇ ਅਮਨਦੀਪ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਦੀ ਮੌਤ ਦੇ ਚਲਦੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।
ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਲੀਡਰਸ਼ਿਪ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿੱਚ ਵਾਪਰੀ ਮੰਦਭਾਗੀ ਘਟਨਾ ਲਈ ਸਿੱਧੇ ਤੌਰ ਤੇ ਖਜਾਨਾ ਮੰਤਰੀ ਹਰਪਾਲ ਚੀਮਾ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਇਸ ਦੌਰਾਨ ਮੰਗ ਕੀਤੀ ਗਈ ਕਿ ਤੂਰ ਬੰਜਾਰਾ ਵਿੱਚ ਸਰਕਾਰੀ ਸਰਪ੍ਰਸਤੀ ਤੋ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਗੁਲਜਾਰ ਸਿੰਘ ਦੀ ਮੌਤ ਦੇ ਲਈ ਜ਼ਿੰਮੇਵਾਰ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵਿੱਚੋਂ ਅਸਤੀਫ਼ਾ ਲਿਆ ਜਾਵੇ। ਇਸ ਦੇ ਨਾਲ ਹੀ ਪਾਰਟੀ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ।
ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ ਦਿੱਤੇ ਗਏ ਸੱਦੇ ਉਪਰ ਇਨਸਾਫ਼ ਪਸੰਦ ਪੰਜਾਬੀਆਂ ਨੇ ਵੀ ਇਸ ਰੋਸ ਪ੍ਰਦਰਸ਼ਨ ਨੂੰ ਅਪਣਾ ਸਮਰਥਨ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਮੋਹਣਜੀਤ ਸਿੰਘ ਸ਼ੇਰੋਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਵਿੱਚ ਕਾਲਾ ਝੰਡਾ ਦਿਖਾਉਣ ਕਾਰਨ ਮੋਹਣਜੀਤ ਸਿੰਘ ਸ਼ੇਰੋਂ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਅਣਮਨੁੱਖੀ ਅਤੇ ਨਾਜਾਇਜ਼ ਤਸ਼ੱਦਦ ਕੀਤਾ ਗਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸਬੰਧਤ ਡੀਐਸਪੀ, ਇੰਸਪੈਕਟਰ ਅਤੇ ਹੋਰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਿਰਫ਼ ਮੁਅੱਤਲ ਕਰਨਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਡਿਸਮਿਸ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਇਸ ਗੱਲ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੂਰੀ ਤਰਾਂ ਕਾਮਯਾਬ ਰਿਹਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋ ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਬਣਾਉਣ ਲਈ ਸਾਰੀਆਂ ਜ਼ਿਲਾ ਜਥੇਬੰਦੀਆਂ ਦਾ,ਪਾਰਟੀ ਦੇ ਸਾਰੇ ਵਿੰਗ ਦਾ, ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਦਾ ਖਾਸ ਤੌਰ ਤੇ ਧੰਨਵਾਦ ਕੀਤਾ ਗਿਆ।

Related posts

Maharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀ

Current Updates

ਰਾਜੋਆਣਾ ਮਸਲੇ ‘ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗ

Current Updates

ਬਰੈਂਪਟਨ ਘਰ ਵਿੱਚ ਅੱਗ ਲੱਗਣ ਕਾਰਨ ਪੀੜਤ ਪਰਿਵਾਰ ਦੇ ਜੱਦੀ ਪਿੰਡ ਗੁਰਮਾਂ ਵਿੱਚ ਸੋਗ ਦੀ ਲਹਿਰ

Current Updates

Leave a Comment