September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬੈਰੀਕੇਡ ਤੋੜ ਕੇ ਸਿਹਤ ਮੰਤਰੀ ਦੀ ਕੋਠੀ ਅੱਗੇ ਪੁੱਜੇ ਮੁਲਾਜ਼ਮ

ਬੈਰੀਕੇਡ ਤੋੜ ਕੇ ਸਿਹਤ ਮੰਤਰੀ ਦੀ ਕੋਠੀ ਅੱਗੇ ਪੁੱਜੇ ਮੁਲਾਜ਼ਮ

ਪਟਿਆਲਾ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਅੱਜ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਸਥਾਨਕ ਪੁੱਡਾ ਮੈਦਾਨ ਵਿੱਚ ਰੈਲੀ ਕਰਨ ਉਪਰੰਤ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਭਾਵੇਂ ਪੁਲਿਸ ਵਲੋਂ ਪਹਿਲਾਂ ਹੀ ਬੈਰੀਕੇਡਿੰਗ ਕੀਤੀ ਗਈ ਸੀ ਪਰ ਮੁਲਾਜ਼ਮਾਂ ਦਾ ਇਕੱਠ ਬੈਰੀਕੇਡ ਤੋੜ ਕੇ ਮੰਤਰੀ ਦੀ ਕੋਠੀ ਦੇ ਗੇਟ ਤੱਕ ਪੁੱਜਣ ਵਿੱਚ ਸਫ਼ਲ ਰਿਹਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਭੱਠਲ, ਬਚਿੱਤਰ ਸਿੰਘ, ਹਰਦੀਪ ਟੋਡਰਪੁਰ, ਜਸਵੀਰ ਖੋਖਰ, ਹਰੀ ਸਿੰਘ ਟੌਹੜਾ, ਜਗਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਭਿੰਦਰ ਚਾਹਲ ਨੇ ਕਿਹਾ ਕਿ ਹਾਈ ਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਰੋਸ ਹੈ। ਤਾਲਮੇਲ ਕਮੇਟੀ ਦੇ ਆਗੂਆਂ ਵਿਕਰਮਦੇਵ ਸਿੰਘ, ਸੰਤ ਰਾਮ ਚੀਮਾ, ਲਛਮਣ ਨਬੀਪੁਰ, ਜਸਵਿੰਦਰ ਸਮਾਣਾ, ਮਨੋਜ ਘਈ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮੁਲਾਜ਼ਮਾਂ ਖ਼ਿਲਾਫ਼ ਗੁੰਮਰਾਹਕੁਨ ਪ੍ਰਚਾਰ ਕਰ ਰਹੀ ਹੈ ਪਰ ਦੂਜੇ ਪਾਸੇ ਮੀਟਿੰਗ ਤੋਂ ਟਾਲਾ ਵੱਟ ਰਹੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਨਹੀਂ ਹੈ। ਉਨ੍ਹਾਂ ਦਾ ਸੰਘਰਸ਼ ਕੇਵਲ ਡੀ ਏ ਲੈਣ ਤੱਕ ਸੀਮਤ ਨਹੀਂ ਹੈ ਸਗੋਂ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਵਿੰਦਰ ਪੂਨੀਆ ਅਤੇ ਦਰਸ਼ਨ ਬੇਲੂਮਾਜਰਾ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ‘ਆਪ’ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਕੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।

Related posts

ਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਦਾ ਰੁਖ ਕੀਤਾ, ਬੈਂਕਾਂ ਤੋਂ ਲੋਨ ਰਿਕਵਰੀ ਖਾਤਿਆਂ ਦੀ ਮੰਗ ਕੀਤੀ

Current Updates

ਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾ

Current Updates

ਅਸ਼ਵਿੰਦਰ ਕੌਰ ਦੀ ਪੁਸਤਕ “ਸਿੰਘਾਸਨ ਬੱਤੀਸੀ” ਲੋਕ ਅਰਪਣ-ਪੰਜਾਬੀ ਵਿਕੀਮੀਡੀਅਨਜ਼ ਸਮੂਹ ਨੇ ਕਰਵਾਇਆ ਸਮਾਗਮ

Current Updates

Leave a Comment