September 14, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ ‘ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ ‘ਏ’ ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖਾਂਗੇ।ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ
ਇਸ ਮੌਕੇ ਦੇ ਕੁਝ ਪਲਾਂ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ, “ਅੱਜ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 30 ਅਗਸਤ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਨੇ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ ਹੈ। ਫਾਈਨਲ ਵਿੱਚ ਪਹੁੰਚੀਆਂ ਦੋਵਾਂ ਟੀਮਾਂ ਲੁਧਿਆਣਾ ਲਾਇਨਜ਼ ਅਤੇ ਅੰਮ੍ਰਿਤਸਰ ਸੂਰਮਾਜ਼ ਸਮੇਤ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਉਨ੍ਹਾਂ ਦੇ ਬਿਹਤਰੀਨ ਪ੍ਰਦਰਸ਼ਨ ਅਤੇ ਜੁਝਾਰੂ ਜਜ਼ਬੇ ਲਈ ਦਿਲੋਂ ਵਧਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਸਾਡੇ ਯਤਨ ਨਿਰੰਤਰ ਜਾਰੀ ਰਹਿਣਗੇ। ਇਨਕਲਾਬ ਜ਼ਿੰਦਾਬਾਦ।”ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ
ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਪਹਿਲੀ ਵਾਰ ਕਰਵਾਈ ਗਈ ਹੈ। ਇਸ ਵੱਕਾਰੀ ਟੂਰਨਾਮੈਂਟ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਇੱਕ ਮੰਚ ਪ੍ਰਦਾਨ ਕੀਤਾ ਹੈ ਅਤੇ ਇਹ ਖੇਡ ਮਹਾਕੁੰਭ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ।” ਲੀਗ ਦੇ ਸਫਲ ਪ੍ਰਬੰਧ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਸ ਲੀਗ ਦੇ ਸਫ਼ਲ ਪ੍ਰਬੰਧ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਵਧਾਈ ਦਿੰਦਾ ਹਾਂ ਅਤੇ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਆਉਣ ਵਾਲੇ ਸੀਜ਼ਨ ਲਈ ਬਾਕੀ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।”ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ
ਮੁੱਖ ਮੰਤਰੀ ਨੇ ਕਿਹਾ, “ਦੋ ਹਫ਼ਤੇ ਚੱਲੀ ਇਸ ਲੀਗ ਦੌਰਾਨ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਦੇ ਕਈ ਹੋਣਹਾਰ ਨੌਜਵਾਨ ਕ੍ਰਿਕਟਰ ਸੁਰਖੀਆਂ ਵਿੱਚ ਆਏ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਤਿਭਾਸ਼ਾਲੀ ਖਿਡਾਰੀ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਅਤੇ ਭਾਰਤ ਦੀ ਨੁਮਾਇੰਦਗੀ ਕਰਨਗੇ।”
ਆਪਣੇ ਸੂਬੇ ਦੀ ਲੀਗ ਵਿੱਚ ਪੂਰੇ ਉਤਸ਼ਾਹ, ਵਚਨਬੱਧਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਭਾਗ ਲੈਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਲੀਗ ਦੌਰਾਨ ਪੰਜਾਬ ਦੇ ਲਗਪਗ 119 ਖਿਡਾਰੀਆਂ ਨੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਵੇਲੇ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ, ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ, ਦੋਵੇਂ ਪੰਜਾਬ ਤੋਂ ਹਨ।”ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ 21 ਖਿਡਾਰੀ ਇਸ ਵੇਲੇ ਆਈਪੀਐੱਲ ਵਿੱਚ ਖੇਡ ਰਹੇ ਹਨ। ਸ਼ੇਰ-ਏ-ਪੰਜਾਬ ਟੀ-20 ਲੀਗ ਦੌਰਾਨ ਵੱਖ-ਵੱਖ ਆਈਪੀਐੱਲ ਟੀਮਾਂ ਦੇ ਟੈਲੇਂਟ ਸਕਾਊਟਸ ਅਤੇ ਸਿਲੈਕਟਰ ਵੀ ਮੈਚ ਦੇਖਣ ਪਹੁੰਚੇ ਸਨ। ਇਸ ਲੀਗ ਤੋਂ ਬਾਅਦ ਸਾਨੂੰ ਉਮੀਦ ਹੈ ਕਿ ਪੰਜਾਬ ਦੇ ਕਈ ਹੋਰ ਪ੍ਰਤਿਭਾਸ਼ਾਲੀ ਕ੍ਰਿਕਟਰਾਂ ਨੂੰ ਵੱਖ-ਵੱਖ ਆਈਪੀਐੱਲ ਟੀਮਾਂ ਲਈ ਖੇਡਣ ਦੇ ਮੌਕੇ ਮਿਲਣਗੇ।”
ਲੀਗ ਦੇ ਸ਼ੁਰੂਆਤੀ ਨਤੀਜਿਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਇਸ ਲੀਗ ਦੌਰਾਨ ਕੀਤੇ ਗਏ ਪ੍ਰਦਰਸ਼ਨ ਦੇ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਨਮਨ ਧੀਰ ਅਤੇ ਪ੍ਰਭਸਿਮਰਨ ਸਿੰਘ ਦੀ ਚੋਣ ‘ਇੰਡੀਆ ਏ’ ਟੀਮ ਲਈ ਹੋਈ ਹੈ, ਜੋ ਇਹ ਦਰਸਾਉਂਦਾ ਹੈ ਕਿ ਅਜਿਹੇ ਮੰਚ ਉਭਰਦੇ ਖਿਡਾਰੀਆਂ ਲਈ ਕੌਮੀ ਪੱਧਰ ‘ਤੇ ਅੱਗੇ ਵਧਣ ਦਾ ਰਾਹ ਕਿਵੇਂ ਪੱਧਰਾ ਕਰ ਸਕਦੇ ਹਨ।” ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ‘ਪਲੇਅਰ ਆਫ਼ ਦਾ ਟੂਰਨਾਮੈਂਟ’ ਨੂੰ ‘ਯੁਵਰਾਜ ਸਿੰਘ ਅਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।”
ਲੀਗ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੇਰ-ਏ-ਪੰਜਾਬ ਟੀ-20 ਲੀਗ ਸਿਰਫ਼ ਇੱਕ ਕ੍ਰਿਕਟ ਟੂਰਨਾਮੈਂਟ ਨਹੀਂ ਹੈ। ਇਹ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਕ੍ਰਿਕਟ ਦੀ ਅਥਾਹ ਪ੍ਰਤਿਭਾ ਨੂੰ ਪਛਾਣਨ, ਨਿਖਾਰਨ ਅਤੇ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ ਹੈ।”ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ
ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ, “ਜਿਨ੍ਹਾਂ ਨੌਜਵਾਨ ਕ੍ਰਿਕਟਰਾਂ ਨੇ ਇੱਥੇ ਆਪਣੀ ਹੁਨਰ ਦਾ ਲੋਹਾ ਮਨਵਾਇਆ ਹੈ, ਉਹ ਭਵਿੱਖ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂ ਹੋਰ ਵੀ ਰੌਸ਼ਨ ਕਰਨਗੇ।” ਅੱਜ ਅੰਮ੍ਰਿਤਸਰ ਸੁਰਮਾਜ਼ ਅਤੇ ਲੁਧਿਆਣਾ ਲਾਇਨਜ਼ ਵਿਚਾਲੇ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਫਾਈਨਲ ਵਿੱਚ ਖੇਡ ਰਹੇ ਖਿਡਾਰੀਆਂ ਨਾਲ ਮੁਲਾਕਾਤ ਵੀ ਕੀਤੀ।
ਇਸ ਲੀਗ ਵਿੱਚ ਛੇ ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਫਾਜ਼ਿਲਕਾ ਫਾਲਕਨਜ਼, ਅਰਸ਼ਦੀਪ ਸਿੰਘ ਦੀ ਅਗਵਾਈ ਵਾਲੀ ਲੁਧਿਆਣਾ ਲਾਇਨਜ਼, ਅਭਿਸ਼ੇਕ ਸ਼ਰਮਾ ਦੀ ਅਗਵਾਈ ਵਾਲੀ ਅੰਮ੍ਰਿਤਸਰ ਸੁਰਮਾਜ਼, ਪ੍ਰਭਸਿਮਰਨ ਸਿੰਘ ਦੀ ਅਗਵਾਈ ਵਾਲੀ ਜਲੰਧਰ ਵਾਰੀਅਰਜ਼, ਰਮਨਦੀਪ ਸਿੰਘ ਦੀ ਅਗਵਾਈ ਵਾਲੀ ਮੋਹਾਲੀ ਕਿੰਗਜ਼ ਅਤੇ ਗੁਰਨੂਰ ਬਰਾੜ ਦੀ ਅਗਵਾਈ ਵਾਲੀ ਬਠਿੰਡਾ ਰਾਇਲਜ਼ ਸ਼ਾਮਲ ਸਨ।ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ

ਲੀਗ ਵਿੱਚ ਹਿੱਸਾ ਲੈਣ ਵਾਲੀਆਂ ਇਨ੍ਹਾਂ ਛੇ ਟੀਮਾਂ ਵਿੱਚ ਪੰਜਾਬ ਦੇ ਕਈ ਪ੍ਰਮੁੱਖ ਕ੍ਰਿਕਟ ਸਿਤਾਰੇ ਸ਼ਾਮਲ ਸਨ। ਇਨ੍ਹਾਂ ਸਿਤਾਰਿਆਂ ਤੋਂ ਇਲਾਵਾ ਅਨਮੋਲਪ੍ਰੀਤ ਸਿੰਘ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ, ਕ੍ਰਿਸ਼ ਭਗਤ, ਸਾਹਿਲ ਭਾਸਕਰ ਅਤੇ ਰਾਹੁਲ ਕੁਮਾਰ ਵਰਗੇ ਕ੍ਰਿਕਟਰਾਂ ਨੇ ਵੀ ਲੀਗ ਵਿੱਚ ਹਿੱਸਾ ਲਿਆ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Related posts

ਫਿਲਮ ‘ਸਤਲੁਜ’ ਲਈ ਨਾਭਾ ਵਿੱਚ ਗੋਲਕ ਲਗਾਈ

Current Updates

ਮੇਲਾ ਦੇਖਣ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤ

Current Updates

ਕੁਰੂਕਸ਼ੇਤਰ: ਮਹਾਯੱਗ ਦੌਰਾਨ ਚੱਲੀ ਗੋਲੀ, ਇਕ ਜ਼ਖਮੀ; ਬ੍ਰਾਹਮਣ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

Current Updates

Leave a Comment