September 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਦੀ ਨਵੀਂ ਮੁਹਿੰਮ—“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ”

ਚੇਅਰਮੈਨ ਦੀ ਨਵੀਂ ਮੁਹਿੰਮ—“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ”

ਪਟਿਆਲਾ– ਪਟਿਆਲਾ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣ ਅਤੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿੱਚ ਘਰੇਲੂ ਵਰਤੋਂ ਵਾਲੇ ਦੁੱਧ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਡੇਅਰੀ ਵਿਕਾਸ ਵਿਭਾਗ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਲਈ ਪੱਤਰ ਲਿਖਿਆ ਗਿਆ ਸੀ। ਵਿਭਾਗ ਨੇ ਇਸ ਪਹਿਲਕਦਮੀ ਨੂੰ ਸ਼ਲਾਘਾਯੋਗ ਦੱਸਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਮਹੀਨਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੁੱਧ ਜਾਂਚ ਕੈਂਪ ਲਗਾਉਣ ਲਈ ਆਪਣਾ ਸ਼ਡਿਊਲ ਵੀ ਤਿਆਰ ਕਰ ਲਿਆ ਹੈ।

ਇਨ੍ਹਾਂ ਕੈਂਪਾਂ ਵਿੱਚ ਲੋਕ ਆਪਣੇ ਘਰਾਂ ਵਿੱਚ ਵਰਤੋਂ ਲਈ ਲਿਆਂਦੇ ਜਾ ਰਹੇ ਦੁੱਧ ਦੇ ਸੈਂਪਲ ਮੁਫ਼ਤ ਜਾਂਚ ਲਈ ਲਿਆ ਸਕਣਗੇ। ਡੇਅਰੀ ਵਿਕਾਸ ਵਿਭਾਗ ਵੱਲੋਂ ਲੋੜੀਂਦਾ ਤਕਨੀਕੀ ਸਟਾਫ਼ ਅਤੇ ਜਾਂਚ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਵਿੱਚ ਸੁਰੱਖਿਅਤ ਖੁਰਾਕ ਤੇ ਖਪਤਕਾਰ ਜਾਗਰੂਕਤਾ ਪੈਦਾ ਕਰਨਾ ਹੋਵੇਗਾ।

ਤੇਜਿੰਦਰ ਮਹਿਤਾ ਨੇ ਕਿਹਾ ਕਿ ਦੁੱਧ ਹਰ ਪਰਿਵਾਰ ਦੀ ਰੋਜ਼ਾਨਾ ਖੁਰਾਕ ਦਾ ਅਹਿਮ ਹਿੱਸਾ ਹੈ ਅਤੇ ਇਸ ਦੀ ਗੁਣਵੱਤਾ ਨੂੰ ਲੈ ਕੇ ਹਰ ਖਪਤਕਾਰ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕਿਸੇ ਵਿਅਕਤੀ ਜਾਂ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਆਮ ਪਰਿਵਾਰਾਂ ਨੂੰ ਆਪਣੇ ਘਰ ਵਿੱਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਹਾਸਲ ਕਰਨ ਦਾ ਆਸਾਨ ਅਤੇ ਮੁਫ਼ਤ ਮੌਕਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਜਿਹੜੇ ਵੀ ਗਲੀ-ਮੁਹੱਲਿਆਂ ਦੇ ਵਸਨੀਕ ਆਪਣੇ ਇਲਾਕੇ ਵਿੱਚ ਦੁੱਧ ਜਾਂਚ ਕੈਂਪ ਲਗਵਾਉਣਾ ਚਾਹੁੰਦੇ ਹਨ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਲਾਕੇ ਦੇ ਲੋਕਾਂ ਦੀ ਮੰਗ ਅਨੁਸਾਰ ਡੇਅਰੀ ਵਿਕਾਸ ਵਿਭਾਗ ਨਾਲ ਤਾਲਮੇਲ ਕਰਕੇ ਉੱਥੇ ਕੈਂਪ ਲਗਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਇਹ ਸਹੂਲਤ ਸ਼ਹਿਰ ਦੇ ਵੱਧ ਤੋਂ ਵੱਧ ਪਰਿਵਾਰਾਂ ਤੱਕ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਪਹੁੰਚੇ।

ਮਹਿਤਾ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਦੁੱਧ ਦੇ ਸੈਂਪਲ ਦੀ ਗੁਣਵੱਤਾ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਪਾਈ ਜਾਂਦੀ ਹੈ ਤਾਂ ਸਬੰਧਤ ਖਪਤਕਾਰ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਲੋੜੀਂਦੀ ਅਗਲੇਰੀ ਕਾਰਵਾਈ ਲਈ ਅੱਗੇ ਵਧ ਸਕੇਗਾ। ਇਸ ਮਾਮਲੇ ਵਿੱਚ ਖਪਤਕਾਰ ਨੂੰ ਲੋੜੀਂਦਾ ਸਹਿਯੋਗ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਦੁੱਧ ਜਾਂਚ ਕੈਂਪਾਂ ਦੌਰਾਨ ਡੇਅਰੀ ਵਿਕਾਸ ਵਿਭਾਗ ਦੀ ਭੂਮਿਕਾ ਦੁੱਧ ਦੇ ਸੈਂਪਲ ਲੈਣ ਅਤੇ ਉਨ੍ਹਾਂ ਦੀ ਜਾਂਚ ਕਰਕੇ ਖਪਤਕਾਰ ਨੂੰ ਜਾਣਕਾਰੀ ਦੇਣ ਤੱਕ ਸੀਮਿਤ ਰਹੇਗੀ।

ਤੇਜਿੰਦਰ ਮਹਿਤਾ ਨੇ ਕਿਹਾ ਕਿ “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਦਾ ਮਕਸਦ ਪਟਿਆਲਾ ਵਾਸੀਆਂ ਨੂੰ ਆਪਣੇ ਖਾਣ-ਪੀਣ ਨਾਲ ਜੁੜੇ ਮਾਮਲਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਭਾਗੀਦਾਰੀ ਨਾਲ ਹੀ ਅਜਿਹੀ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਇਸ ਲਈ ਉਹ ਪਟਿਆਲਾ ਵਾਸੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਨਾਲ ਜੋੜਨ ਦੀ ਅਪੀਲ ਕਰਦੇ ਹਨ।

Related posts

ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਨੂੰ ਨੋਟਿਸ

Current Updates

ਰਾਏਪੁਰ ਕਲਾਂ ਗਊਸ਼ਾਲਾ ਵਿੱਚ 50 ਪਸ਼ੂਆਂ ਦੀ ਮੌਤ ’ਤੇ ਹਾਈ ਕੋਰਟ ਦੀ ਸਖ਼ਤ ਤਾੜਨਾ

Current Updates

ਵਕਫ਼ ਐਕਟ ਖਿਲਾਫ਼ ਹਿੰਸਾ ਮਾਮਲੇ ਵਿਚ 12 ਹੋਰ ਗ੍ਰਿਫ਼ਤਾਰ

Current Updates

Leave a Comment