November 3, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ

ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ
ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਪਠਾਨਕੋਟ ਵਿਖੇ ਇੱਕ ਕੇਂਦਰੀ ਯੋਜਨਾ ਦੇ ਲਾਭਪਾਤਰੀ ਦੇ ਘਰ ਪਹੁੰਚ ਕੇ ‘ਆਸ਼ੀਰਵਾਦ ਦਾ ਦੀਵਾ’ ਜਗਾਇਆ। ਇਸ ਮੌਕੇ ਉਹਨਾਂ ਨਾਲ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜਨਰਲ ਸਕੱਤਰ ਰਜਨੀਸ਼ ਧੀਮਾਨ ਵੀ ਹਾਜ਼ਰ ਸਨ।ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ
ਇਸ ਉਪਰੰਤ ਦੋਵਾਂ ਆਗੂਆਂ ਨੇ ਪਠਾਨਕੋਟ ਰੇਲਵੇ ਸਟੇਸ਼ਨ ਵਿਖੇ 1,100 ਦੀਵੇ ਜਗਾ ਕੇ ‘ਆਸ਼ੀਰਵਾਦ ਦਾ ਦੀਵਾ’ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜਨਤਕ ਜੀਵਨ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਸ੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਦੇਸ਼ ਦੀ ਤਰੱਕੀ ਲਈ ਕੰਮ ਕੀਤਾ ਹੈ।ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਭਾਰਤ ਦੀ ਵਿਸ਼ਵ ਪੱਧਰ ‘ਤੇ ਸਥਿਤੀ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ। ਇਸੇ ਭਾਵਨਾ ਨਾਲ ਭਾਜਪਾ ਵੱਲੋਂ ‘ਸੇਵਾ ਸੰਕਲਪ ਅਭਿਆਨ’ ਸ਼ੁਰੂ ਕੀਤਾ ਗਿਆ ਹੈ।ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ
ਢਿੱਲੋਂ ਨੇ ਕਿਹਾ ਕਿ ‘ਆਸ਼ੀਰਵਾਦ ਦਾ ਦੀਵਾ’ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਲਾਭ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੀ ਖੁਸ਼ਹਾਲੀ ਹੀ ਅਸਲ ਵਿੱਚ ਸੇਵਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਇਸ ਅਭਿਆਨ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਸਮਝਣਗੇ ਅਤੇ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ‘ਸੇਵਾ ਸੰਕਲਪ ਅਭਿਆਨ’ ਤਹਿਤ ਵੱਖ-ਵੱਖ ਸੇਵਾ ਕਾਰਜ, ਸਮਾਜਿਕ ਗਤੀਵਿਧੀਆਂ, ਖੂਨਦਾਨ ਕੈਂਪ, ਲਾਭਪਾਤਰੀਆਂ ਨਾਲ ਸੰਪਰਕ ਅਤੇ ਹੋਰ ਲੋਕ ਭਲਾਈ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਦਾ ਉਦੇਸ਼ ਭਾਜਪਾ ਦੇ ‘ਸੇਵਾ ਹੀ ਸੰਗਠਨ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ।ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਦੇ ਟੀਚੇ ਵੱਲ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਭਾਰਤ ਨੂੰ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਭਾਜਪਾ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।  ਇਸ ਮੌਕੇ ਡਾ. ਸਤੀਸ਼ ਪੂਨੀਆ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ‘ਸੇਵਾ ਸੰਕਲਪ ਅਭਿਆਨ’ ਰਾਹੀਂ ਭਾਜਪਾ ਵੱਲੋਂ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ।

Related posts

ਕੈਨੇਡਾ ’ਚ ਫਸੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਰਾਂਗੇ ਹਰ ਸੰਭਵ ਯਤਨ

Current Updates

ਮਹਿਲਾ ਰਾਖਵਾਂਕਰਨ ਤੇ ਹਲਕਾਬੰਦੀ ਬਿੱਲ ਲੋਕ ਸਭਾ ’ਚ ਪੇਸ਼; ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ

Current Updates

ਸੁਨੀਤਾ ਵਿਲੀਅਮਜ਼ ਵੱਲੋਂ ਪੁਲਾੜ ’ਚ ਚਹਿਲਕਦਮੀ

Current Updates

Leave a Comment