September 19, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੰਗਾਂ ‘ਤੇ ਅੜੇ ਮੁਲਾਜ਼ਮ ਤੇ ਪੈਨਸ਼ਨਰ, ਵਿਧਾਇਕ ਢੋਸ ਦੇ ਦਫ਼ਤਰ ਅੱਗੇ ਗੂੰਜੇ ਸਰਕਾਰ ਵਿਰੋਧੀ ਨਾਅਰੇ

ਮੰਗਾਂ 'ਤੇ ਅੜੇ ਮੁਲਾਜ਼ਮ ਤੇ ਪੈਨਸ਼ਨਰ, ਵਿਧਾਇਕ ਢੋਸ ਦੇ ਦਫ਼ਤਰ ਅੱਗੇ ਗੂੰਜੇ ਸਰਕਾਰ ਵਿਰੋਧੀ ਨਾਅਰੇ

ਮੋਗਾ: ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ (ਲਾਡੀ ਢੋਸ) ਦੇ ਦਫ਼ਤਰ ਦਾ ਘਿਰਾਓ ਕੀਤਾ। ‘ਸਾਂਝਾ ਮੁਲਾਜ਼ਮ ਮੰਚ’ ਅਤੇ ‘ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਸੱਦੇ ‘ਤੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਧਾਇਕ ਦਫ਼ਤਰ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਧਰਨੇ ਦੌਰਾਨ ਮੁਲਾਜ਼ਮ ਆਗੂਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਅਹਿਮ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਰਕਾਰ ਨਾਲ ਵੱਖ-ਵੱਖ ਪੜਾਵਾਂ ‘ਤੇ ਚਰਚਾ ਤਾਂ ਹੋਈ ਹੈ, ਪਰ ਅਜੇ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਸੰਬੰਧੀ ਕੋਈ ਈਮਾਨਦਾਰਾਨਾ ਹੱਲ ਨਹੀਂ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ 15 ਜਨਵਰੀ 2015 ਦੇ ਪੱਤਰ ਅਨੁਸਾਰ ਤਿੰਨ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦੇਣ, ਕੇਂਦਰ ਸਰਕਾਰ ਦੀ ਤਰਜ਼ ਵਾਲੀਆਂ ਸ਼ਰਤਾਂ ਨੂੰ ਰੱਦ ਕਰਨ, 18 ਫ਼ੀਸਦੀ ਬਕਾਇਆ ਡੀ.ਏ. ਦੀ ਤੁਰੰਤ ਅਦਾਇਗੀ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ‘ਤੇ ਜ਼ੋਰ ਦਿੱਤਾ। ਇਸ ਰੈਲੀ ਵਿੱਚ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਮੋਗਾ, ਧਰਮਕੋਟ ਅਤੇ ਕੋਟ ਈਸੇ ਖਾਂ ਸਮੇਤ ਆਸ-ਪਾਸ ਦੇ ਖੇਤਰਾਂ ਤੋਂ ਪਹੁੰਚੇ ਸੈਂਕੜੇ ਵਰਕਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਗਲੇ ਗੇੜ ਦੀ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਾ ਕੀਤਾ, ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Related posts

ਹਿਸਾਰ ਦੇ ਸਰਕਾਰੀ ਹਸਪਤਾਲ ’ਚ ਮੁਰਦਾਘਰ ’ਚ ਰੱਖੀ ਮਹਿਲਾ ਦੀ ਲਾਸ਼ ਨੂੰ ਚੂਹਿਆਂ ਨੇ ਨੋਚਿਆ; ਪਰਿਵਾਰ ਵੱਲੋਂ ਹੰਗਾਮਾ

Current Updates

ਪੰਜਾਬ ਦੇ ਮੈਡੀਕਲ/ਡੈਂਟਲ ਕਾਲਜਾਂ ‘ਚ NRI ਕੋਟਾ ਫਲਾਪ: 431 ਸੀਟਾਂ ਲਈ ਆਏ ਸਿਰਫ਼ 63 ਬਿਨੈਕਾਰ

Current Updates

ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅ

Current Updates

Leave a Comment