September 21, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰਾਂ ਦੀ ਤੰਘ: ਅੱਜ ਜ਼ੀਰੋ ਪੁਆਇੰਟ ‘ਤੇ ਅਰਦਾਸ ਬੇਨਤੀ ਕਰਨਗੇ ਦੋਵਾਂ ਪੰਜਾਬਾਂ ਦੇ ਸ਼ਰਧਾਲੂ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰਾਂ ਦੀ ਤੰਘ: ਅੱਜ ਜ਼ੀਰੋ ਪੁਆਇੰਟ 'ਤੇ ਅਰਦਾਸ ਬੇਨਤੀ ਕਰਨਗੇ ਦੋਵਾਂ ਪੰਜਾਬਾਂ ਦੇ ਸ਼ਰਧਾਲੂ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰਾਂ ਦੀ ਆਸ ਵਿੱਚ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀਆਂ ਸੰਗਤਾਂ ਵੱਲੋਂ ਅੰਤਰਰਾਸ਼ਟਰੀ ਸਰਹੱਦ ਦੀ ਜ਼ੀਰੋ ਲਾਈਨ ‘ਤੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਲਾਂਘਾ ਛੇਤੀ ਤੋਂ ਛੇਤੀ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਸ਼ਰਧਾਲੂ ਆਪੋ-ਆਪਣੀ ਸਰਹੱਦ ਵੱਲੋਂ ਇੱਕੋ ਸਮੇਂ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਇੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ ਹੈ। ਇਸੇ ਦੌਰਾਨ ਭਾਰਤ ਵਾਲੇ ਪਾਸਿਓਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤਾਂ ਡੇਰਾ ਬਾਬਾ ਨਾਨਕ ਸਰਹੱਦ ‘ਤੇ ਪਹੁੰਚ ਰਹੀਆਂ ਹਨ। ਸਰਹੱਦ ਦੇ ਦੋਵਾਂ ਪਾਸਿਆਂ ਤੋਂ ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਆਰਤੀ ਤੋਂ ਬਾਅਦ ਸੰਗਤਾਂ ਇਕੱਠੀਆਂ ਹੋ ਕੇ ਲਾਂਘਾ ਖੁੱਲ੍ਹਣ ਦੀ ਅਰਦਾਸ ਕਰਨਗੀਆਂ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ ਬੰਦ ਹੋਣ ਕਾਰਨ ਦੁਨੀਆ ਭਰ ਦੇ ਅਰਦਾਸੀਏ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ। ਸੰਗਤਾਂ ਦੀ ਮੰਗ ਹੈ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਸਿੱਖ ਭਾਵਨਾਵਾਂ ਅਤੇ ਧਾਰਮਿਕ ਅਕੀਦਤ ਨੂੰ ਮੁੱਖ ਰੱਖਦਿਆਂ ਲਾਂਘੇ ਰਾਹੀਂ ਦਰਸ਼ਨ-ਦੀਦਾਰ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੋਕ-ਟੋਕ ਤੋਂ ਤੁਰੰਤ ਬਹਾਲ ਕਰਨ, ਤਾਂ ਜੋ ਸ਼ਰਧਾਲੂ ਆਪਣੇ ਰਹਿਬਰ ਦੇ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਸਕਣ।

Related posts

ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

Current Updates

ਈਡੀ ਨੇ ਸੋਨੇ ਦੀ ਤਸਕਰੀ ਮਾਮਲੇ ਵਿੱਚ ਰਾਣਿਆ ਰਾਓ ਅਤੇ ਉਸਦੇ ਸਾਥੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ

Current Updates

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਗਗਨਦੀਪ ਦਾ ਪੋਸਟਮਾਰਟਮ ਨਾ ਕਰਵਾਉਣ ’ਤੇ ਅੜਿਆ ਪਰਿਵਾਰ

Current Updates

Leave a Comment