November 8, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ 'ਆਪ' ਦੀਆਂ ਨਾਕਾਮ ਨੀਤੀਆਂ ਦਾ ਸਬੂਤ
ਚੰਡੀਗੜ੍ਹ: ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਤੇਜਾ ਕਲਾਂ (22 ਸਾਲਾ ਨੌਜਵਾਨ), ਸਮਾਣਾ ਦੇ ਬਾਦਸ਼ਾਹਪੁਰ (25 ਸਾਲਾ ਨੌਜਵਾਨ) ਅਤੇ ਬਠਿੰਡਾ ਦੇ ਪੂਹਲਾ ਵਿਖੇ ਵਾਪਰੀਆਂ ਇਨ੍ਹਾਂ ਦੁਖਦਾਈ ਘਟਨਾਵਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ਦੀ ਨਸ਼ਾ-ਵਿਰੋਧੀ ਨੀਤੀ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੂਹਲਾ ਪਿੰਡ ਦੇ ਇੱਕੋ ਪਰਿਵਾਰ ਵਿੱਚ ਇਸੇ ਮਹੀਨੇ ਨਸ਼ੇ ਕਾਰਨ ਇਹ ਦੂਜੀ ਮੌਤ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਮਾਮਲੇ ਵਿੱਚ ਉਮੀਦ ਮੁਤਾਬਕ ਨਤੀਜੇ ਦੇਣ ਵਿੱਚ ਨਾਕਾਮ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਤਿੰਨ ਮਹੀਨਿਆਂ ਵਿੱਚ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਵੀ ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਸੇ ਮਾਂ ਦਾ ਪੁੱਤ ਅਤੇ ਕਿਸੇ ਭੈਣ ਦਾ ਭਰਾ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਿੰਤਤ ਹਨ। ਨਸ਼ਿਆਂ ਕਾਰਨ ਟੁੱਟ ਰਹੇ ਪਰਿਵਾਰਾਂ ਦਾ ਦਰਦ ਸਰਕਾਰ ਨੂੰ ਗੰਭੀਰਤਾ ਨਾਲ ਸਮਝਣ ਅਤੇ ਨਸ਼ੇ ਦੀ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ਼ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ।  ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਦੇ ਮੰਤਵ ਨਾਲ ਹੀ “ਨਸ਼ਾ ਮੁਕਤ ਪੰਜਾਬ ਯਾਤਰਾ” ਕੱਢ ਰਹੀ ਹੈ, ਜਿਸਨੂੰ ਪੂਰੇ ਪੰਜਾਬ ਦੇ ਪਿੰਡ-ਪਿੰਡ ਲਿਜਾਇਆ ਜਾ ਰਿਹਾ ਹੈ। ਭਾਜਪਾ ਸਰਕਾਰ ਬਣਨ ਉਪਰੰਤ ਪੰਜਾਬ ਵਿੱਚੋਂ ਇਸ ਕੋਹੜ ਨੂੰ ਜੜ ਤੋਂ ਪੁੱਟਿਆ ਜਾਵੇਗਾ।

Related posts

ਪਾਣੀ ਦਾ ਸੰਕਟ: ਨਹਿਰ ਦੀ ਮੁਰੰਮਤ ‘ਚ ਦੇਰੀ ਕਾਰਨ ਰਾਜਸਥਾਨ ਦੀ ਸਪਲਾਈ ਪਿਛਲੇ 45 ਦਿਨਾਂ ਤੋਂ ਬੰਦ

Current Updates

ਅਮਰੀਕਾ ਤੇ ਬਰਤਾਨੀਆ ਨੂੰ ਪਤੰਗ ਬਰਾਮਦ ਕਰਦੈ ਗੁਜਰਾਤ: ਪਟੇਲ

Current Updates

PM ਨਰਿੰਦਰ ਮੋਦੀ ਨੇ ਹਰਸਿਮਰਤ ਕੌਰ ਨਾਲ ਗੱਲਬਾਤ ਕਰਕੇ ਸੁਖਬੀਰ ਸਿੰਘ ਬਾਦਲ ਦੀ ਖ਼ੈਰੀਅਤ ਪੁੱਛੀ

Current Updates

Leave a Comment