September 23, 2026
ਖਾਸ ਖ਼ਬਰਰਾਸ਼ਟਰੀ

ਫੂਡ ਸੁਰੱਖਿਆ ਮਾਪਦੰਡਾਂ ‘ਤੇ ਅਣਗਹਿਲੀ, FSSAI ਵਲੋਂ ਨਾਮੀ ਈ-ਕਾਮਰਸ ਕੰਪਨੀਆਂ ਵਿਰੁੱਧ ਕਾਰਵਾਈ

ਫੂਡ ਸੁਰੱਖਿਆ ਮਾਪਦੰਡਾਂ 'ਤੇ ਅਣਗਹਿਲੀ, FSSAI ਵਲੋਂ ਨਾਮੀ ਈ-ਕਾਮਰਸ ਕੰਪਨੀਆਂ ਵਿਰੁੱਧ ਕਾਰਵਾਈ
ਨਵੀਂ ਦਿੱਲੀ- ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਖਾਧ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਅਥਾਰਟੀ ਨੇ ਫੂਡ ਸੇਫਟੀ ਨਿਯਮਾਂ ਦੀ ਅਣਗਹਿਲੀ ਕਰਨ ਅਤੇ ਨਿਰਧਾਰਿਤ ਮਾਪਦੰਡਾਂ ਦੀ ਉਲੰਘਣਾ ਦੇ ਦੋਸ਼ ਹੇਠ ਐਮਾਜ਼ਾਨ, ਸਵਿਗੀ, ਬਿਗਬਾਸਕਟ ਅਤੇ ਹੋਰ ਪ੍ਰਮੁੱਖ ਈ-ਕਾਮਰਸ ਅਤੇ ਆਨਲਾਈਨ ਡਿਲੀਵਰੀ ਪਲੇਟਫਾਰਮਾਂ ਵਿਰੁੱਧ ਜੁਰਮਾਨੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਕਾਰਵਾਈ ਦਾ ਮੁੱਖ ਕਾਰਨ ਆਨਲਾਈਨ ਵੇਚੀਆਂ ਜਾ ਰਹੀਆਂ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ, ਐਕਸਪਾਇਰੀ ਡੇਟ ਅਤੇ ਲੇਬਲਿੰਗ ਸਬੰਧੀ ਲਾਪਰਵਾਹੀ ਦੱਸਿਆ ਜਾ ਰਹਾ ਹੈ। ਅਥਾਰਟੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਆਨਲਾਈਨ ਪਲੇਟਫਾਰਮ ਨਿਰਧਾਰਿਤ ਖਾਧ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਹਨ, ਜਿਸ ਨਾਲ ਖਪਤਕਾਰਾਂ ਦੀ ਸਿਹਤ ਲਈ ਜੋਖਮ ਪੈਦਾ ਹੋ ਸਕਦਾ ਸੀ।
FSSAI ਵੱਲੋਂ ਇਹ ਸਖ਼ਤ ਰੁੱਖ ਅਪਣਾਉਂਦਿਆਂ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਜੁਰਮਾਨਾ ਲਗਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਕੰਪਨੀ ਕਿੱਡੀ ਵੀ ਵੱਡੀ ਹੋਵੇ, ਗਾਹਕਾਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਵਸਤੂਆਂ ਦੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਕਾਰਵਾਈ ਨਾਲ ਆਨਲਾਈਨ ਫੂਡ ਡਿਲੀਵਰੀ ਅਤੇ ਈ-ਕਾਮਰਸ ਖੇਤਰ ਵਿੱਚ ਹੜਕੰਪ ਮਚ ਗਿਆ ਹੈ। FSSAI ਨੇ ਸਾਰੇ ਆਨਲਾਈਨ ਵਿਕਰੇਤਾਵਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੇ ਪਲੇਟਫਾਰਮ ‘ਤੇ ਵੇਚੇ ਜਾਣ ਵਾਲੇ ਹਰ ਉਤਪਾਦ ਦੀ ਗੁਣਵੱਤਾ ਅਤੇ ਫੂਡ ਲਾਇਸੈਂਸ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related posts

ਭਾਰਤ ਤੋਂ ਈਰਾਨ ਨੂੰ ਨਿਰਯਾਤ ਹੋਣ ਵਾਲਾ ਸਮਾਨ ਬੰਦਰਗਾਹਾਂ ’ਤੇ ਅਟਕਿਆ

Current Updates

ਮਨੀ ਲਾਂਡਰਿੰਗ: ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ

Current Updates

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਕਿਹਾ ਕਿ ਭਾਰਤ ‘ਜ਼ਿਆਦਾਤਰ ਸਾਡੇ ਨਾਲ’

Current Updates

Leave a Comment