September 26, 2026
ਪੰਜਾਬ

ਪੰਜਾਬ ਪੁਲੀਸ ਦਾ ਇੰਸਪੈਕਟਰ 3 ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲੀਸ ਦਾ ਇੰਸਪੈਕਟਰ 3 ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ

ਫਿਰੋਜ਼ਪੁਰ-  ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ‘ਜੀਰੋ ਟੋਲਰੈਂਸ’ ਨੀਤੀ ਤਹਿਤ ਪੁਲੀਸ ਨੇ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਪੁਲੀਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲੀਸ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲੀਸ (ਡੀ.ਜੀ.ਪੀ.), ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਵੇਰਵਿਆਂ ਅਨੁਸਾਰ ਗਸ਼ਤ ਅਤੇ ਚੈਕਿੰਗ ਦੌਰਾਨ ਥਾਣਾ ਮੁਖੀ ਘੱਲਖੁਰਦ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਯੂਨਿਟ ’ਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਜੋ ਕਿ ਫਿਰੋਜ਼ਪੁਰ-ਮੋਗਾ ਰੋਡ ਰਾਹੀਂ ਆਪਣੀ ’ਤੇ ਆ ਰਿਹਾ ਹੈ ਅਤੇ ਉਸ ਕੋਲ ਨਸ਼ੀਲੇ ਪਦਾਰਥ ਅਤੇ ਨਜਾਇਜ਼ ਹਥਿਆਰ ਹਨ। ਇਸ ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ ਘੱਲਖੁਰਦ ਦੀ ਪੁਲੀਸ ਟੀਮ ਨੇ ਫਿਰੋਜ਼ਪੁਰ-ਮੋਗਾ ਰੋਡ ’ਤੇ ਨੇੜੇ ਟੋਲ ਪਲਾਜ਼ਾ ਫਿਰੋਜ਼ਸ਼ਾਹ ਵਿਖੇ ਉਕਤ ਆਈ-20 ਕਾਰ ਨੂੰ ਘੇਰ ਕੇ ਕਾਬੂ ਕਰ ਲਿਆ।

ਕਾਰ ਅਤੇ ਇੰਸਪੈਕਟਰ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ 3 ਕਿੱਲੋ 350 ਗ੍ਰਾਮ ਹੈਰੋਇਨ, 6 ਪਿਸਤੌਲ ਮੈਗਜ਼ੀਨ ਸਮੇਤ 4 ਹੋਰ ਮੈਗਜ਼ੀਨ, 17 ਜਿੰਦਾ ਰੌਂਦ ਕਾਰਤੂਸ, 6 ਮੋਬਾਈਲ ਫ਼ੋਨ ਅਤੇ ਆਈ-20 ਕਾਰ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਦੇਵ ਸਿੰਘ ਇੰਸਪੈਕਟਰ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਯੂਨਿਟ ਵਾਸੀ ਪਿੰਡ ਪੱਤਲੀ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਘੱਲਖੁਰਦ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਆਰੰਭ ਦਿੱਤੀ ਗਈ ਹੈ।

ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਗ੍ਰਿਫ਼ਤਾਰ ਇੰਸਪੈਕਟਰ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਤਫ਼ਤੀਸ਼ ਦੌਰਾਨ ਕਿਸੇ ਵੀ ਹੋਰ ਵਿਅਕਤੀ, ਪੁਲੀਸ ਅਧਿਕਾਰੀ ਜਾਂ ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਇੰਸਪੈਕਟਰ ਬਲਦੇਵ ਸਿੰਘ ਵੱਲੋਂ ਪਿਛਲੇ ਦਿਨਾਂ ਵਿੱਚ ਵੱਡੇ ਅਪਰੇਸ਼ਨ ਕਰਕੇ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।

Related posts

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦ

Current Updates

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

Current Updates

ਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰ

Current Updates

Leave a Comment