November 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਸਬੰਧੀ ਦੋ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਸਬੰਧੀ ਦੋ ਗ੍ਰਿਫ਼ਤਾਰ

ਰਾਜਪੁਰਾ-  ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਈ ਵਿਦਿਆਰਥੀ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲੀਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਤੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾਅ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਤੱਥਾਂ ਦਾ ਖੁਲਾਸਾ ਕਰਦਿਆਂ ਪਟਿਆਲਾ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਨੰਗਲ ਦੇ ਰਹਿਣ ਵਾਲੇ ਹਿਮਾਂਸ਼ੂ ਅਤੇ ਅੰਬਾਲਾ ਦੇ ਆਰੀਅਨ ਵਜੋਂ ਹੋਈ ਹੈ।

ਘਟਨਾ ਤੋਂ ਬਾਅਦ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਥਾਣਾ ਬਨੂੜ ਵਿਖੇ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲੀਸ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ, ਵਿਦਿਆਰਥੀਆਂ ਅਤੇ ਹੋਰ ਅਸਮਾਜਿਕ ਵਿਅਕਤੀਆਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਸੋਸ਼ਲ ਮੀਡੀਆ ਗਤੀਵਿਧੀਆਂ ਅਤੇ ਫ਼ਰਜ਼ੀ ਸੁਨੇਹਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੁਨੇਹੇ ਫੈਲਾਅ ਕੇ ਅਤੇ ਪ੍ਰਚਾਰ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ। ਜਿਸ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਨੂੰ ਤਣਾਅਪੂਰਨ ਬਣਾਉਣ ਵਿੱਚ ਯੋਗਦਾਨ ਪਿਆ।

ਹੁਣ ਤੱਕ ਇਸ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 10 ਹੋਰਾਂ ਨੂੰ ਐੱਫ.ਆਈ.ਆਰ. (FIR) ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਦੋਸ਼ੀਆਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਖ-ਵੱਖ ਥਾਵਾਂ ‘ਤੇ ਵੀ ਭੇਜ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਗ਼ਲਤ ਸੂਚਨਾ ਫੈਲਾਉਣ, ਵਿਦਿਆਰਥੀਆਂ ਨੂੰ ਉਕਸਾਉਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ  ਡਿਊਟੀ ਵਿੱਚ ਵਿਘਨ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀਆਂ ਸਬੰਧਤ ਭੂਮਿਕਾਵਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।

Related posts

ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ

Current Updates

ਕੇਂਦਰ ਦਾ ਵੱਡਾ ਫੈਸਲਾ: ਮਹਿੰਗਾਈ ਭੱਤੇ ’ਚ ਤਿੰਨ ਫੀਸਦ ਵਾਧਾ; ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

Current Updates

ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਵਿਚ ਉਛਾਲ, ਰੁਪੱਈਆ 30 ਪੈਸੇ ਡਿੱਗਿਆ

Current Updates

Leave a Comment