October 7, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆ

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆ
ਮੋਹਾਲੀ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਵਾਲੀ ਇਸ ਸਰਕਾਰ ਦਾ ਅੰਤ ਹੁਣ ਨੇੜੇ ਹੈ।
ਮੋਹਾਲੀ ਵਿਖੇ ਭਾਜਪਾ ਕਾਰਜਕਰਤਾਵਾਂ ਨਾਲ ਮਿਲ ਕੇ ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕੀਤੇ ਪ੍ਰਦਰਸ਼ਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਭ੍ਰਿਸ਼ਟਾਚਾਰ ਦੇ ਪ੍ਰਤੀਕ ਵਜੋਂ ਘੜਾ ਭੰਨਿਆ। ਇਸ ਉਪਰੰਤ ਭਾਜਪਾ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਦੱਸਦੀ ਸੀ, ਪਰ ਹੁਣ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਸਰਕਾਰੀ ਪੈਸੇ ਦੀ ਕਥਿਤ ਲੁੱਟ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲਿਸ ਨੂੰ ਕਈ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਜਦੋਂ ਪੰਜਾਬ ਸਰਕਾਰ ਵੱਲੋਂ ਮਾਮਲਿਆਂ ਦੀ ਢੁੱਕਵੀਂ ਜਾਂਚ ਨਹੀਂ ਕੀਤੀ ਗਈ ਤਾਂ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਸਰਕਾਰ ਬੌਖਲਾਹਟ ਵਿੱਚ ਆਉਂਦੀ ਨਜ਼ਰ ਆ ਰਹੀ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਗਲਤ ਕੰਮ ਨਹੀਂ ਕੀਤਾ ਤਾਂ ਉਸ ਨੂੰ ਜਾਂਚ ਤੋਂ ਡਰਨ ਦੀ ਬਜਾਏ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ’ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਸਰਕਾਰ ਨੂੰ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ “ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ। ਪੰਜਾਬ ਦੀ ਜਨਤਾ ਦੇ ਪੈਸੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹਿਸਾਬ ਹੁਣ ਜਨਤਾ ਦੀ ਕਚਹਿਰੀ ਵਿੱਚ ਹੋਵੇਗਾ।”
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਕਥਿਤ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਬਰਬਾਦੀ ਵੱਲ ਲਿਜਾਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਾ ਅੰਤ ਹੁਣ ਨੇੜੇ ਹੈ ਅਤੇ ਜਨਤਾ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਏਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ, ਅਨੁਜ ਖੋਸਲਾ, ਗੁਰਦਰਸ਼ਨ ਸਿੰਘ ਸੈਣੀ, ਐਨ.ਕੇ ਵਰਮਾ, ਸੰਜੀਵ ਖੰਨਾ, ਸੁਖਵਿੰਦਰ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

Related posts

ਸਰਕਾਰ ਨੇ ਸੀਬੀਐਸਈ ਚੇਅਰਮੈਨ ਅਤੇ ਸਕੱਤਰ ਨੂੰ ਅਹੁਦਿਆਂ ਤੋਂ ਹਟਾਇਆ

Current Updates

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ

Current Updates

ਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰ

Current Updates

Leave a Comment