October 9, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆ

ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆ

ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ ਐਂਡ ਗ੍ਰੀਨ ਪਟਿਆਲਾ’ ਦੇ ਬੈਨਰ ਹੇਠ ‘ਮਿਸ਼ਨ ਕਲੀਨ ਐਂਡ ਗ੍ਰੀਨ ਪਟਿਆਲਾ’ ਦੀ ਸ਼ੁਰੂਆਤ ਬਿਸ਼ਨ ਨਗਰ ਵਿਖੇ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਜਾਂ ਸਫ਼ਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝਣਗੇ ਤਾਂ ਹੀ ਸ਼ਹਿਰ ਨੂੰ ਅਸਲ ਮਾਇਨਿਆਂ ਵਿੱਚ ਸਾਫ਼-ਸੁਥਰਾ ਬਣਾਇਆ ਜਾ ਸਕੇਗਾ।

ਡਾ. ਬਲਬੀਰ ਸਿੰਘ ਨੇ ਇਸ ਮੁਹਿੰਮ ਵਿੱਚ ਪਹੁੰਚੇ ਸਕੂਲੀ ਬੱਚਿਆਂ ਨੂੰ ਕੱਪੜੇ ਦੇ ਬੈਗ ਵੀ ਵੰਡੇ। ਇਸ ਦੌਰਾਨ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਨ-ਪੱਖੀ ਕੱਪੜੇ ਦੇ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਫ਼ਾਈ ਮੁਹਿੰਮ ਵਿੱਚ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐੱਮ ਸੀ ਮੋਹਿਤ ਸ਼ਰਮਾ ਤੋਂ ਇਲਾਵਾ ਕੌਂਸਲਰ, ਸਕੂਲੀ ਵਿਦਿਆਰਥੀ ਅਤੇ ਹੋਰ ਸਾਥੀ ਮੌਜੂਦ ਸਨ।

Related posts

ਹਸਪਤਾਲ ਵਿਚ ਮੰਗੇਤਰ ਮੁਟਿਆਰ ਨਾਲ ਨੱਚਦਾ ਟੱਪਦਾ ਨਜ਼ਰ ਆਇਆ ਡਾਕਟਰ

Current Updates

ਨਾਂਦੇੜ ਵਿਖੇ ਪੁਲੀਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਨ ਅਤੇ ਪਰਚੇ ਦਰਜ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ

Current Updates

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ

Current Updates

Leave a Comment