October 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਫਿਰੌਤੀ ਅਤੇ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼

ਸਰਹੱਦ ਪਾਰੋਂ ਫਿਰੌਤੀ ਅਤੇ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼

ਮਾਲੇਰਕੋਟਲਾ- ਪੁਲੀਸ ਨੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਐੱਸ ਐੱਸ ਪੀ (ਮਾਲੇਰਕੋਟਲਾ) ਹਰਕਮਲ ਪ੍ਰੀਤ ਸਿੰਘ ਖੱਖ ਅਨੁਸਾਰ ਇਸ ਮਾਮਲੇ ਵਿੱਚ ਪਾਕਿਸਤਾਨ ਸਥਿਤ ਹੈਂਡਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ ਅਤੇ ਦੋ ਸਥਾਨਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁਲਜ਼ਮਾਂ ’ਤੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕਰ ਕੇ ਵੀਡੀਓ ਅਤੇ ਲੋਕੇਸ਼ਨ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਸਾਂਝੀ ਕਰਨ ਦੇ ਦੋਸ਼ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨੁਮਾਨ ਅੰਸਾਰੀ ਵਾਸੀ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਅਤੇ ਮੁਹੰਮਦ ਗੁਲਫਾਮ ਵਾਸੀ ਪੰਡਿਆਂ ਮੁਹੱਲਾ ਮਾਲੇਰਕੋਟਲਾ ਵਜੋਂ ਹੋਈ ਹੈ। ਐੱਸ ਐੱਸ ਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਕਾਰਵਾਈ ਦੀ ਯੋਜਨਾ ਜ਼ਿਲ੍ਹਾ ਸਾਈਬਰ ਟੀਮ ਵੱਲੋਂ ਡੀ ਐੱਸ ਪੀ (ਜਾਂਚ) ਦੀਪਇੰਦਰਪਾਲ ਸਿੰਘ ਜੇਜੀ ਦੀ ਨਿਗਰਾਨੀ ਹੇਠ ਬਣਾਈ ਗਈ। ਸ਼ਿਕਾਇਤਕਰਤਾ ਲਵਨੀਤ ਸਿੰਘ ਵਾਸੀ ਧੂਰੀ ਰੋਡ ਮਾਲੇਰਕੋਟਲਾ ਨੇ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟਸਐਪ ਕਾਲਾਂ ਆਉਣ ਦੀ ਸ਼ਿਕਾਇਤ ਦਿੱਤੀ ਸੀ। ਫੋਨ ਕਰਨ ਵਾਲਿਆਂ ਨੇ ਕਥਿਤ ਤੌਰ ’ਤੇ ਉਸ ਨੂੰ ਵੀਡੀਓ ਅਤੇ ਉਸ ਦੇ ਘਰ ਦੀ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਅਤੇ ਮੰਗ ਪੂਰੀ ਨਾ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਐੱਸ ਐੱਸ ਪੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਟੀਮ ਨੇ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕਰ ਕੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੀ। ਪੁੱਛ ਪੜਤਾਲ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਤਕਨੀਕੀ ਜਾਂਚ ਤੋਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਉਨ੍ਹਾਂ ਦੇ ਸੰਪਰਕਾਂ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ। ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਾਈਬਰ ਕ੍ਰਾਈਮ, ਮਾਲੇਰਕੋਟਲਾ ’ਚ ਐੱਫ ਆਈ ਆਰ ਦਰਜ ਕੀਤੀ ਗਈ ਹੈ। ਐੱਸ ਐੱਸ ਪੀ ਮੁਤਾਬਿਕ ਨੁਮਾਨ ਅੰਸਾਰੀ ਦੀ ਪਾਕਿਸਤਾਨ ਸਥਿਤ ਅੰਤਰਰਾਸ਼ਟਰੀ ਹੈਂਡਲਰਾਂ ਨਾਲ ਪਹਿਲਾਂ ਇੰਸਟਾਗ੍ਰਾਮ ਅਤੇ ਬਾਅਦ ਵਿੱਚ ਵਟਸਐਪ ਰਾਹੀਂ ਜਾਣ-ਪਛਾਣ ਹੋਈ ਸੀ। ਉਸ ਨੇ ਮੁਹੰਮਦ ਗੁਲਫਾਮ ਨਾਲ ਮਿਲ ਕੇ ਕਥਿਤ ਤੌਰ ’ਤੇ ਪਾਕਿਸਤਾਨ ਸਥਿਤ ਵਿਅਕਤੀਆਂ ਰਾਹੀਂ ਸ਼ਿਕਾਇਤਕਰਤਾ ਦਾ ਕਤਲ ਕਰਵਾਉਣ ਦੀ ਸਾਜ਼ਿਸ਼ ਰਚੀ। ਮੁਹੰਮਦ ਗੁਲਫਾਮ ਨੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾ ਕੇ ਲੋਕੇਸ਼ਨ ਉਨ੍ਹਾਂ ਨਾਲ ਸਾਂਝੀ ਕੀਤੀ।

Related posts

ਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋ

Current Updates

ਲੋਕ ਸਭਾ ਵਿੱਚ ਰਾਹੁਲ ਯੂਪੀਏ ਤੇ ਐੱਨਡੀਏ, ਦੋਵੇਂ ਬੇਰੁਜ਼ਗਾਰੀ ਨਾਲ ਸਿੱਝਣ ਵਿਚ ਨਾਕਾਮ ਰਹੇ: ਰਾਹੁਲ ਗਾਂਧੀ

Current Updates

‘ਮੈਂ ਦੁਬਾਰਾ ਵਿਆਹ ਕਰਾਂਗਾ…!’, ਚੌਥੇ ਵਿਆਹ ‘ਤੇ ਬੋਲੇ 66 ਸਾਲਾ ਲੱਕੀ ਅਲੀ, ਤਿੰਨੋਂ ਪਤਨੀਆਂ ਰਹਿ ਚੁਕੀਆਂ ਹਨ ਵਿਦੇਸ਼ੀ

Current Updates

Leave a Comment