October 14, 2026
ਖਾਸ ਖ਼ਬਰਰਾਸ਼ਟਰੀ

ਹਵਾਰਾ ਦੀ ਅਰਜ਼ੀ ‘ਤੇ ਸੁਣਵਾਈ: IB ਦੀ ਰਿਪੋਰਟ ਤੋਂ ਬਾਅਦ ਲਿਆ ਜਾਵੇਗਾ ਅਗਲਾ ਫ਼ੈਸਲਾ

ਹਵਾਰਾ ਦੀ ਅਰਜ਼ੀ 'ਤੇ ਸੁਣਵਾਈ: IB ਦੀ ਰਿਪੋਰਟ ਤੋਂ ਬਾਅਦ ਲਿਆ ਜਾਵੇਗਾ ਅਗਲਾ ਫ਼ੈਸਲਾ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਸੰਬੰਧਿਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ ਹੈ। ਅਦਾਲਤ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਫਿਲਹਾਲ ਕੋਈ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਦੇਸ਼ ਦੀ ਕੇਂਦਰੀ ਖੁਫੀਆ ਏਜੰਸੀ (IB) ਤੋਂ ਸੁਝਾਅ ਅਤੇ ਸਮੀਖਿਆ ਰਿਪੋਰਟ ਮੰਗਣ ਦੇ ਹੁਕਮ ਦਿੱਤੇ ਹਨ।

ਅਦਾਲਤੀ ਕਾਰਵਾਈ ਦੌਰਾਨ ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਾਲੇ ਦੇ ਬੈਂਚ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਦਿੱਲੀ ਸਰਕਾਰ ਅਤੇ ਸਰਕਾਰੀ ਵਕੀਲ ਵਲੋਂ ਹਵਾਰਾ ਨੂੰ ਪੰਜਾਬ ਭੇਜਣ ‘ਤੇ ਸੁਰੱਖਿਆ ਖ਼ਤਰਿਆਂ ਦੀ ਚਿੰਤਾ ਜਤਾਈ ਗਈ, ਜਦੋਂ ਕਿ ਹਵਾਰਾ ਦੇ ਵਕੀਲ ਨੇ ਤਰਕ ਦਿੱਤਾ ਕਿ ਉਨ੍ਹਾਂ ਦੀ ਮਾਤਾ ਦੀ ਉਮਰ ਕਾਫ਼ੀ ਵਧ ਚੁੱਕੀ ਹੈ ਅਤੇ ਸਿਹਤ ਨਾਸਾਜ਼ ਰਹਿਣ ਕਰਕੇ ਉਨ੍ਹਾਂ ਲਈ ਦਿੱਲੀ ਆਉਣਾ ਔਖਾ ਹੈ।

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਆਈ.ਬੀ. ਨਾਲ ਤਾਲਮੇਲ ਕਰਕੇ ਅਗਲੀ ਸੁਣਵਾਈ ਤੋਂ ਪਹਿਲਾਂ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਅਰਜ਼ੀ ‘ਤੇ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ, ਜਿਸ ਦੌਰਾਨ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ ‘ਤੇ ਹੀ ਜੇਲ੍ਹ ਬਦਲੀ ਸੰਬੰਧੀ ਕੋਈ ਅਗਲਾ ਕਦਮ ਚੁੱਕਿਆ ਜਾਵੇਗਾ।

Related posts

ਸਿਸੋਦੀਆ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Current Updates

ਕੋਰਟ ਨੇ ਕੇਜਰੀਵਾਲ, ਸਿਸੋਦੀਆ ਨੂੰ ਜਵਾਬ ਦੇਣ ਲਈ ਸਮਾਂ ਦਿੱਤਾ

Current Updates

ਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ

Current Updates

Leave a Comment