October 16, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱ ਸਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱ ਸਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐੱਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਸੀ ਬੀ ਆਈ ਦੇ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐੱਫ ਆਈ ਆਰ ’ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸਐੱਲਪੀ) ਦਾਇਰ ਕਰ ਦਿੱਤੀ ਸੀ। ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Related posts

ਪੰਜਾਬ ਸਰਕਾਰ ‘ਪਿੰਡ-ਪਿੰਡ ਪਟਵਾਰੀ’ ਦੀ ਗਾਰੰਟੀ ਦੇਵੇ: ਔਜਲਾ

Current Updates

‘ਹੇਰਾ ਫੇਰੀ 3’ ਦੀ ਕਾਸਟ ਮੇਰੇ ਬਿਨਾਂ ਅਧੂਰੀ: ਤੱਬੂ

Current Updates

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾ

Current Updates

Leave a Comment