ਪਟਿਆਲਾ- ਸ੍ਰੀ ਰਾਜੇਸ਼ਵਰੀ ਸੇਵਾ ਦਲ ਪੰਜਾਬ ਵੱਲੋਂ ਦੁਰਗਾ ਅਸ਼ਟਮੀ ਦੇ ਪਾਵਨ ਤਿਓਹਾਰ ਮੌਕੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ੇਸ਼ ਲੰਗਰ ਲਗਾਇਆ ਗਿਆ। ਇਸ ਮੌਕੇ ਸੀਨੀਅਰ ਬੀਜੇਪੀ ਆਗੂ ਐਡਵੋਕੇਟ ਸਤਬੀਰ ਸਿੰਘ ਖਟੜਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਆਪਣੇ ਹੱਥੀਂ ਲੰਗਰ ਵਰਤਾਇਆ। ਉਨ੍ਹਾਂ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਸਪੋਕਸਮੈਨ ਯੁਵਰਾਜ ਸ਼ਰਮਾ ਜੱਸੋਵਾਲ, ਭਾਜਪਾ ਦੇ ਗੁਰੂ ਨਾਨਕ ਨਗਰ ਮੰਡਲ ਦੇ ਪ੍ਰਧਾਨ ਸੌਰਵ ਸ਼ਰਮਾ ਅਤੇ ਜਨਰਲ ਸਕੱਤਰ ਵਿਨੋਦ ਬਾਲੀ ਵੀ ਉਚੇਚੇ ਤੌਰ ‘ਤੇ ਪਹੁੰਚੇ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸਤਬੀਰ ਸਿੰਘ ਖਟੜਾ ਨੇ ਕਿਹਾ ਕਿ ਭਾਈਚਾਰਕ ਸਾਂਝ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਇਸ ਨੂੰ ਹਮੇਸ਼ਾ ਕਾਇਮ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇੱਕ-ਦੂਜੇ ਦੇ ਧਾਰਮਿਕ ਤਿਓਹਾਰਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਹਨਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਦਿਆਂ ਆਪਸੀ ਖੁਸ਼ੀ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਸ੍ਰੀ ਰਾਜੇਸ਼ਵਰੀ ਸੇਵਾ ਦਲ ਵੱਲੋਂ ਕੀਤੇ ਉਪਰਾਲੇ ਦੀ ਪ੍ਰਸ਼ੰਸ਼ਾ ਕੀਤੀ। ਜ਼ਿਲ੍ਹਾ ਸਪੋਕਸਮੈਨ ਯੁਵਰਾਜ ਸ਼ਰਮਾ ਜੱਸੋਵਾਲ ਨੇ ਕਿਹਾ ਕਿ ਧਾਰਮਿਕ ਤਿਓਹਾਰ ਅਤੇ ਅਜਿਹੇ ਸੇਵਾ ਕਾਰਜ ਸਮਾਜ ਵਿੱਚ ਏਕਤਾ ਅਤੇ ਪ੍ਰੇਮ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਮੰਡਲ ਪ੍ਰਧਾਨ ਸੌਰਵ ਸ਼ਰਮਾ ਅਤੇ ਜਨਰਲ ਸਕੱਤਰ ਵਿਨੋਦ ਬਾਲੀ ਨੇ ਕਿਹਾ ਕਿ ਦੁਰਗਾ ਅਸ਼ਟਮੀ ਵਰਗੇ ਪਵਿੱਤਰ ਦਿਹਾੜੇ ‘ਤੇ ਮਾਤਾ ਰਾਣੀ ਦੇ ਦਰਬਾਰ ਵਿੱਚ ਲੰਗਰ ਦੀ ਸੇਵਾ ਕਰਨਾ ਅਤਿਅੰਤ ਭਾਗਾਂ ਵਾਲੀ ਗੱਲ ਹੈ। ਅਜਿਹੇ ਧਾਰਮਿਕ ਸਮਾਗਮ ਸਾਨੂੰ ਮਾਨਵਤਾ ਦੀ ਸੇਵਾ ਕਰਨ ਅਤੇ ਆਪਸੀ ਸਾਂਝ ਬਣਾਈ ਰੱਖਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਸ੍ਰੀ ਰਾਜੇਸ਼ਵਰੀ ਸੇਵਾ ਦਲ ਦੇ ਜਨਰਲ ਸਕੱਤਰ ਨੀਰਜ ਕੁਮਾਰ ਸ਼ਰਮਾ ਅਤੇ ਵਰੁਣ ਸ਼ਰਮਾ ਅਤੇ ਨਾਰਾਇਣ ਦੱਤ ਅਤੇ ਕਮਲ ਸ਼ਰਮਾ ਗੋਲਡੀ ਅਤੇ ਹਿਮਾਂਸ਼ੂ ਤੋਂ ਇਲਾਵਾ ਹੋਰ ਵੀ ਕਈ ਪਤਵੰਤੇ ਸੱਜਣ ਹਾਜ਼ਰ ਸਨ।
