October 20, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਮਹਿਤਾ ਨੇ ਜਾਣਿਆ ਜਖ਼ਮੀਆਂ ਦਾ ਹਾਲ

ਚੇਅਰਮੈਨ ਮਹਿਤਾ ਨੇ ਜਾਣਿਆ ਜਖ਼ਮੀਆਂ ਦਾ ਹਾਲ

ਪਟਿਆਲਾ- ਸੰਗਰੂਰ ਜ਼ਿਲ੍ਹੇ ਵਿੱਚ ਜਾਖਲ-ਲਹਿਰਾ ਰੋਡ ‘ਤੇ ਪਿੰਡ ਅਲੀਸ਼ੇਰ ਨੇੜੇ ਵੀਬੀ-ਜੀ ਰਾਮ ਜੀ (ਮਨਰੇਗਾ) ਮਜ਼ਦੂਰਾਂ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚੇ।
ਜ਼ਿਕਰਯੋਗ ਹੈ ਕਿ ਜਾਖਲ-ਲਹਿਰਾ ਰੋਡ ‘ਤੇ ਕੰਮ ਦੌਰਾਨ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਮੌਜੂਦ ਮਜ਼ਦੂਰਾਂ ਦੇ ਸਮੂਹ ਨੂੰ ਦਰੜ ਦਿੱਤਾ ਸੀ। ਇਸ ਦਰਦਨਾਕ ਹਾਦਸੇ ਵਿੱਚ 8 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਕਈ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ।
ਹਸਪਤਾਲ ਦਾ ਦੌਰਾ ਕਰਦਿਆਂ ਚੇਅਰਮੈਨ ਤੇਜਿੰਦਰ ਮਹਿਤਾ ਨੇ ਦਾਖ਼ਲ ਜ਼ਖ਼ਮੀਆਂ ਦੀ ਸਿਹਤ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਇਲਾਜ ਬਾਰੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰਾਂ ਦੀ ਟੀਮ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਦੇਖਭਾਲ ਅਤੇ ਇਲਾਜ ਵਿੱਚ ਕਿਸੇ ਵੀ ਪ੍ਰਕਾਰ ਦੀ ਢਿੱਲ ਜਾਂ ਕਮੀ ਨਾ ਛੱਡੀ ਜਾਵੇ।
ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਜ਼ਖ਼ਮੀਆਂ ਦਾ ਮੁਫ਼ਤ, ਵਧੀਆ ਅਤੇ ਮੁਕੰਮਲ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਚੇਅਰਮੈਨ ਮਹਿਤਾ ਨੇ ਜ਼ਖ਼ਮੀ ਹੋਏ ਮਜ਼ਦੂਰਾਂ ਦੇ ਜਲਦ ਤੋਂ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਇਸ ਮੌਕੇ ਤੇ ਉਨ੍ਹਾਂ ਦੇ ਵੈਰਾਗੀ ਵੈਲਫੇਅਰ ਬੋਰਡ ਦੇ ਜਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਜਿਲ੍ਹਾ ਟ੍ਰੇਡ ਕਮਿਸ਼ਨ ਦੇ ਮੈਂਬਰ ਨਿਰਮਲ ਝਨੇੜੀ, ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਗਲਾ, ਮਨਜੀਤ ਢਿਲੋਂ, ਰਾਹੁਲ ਸੇਠੀ ਅਤੇ ਹੋਰ ਮੌਜੂਦ ਸਨ।

Related posts

ਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

Current Updates

ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

Current Updates

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Current Updates

Leave a Comment