October 22, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

100 ਕਰੋੜ ਰੁਪਏ ਦੀ ਲਾਗਤ ਨਾਲ 957 ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ

100 ਕਰੋੜ ਰੁਪਏ ਦੀ ਲਾਗਤ ਨਾਲ 957 ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 100 ਕਰੋੜ ਰੁਪਏ ਦੀ ਲਾਗਤ ਨਾਲ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਉਨ੍ਹਾਂ ਕਿਹਾ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ ’ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨ੍ਹੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨ੍ਹੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ।

Related posts

ਪੰਜਾਬ ਤੇ ਹਰਿਆਣਾ ‘ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟ

Current Updates

ਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀ

Current Updates

Navjot Sidhu ਦੀ ਕਪਿਲ ਦੇ ਸ਼ੋਅ ’ਚ ਐਂਟਰੀ, ਕਪਿਲ ਨੇ ਅਰਚਨਾ ਦੇ ਮੂੰਹ ’ਤੇ ਬੰਨ੍ਹੀ ਪੱਟੀ

Current Updates

Leave a Comment