October 22, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਤੇ ਚੰਗਾ ਮਾਹੌਲ ਦੇਣਾ ਸਰਕਾਰ ਦਾ ਮੁੱਖ ਟੀਚਾ: ਭਗਵੰਤ ਮਾਨ

ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਤੇ ਚੰਗਾ ਮਾਹੌਲ ਦੇਣਾ ਸਰਕਾਰ ਦਾ ਮੁੱਖ ਟੀਚਾ: ਭਗਵੰਤ ਮਾਨ

ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਰਾਹਟ ਅਤੇ ਉਨ੍ਹਾਂ ਦੇ ਉੱਚੇ ਸੁਪਨੇ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬੱਚੇ ਸੂਬੇ ਦਾ ਅਸਲ ਭਵਿੱਖ ਹਨ। ਉਨ੍ਹਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਹੈ, ਤਾਂ ਜੋ ਬੱਚੇ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣ ਸਕਣ ਅਤੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ।

ਬੱਚਿਆਂ ਨੂੰ ਮਿਹਨਤ ਕਰਨ ਤੇ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਆ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਅਰਦਾਸਾਂ ਹਮੇਸ਼ਾ ਬੱਚਿਆਂ ਦੇ ਨਾਲ ਹਨ। ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਵਿਦਿਆਰਥੀਆਂ ਦੇ ਸੁਪਨਿਆਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਮਹੱਤਵ ਦਿੰਦਿਆਂ ਸਿੱਖਿਆ ਰਾਹੀਂ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ ਦੀ ਗੱਲ ਕਹੀ।

Related posts

ਕਾਂਗਰਸ ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ ਨਾਲ ਲੜ ਰਹੀ ਹੈ: ਰਾਹੁਲ ਗਾਂਧੀ

Current Updates

ਬੁਮਰਾਹ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਬਣਿਆ

Current Updates

ਅੰਦਰੂਨੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ’ਤੇ ਧਿਆਨ ਦਿੱਤਾ ਜਾਵੇ: ਮੋਦੀ

Current Updates

Leave a Comment