ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਓਸਲੋ ਪੁੱਜੇ ਹਨ। ਨਾਰਵੇ ਦੀ ਸਿੱਖ ਸੰਗਤ ਨੇ ਓਸਲੋ ਹਵਾਈ ਅੱਡੇ ਉੱਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ।
ਨਾਰਵੇ ਦੌਰੇ ਮੌਕੇ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤ ਨਾਲ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਚਰਚਾ ਵੀ ਕਰਨਗੇ।ਇਸ ਉਪਰੰਤ ਜਥੇਦਾਰ ਸਿੱਖ ਸੰਗਤ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਪੁੱਜੇ, ਜਿੱਥੇ ਉਨ੍ਹਾਂ ਕੁਝ ਸਮੇਂ ਲਈ ਸੰਗਤ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦਿਆਲ ਸਿੰਘ ਪੱਡਾ, ਪਰਮਜੀਤ ਸਿੰਘ (ਪ੍ਰਧਾਨ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ), ਕਸ਼ਮੀਰਾ ਸਿੰਘ, ਬੀਬੀ ਪਰਮਜੀਤ ਕੌਰ, ਹਰਚਰਨ ਸਿੰਘ ਗਰੇਵਾਲ, ਹਰਵੇਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਟਵਾਲ, ਜਸਵੀਰ ਸਿੰਘ ਸ਼ੇਰਗਿੱਲ, ਜਸਪਾਲ ਸਿੰਘ ਭੰਡਾਲ, ਪਰਮਜੀਤ ਸਿੰਘ ਤੂਰ, ਦਰਬਾਰਾ ਸਿੰਘ ਅਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ।
