October 24, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ

ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ
ਲੁਧਿਆਣਾ- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ (ਸਾਬਕਾ ਈਟੀਓ), ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਕਮਲਦੀਪ ਸਿੰਘ ਘੂਰਾ ਅਤੇ ਵੱਖ-ਵੱਖ ਸਮਾਜਿਕ ਤੇ ਵਪਾਰਕ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਭਰੋਸਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪੰਜਾਬ ਦੀ ਤਰੱਕੀ ਦੇ ਸੰਕਲਪ ਨਾਲ ਜੁੜਨ ਲਈ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ।
ਸ੍ਰੀ ਢਿੱਲੋਂ ਨੇ ਕਿਹਾ ਕਿ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਵਰਗੀਆਂ ਸ਼ਖ਼ਸੀਅਤਾਂ ਦਾ ਪਾਰਟੀ ਨਾਲ ਜੁੜਨਾ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਪਹਿਰਾਵੇ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਾ ਭਾਜਪਾ ਦੀ ਵਚਨਬੱਧਤਾ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਅਨੁਜ ਬਹਿਲ ਮੀਤ ਪ੍ਰਧਾਨ ਗਾਂਧੀ ਨਗਰ ਮਾਰਕੀਟ ਲੁਧਿਆਣਾ, ਕੁਨਾਲ ਜ਼ਿਲ੍ਹਾ ਪ੍ਰਧਾਨ ਯੂਨਾਈਟਿਡ ਹਿੰਦੂ; ਅਸ਼ੋਕ ਖੱਟਰ ਮੀਤ ਪ੍ਰਧਾਨ ਫਾਰਚੂਨ ਸਿਟੀ, ਰਿਤਿਕ ਚਾਵਲਾ, ਕਰਨ ਖੰਨਾ ਅਤੇ ਕੰਵਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹਨ।
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਬਲ ਮਿਲੇਗਾ ਅਤੇ ਸਾਰੇ ਮਿਲ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਕੰਮ ਕਰਨਗੇ।
ਉਹਨਾਂ ਕਿਹਾ ਕਿ ਭਾਜਪਾ ਦੇ ਪਰਿਵਾਰ ਵਿੱਚ ਲਗਾਤਾਰ ਹੁੰਦਾ ਹੋਇਆ ਇਹ ਵਾਧਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਸੂਬੇ ਦੇ ਅਸਲ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਬਣਾ ਕੇ ਹੀ ਦਮ ਲੈਣਗੇ।
ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਖਜ਼ਾਨਚੀ ਗੁਰਦੇਵ ਸਿੰਘ ਦੇਬੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਜਤਿੰਦਰ ਮਿੱਤਲ ਵੀ ਹਾਜ਼ਰ ਸਨ।

Related posts

ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024

Current Updates

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

Current Updates

986 ਹੈਲਥ ਵਰਕਰਾਂ ਦੀ ਭਰਤੀ ’ਤੇ ਸਵਾਲ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਹਲਫ਼ਨਾਮਾ

Current Updates

Leave a Comment