October 25, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਉਣ ਕਰਨ ਦਾ ਫੈਸਲਾ

ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ 'ਤੇ ਰੋਕ ਲਗਾਉਣ ਕਰਨ ਦਾ ਫੈਸਲਾ

ਰੋਪੜ- ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਨੇ ਤੁਰੰਤ ਪ੍ਰਭਾਵ ਨਾਲ ਸੂਬੇ ਭਰ ਵਿੱਚ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਉੱਤੇ ਰੋਕ ਲਗਾਉਣ ਫੈਸਲਾ ਕੀਤਾ ਹੈ। ਇਸ ਕਦਮ ਨਾਲ ਮਰੀਜ਼ਾਂ, ਖਾਸ ਕਰਕੇ ਮਾਨਸਿਕ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਨ੍ਹਾਂ ਨੂੰ ਡਾਕਟਰ ਦੀ ਪਰਚੀ ‘ਤੇ ਇਨ੍ਹਾਂ ਦਵਾਈਆਂ ਦੀ ਲੋੜ ਹੁੰਦੀ ਹੈ।

ਇਸ ਫੈਸਲੇ ਬਾਰੇ ਅੱਜ ਐਸੋਸੀਏਸ਼ਨ ਦੇ ਯੂਨਿਟ ਪ੍ਰਧਾਨਾਂ, ਸਕੱਤਰਾਂ ਅਤੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤੇ ਆਪਣੇ ਖੇਤਰਾਂ ਦੇ ਕੈਮਿਸਟਾਂ ਨੂੰ ਤੁਰੰਤ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਆਪਣੇ ਮੌਜੂਦਾ ਸਟਾਕ ਨੂੰ ਕਾਨੂੰਨਾਂ ਅਤੇ ਦਵਾਈਆਂ ਵਾਪਸ ਕਰਨ ਦੀ ਪ੍ਰਵਾਨਿਤ ਪ੍ਰਕਿਰਿਆ ਅਨੁਸਾਰ ਨਿਪਟਾਉਣ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਦਰਸ਼ਨ ਚੌਧਰੀ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਕਿ ਲਾਇਸੰਸਸ਼ੁਦਾ ਕੈਮਿਸਟਾਂ ਨੂੰ ਮਨੋਵਿਗਿਆਨਕ ਦਵਾਈਆਂ ਦਾ ਰਿਕਾਰਡ ਰੱਖਣ ਲਈ ਲੰਮੀਆਂ ਪ੍ਰਕਿਰਿਆਵਾਂ ਦਾ ਪਾਲਣ ਕਰਨਾ ਪੈਂਦਾ ਹੈ, ਪਰ ਫਿਰ ਵੀ ਉਨ੍ਹਾਂ ਨੂੰ ਨਸ਼ਾ ਤਸਕਰ ਕਿਹਾ ਜਾ ਰਿਹਾ ਹੈ।

ਚੌਧਰੀ ਨੇ ਕਿਹਾ, “ਸੂਬੇ ਭਰ ਦੇ ਕੈਮਿਸਟਾਂ ਨੇ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਉੱਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਝੋਟਾ ਕਤਲ ਕਾਂਡ ਵਿੱਚ ਵੀ ਵਿਵਾਦਾਂ ਵਿੱਚ ਰਹੀ ਹੈ।” ਹੋਰ ਦਵਾਈਆਂ ਦੇ ਨਾਲ-ਨਾਲ ਪ੍ਰੀਗਾਬਾਲਿਨ ਕੁਝ ਖਾਸ ਬਿਮਾਰੀਆਂ ਲਈ ਦਿੱਤੀ ਜਾਂਦੀ ਹੈ ਅਤੇ ਪਰਚੂਨ ਕੈਮਿਸਟਾਂ ਕੋਲ ਇਸਦੀ ਅਚਾਨਕ ਘਾਟ ਉਨ੍ਹਾਂ ਮਰੀਜ਼ਾਂ ਲਈ ਮੁਸ਼ਕਲਾਂ ਪੈਦਾ ਕਰ ਸਕਦੀ ਹੈ ਜੋ ਨਿਯਮਤ ਇਲਾਜ ‘ਤੇ ਨਿਰਭਰ ਹਨ।

ਜਦੋਂ ਇਸ ਫੈਸਲੇ ਤੋਂ ਬਾਅਦ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ ਤਾਂ ਚੌਧਰੀ ਨੇ ਕਿਹਾ ਕਿ ਮੌਜੂਦਾ ਸਥਿਤੀ ਵਿੱਚ, ਸਰਕਾਰ ਨੂੰ ਇਹ ਦਵਾਈਆਂ ਸਰਕਾਰੀ ਦੁਕਾਨਾਂ ਜਾਂ ਡਿਸਪੈਂਸਰੀਆਂ ਰਾਹੀਂ ਉਪਲਬਧ ਕਰਵਾਉਣੀਆਂ ਚਾਹੀਦੀਆਂ ਹਨ। ਐਸੋਸੀਏਸ਼ਨ ਨੇ ਕਿਹਾ ਕਿ ਇਹ ਫੈਸਲਾ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਜ਼ਿੰਮੇਵਾਰ ਫਾਰਮੇਸੀ ਦੇ ਤੌਰ-ਤਰੀਕਿਆਂ ਅਤੇ ਨਸ਼ਿਆਂ ਦੇ ਦੁਰਉਪਯੋਗ ਵਿਰੁੱਧ ਲੜਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਇਆ ਜਾ ਸਕੇ। ਕੈਮਿਸਟ ਐਸੋਸੀਏਸ਼ਨ ਦੇ ਨਿਰਦੇਸ਼ਾਂ ਵਿੱਚ ਸਾਰੇ ਯੂਨਿਟ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਫੈਸਲੇ ਬਾਰੇ ਆਪਣੇ ਖੇਤਰਾਂ ਦੇ ਕੈਮਿਸਟਾਂ ਨੂੰ ਜਾਣੂ ਕਰਵਾਉਣ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਜਾਂ ਸਪਸ਼ਟੀਕਰਨ ਚਾਹੀਦਾ ਹੈ, ਤਾਂ ਐਸੋਸੀਏਸ਼ਨ ਨੂੰ ਰਿਪੋਰਟ ਕਰਨ।

Related posts

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਮਾਮਲਾ ਦਰਜ

Current Updates

ਦਿਲਟੁੰਬਵੀਂ ਸ਼ਾਇਰੀ ਤੇ ਆਵਾਜ਼ ਦਾ ਮਾਲਕ ਆਰ ਨੇਤ

Current Updates

ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਮੌਤਾਂ

Current Updates

Leave a Comment