October 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ

ਮੁੱਲਾਂਪੁਰ ਦਾਖਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਲੋਂ ਕੀਤੀ ਜਾ ਰਹੀ ਇਨਸਾਫ਼ ਦੀ ਮੰਗ ਦੌਰਾਨ ਪੁਲਿਸ ਵਲੋ ਮ੍ਰਿਤਕ ਦੇਹ ਨੂੰ ਚੁੱਕ ਕੇ ਲੈ ਜਾਣਾ ਅਤਿ ਸ਼ਰਮਨਾਕ ਅਤੇ ਮੰਦਭਾਗੀ ਗੱਲ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਪੰਜਾਬ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਅੱਜ ਪੰਜਾਬ ਪੁਲਿਸ ਸਰਕਾਰ ਦੇ ਰਾਜਨੀਤਿਕ ਵਿੰਗ ਵਜੋ ਕੰਮ ਕਰ ਰਹੀ ਹੈ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ, ਅੱਜ ਕਤਲ ਦੀਆਂ ਵਾਰਦਾਤਾਂ ਨੇ ਪੰਜਾਬ ਨੂੰ ਦਹਿਲਾ ਦਿੱਤਾ ਹੈ। ਮੋਗਾ ਦੇ ਪਿੰਡ ਵਿੱਚ ਵਾਪਰੀ ਦੋਹਰੇ ਕਤਲ ਦੀ ਘਟਨਾ ਤੋਂ ਬਾਅਦ ਸਪਸ਼ਟ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਖਰਾਬ ਹੋ ਚੁੱਕੀ ਹੈ, ਪੰਜਾਬ ਜੰਗਲ ਰਾਜ ਵਿੱਚ ਤਬਦੀਲ ਹੋ ਚੁੱਕਾ ਹੈ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਨਸ਼ੇ ਦੇ ਜਰੀਏ ਪੰਜਾਬ ਦੀ ਜਵਾਨੀ ਦੀ ਸਾਜਿਸ਼ੀ ਨਸਲਕੁਸ਼ੀ ਕੀਤੀ ਜਾ ਰਹੀ ਹੈ। ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਸਿਆਸੀ ਪੁਸ਼ਤਪਨਾਹੀ ਹੇਠ ਕੀਤੀ ਜਾ ਰਹੀ ਨਸਲਕੁਸ਼ੀ ਕਰਾਰ ਦਿੰਦੇ ਹੋਏ ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲ ਵੇਖ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖਾਲਸਾ ਵਹੀਰ ਜਰੀਏ ਹਜਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ਵਿੱਚੋ ਬਾਹਰ ਕੱਢਿਆ।

Related posts

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀ

Current Updates

ਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ

Current Updates

ਘਰੇ ਸੁੱਤੇ ਪਏ ਬੱਚੇ ਨੂੰ ਲੈ ਗਏ ‘ਬਘਿਆੜ’, ਖੇਤਾਂ ’ਚੋਂ ਮਿਲੀ ਲਾਸ਼

Current Updates

Leave a Comment