October 30, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਾਰ ਵਿੱਚੋਂ ਬੇਹੋਸ਼ ਹਾਲਤ ‘ਚ ਮਿਲਿਆ 26 ਸਾਲਾ ਨੌਜਵਾਨ; ਨਸ਼ੇ ਦੀ ਓਵਰਡੋਜ਼ ਦਾ ਸ਼ੱਕ

ਕਾਰ ਵਿੱਚੋਂ ਬੇਹੋਸ਼ ਹਾਲਤ 'ਚ ਮਿਲਿਆ 26 ਸਾਲਾ ਨੌਜਵਾਨ; ਨਸ਼ੇ ਦੀ ਓਵਰਡੋਜ਼ ਦਾ ਸ਼ੱਕ

ਨਾਭਾ-  ਨਾਭਾ ਦੇ ਸ਼ਾਂਤੀ ਐਨਕਲੇਵ ਇਲਾਕੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਨੇੜੇ ਸ਼ੁੱਕਰਵਾਰ ਸਵੇਰੇ ਇੱਕ 26 ਸਾਲਾ ਨੌਜਵਾਨ ਆਪਣੀ ਕਾਰ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ। ਨੌਜਵਾਨ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਾਲੋਨੀ ਦੇ ਸੁਰੱਖਿਆ ਗਾਰਡ ਨੇ ਦੱਸਿਆ ਕਿ ਕਾਰ ਵੀਰਵਾਰ ਸ਼ਾਮ ਤੋਂ ਹੀ ਉੱਥੇ ਖੜ੍ਹੀ ਸੀ ਅਤੇ ਉਸ ਦਾ ਇੰਜਣ ਲਗਾਤਾਰ ਚੱਲ ਰਿਹਾ ਸੀ। ਸਵੇਰੇ ਜਦੋਂ ਰਾਹਗੀਰਾਂ ਨੇ ਕਾਰ ਅੰਦਰ ਨੌਜਵਾਨ ਨੂੰ ਬੇਹੋਸ਼ ਹਾਲਤ ਵਿੱਚ ਦੇਖਿਆ ਤਾਂ ਉਨ੍ਹਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ।

ਮੌਕੇ ‘ਤੇ ਪਹੁੰਚੇ ਲੋਕਾਂ ਨੇ ਨੌਜਵਾਨ ਨੂੰ ਹਿਲਾ ਕੇ ਦੇਖਿਆ ਤਾਂ ਉਸਦੇ ਸਾਹ ਚੱਲ ਰਹੇ ਸਨ, ਹਾਲਾਂਕਿ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਨਹੀਂ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਨੌਜਵਾਨ ਦੇ ਗੁਪਤ ਅੰਗਾਂ ਵਿੱਚ ਇੱਕ ਸਰਿੰਜ ਲੱਗੀ ਹੋਈ ਸੀ।
ਸੂਚਨਾ ਮਿਲਣ ਉਪਰੰਤ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਆਪਣੇ ਨਾਲ ਲੈ ਗਈ। ਉਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰੋਹਟੀ ਪੁਲ ਪੁਲੀਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸਦਰ ਥਾਣਾ ਨਾਭਾ ਦੇ ਐੱਸ ਐੱਚ ਓ ਖ਼ੁਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਪਿੰਡ ਅਜਨੋਦਾ ਕਲਾਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਜਾਰੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਦਰ ਥਾਣਾ ਨਾਭਾ ਦੇ ਐੱਸ ਐੱਚ ਓ ਜਸਕਿਰਤ ਸਿੰਘ ਕਾਹਲੋਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

Related posts

ਮੂਸੇਵਾਲਾ ਕਤਲ ਕੇਸ: ਅਦਾਲਤ ’ਚ ਗਵਾਹ ਦੇ ਬਿਆਨ ਅਧੂਰੇ, 6 ਫਰਵਰੀ ਨੂੰ ਅਗਲੀ ਸੁਣਵਾਈ

Current Updates

ਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤ

Current Updates

🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗ

Current Updates

Leave a Comment