November 6, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਖਿਲਾਫ ‘ਕੁੱਟਮਾਰ’ ਦੇ ਦੋਸ਼ ਹੇਠ ਐੱਫ ਆਈ ਆਰ ਦਰਜ

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਖਿਲਾਫ 'ਕੁੱਟਮਾਰ' ਦੇ ਦੋਸ਼ ਹੇਠ ਐੱਫ ਆਈ ਆਰ ਦਰਜ

ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਨੇ 27 ਅਕਤੂਬਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਹੈ। ਆਪਣੀ ਸ਼ਿਕਾਇਤ ਵਿੱਚ ਤਰਖਾਣ ਮਾਜਰਾ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ ਦੁਪਹਿਰ 3 ਤੋਂ 3.30 ਵਜੇ ਦੇ ਵਿਚਕਾਰ ਪਾਰਟੀ ਦੇ ਕੰਮ ਦੇ ਸਿਲਸਿਲੇ ਵਿੱਚ ਆਪਣੇ ਪੁੱਤਰ ਰਾਜਨਪ੍ਰੀਤ ਸਿੰਘ ਨਾਲ ਕਾਂਗਰਸ ਭਵਨ ਵਿੱਚ ਮੌਜੂਦ ਸਨ, ਤਾਂ ਢਿੱਲੋਂ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਬੋਲੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਵਾਸ਼ਰੂਮ ਤੋਂ ਬਾਹਰ ਆਏ ਤਾਂ ਢਿੱਲੋਂ ਉਸ ਅਣਪਛਾਤੇ ਵਿਅਕਤੀ ਨਾਲ ਹੈਪੀ ਖੇੜਾ ਦੇ ਦਫ਼ਤਰ ਦੇ ਬਾਹਰ ਖੜ੍ਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਨੇ ਉਨ੍ਹਾਂ ਦੇ ਅਨੁਸੂਚਿਤ ਜਾਤੀ (ਐੱਸ ਸੀ) ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਉੱਥੇ ਮੌਜੂਦ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਜ਼ਲੀਲ ਕਰਕੇ ਅਪਮਾਨਿਤ ਕੀਤਾ।

ਸ਼ਿਕਾਇਤ ਅਨੁਸਾਰ, ਜਦੋਂ ਉਨ੍ਹਾਂ ਨੇ ਕਥਿਤ ਜਾਤੀਗਤ ਦੁਰਵਿਵਹਾਰ ਦਾ ਵਿਰੋਧ ਕੀਤਾ ਤਾਂ ਢਿੱਲੋਂ ਨੇ ਉਨ੍ਹਾਂ ਨੂੰ ਥੱਪੜ ਮਾਰਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਤਰਖਾਣ ਮਾਜਰਾ ਨੇ ਦੋਸ਼ ਲਾਇਆ ਕਿ ਢਿੱਲੋਂ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਐੱਫ ਆਈ ਆਰ ਮੁਤਾਬਕ ਮੁੱਢਲੀ ਜਾਂਚ ਵਿੱਚ ਢਿੱਲੋਂ ਖ਼ਿਲਾਫ਼ ਬੀ ਐੱਨ ਐੱਸ ਦੀਆਂ ਧਾਰਾਵਾਂ 115(2) ਅਤੇ 126(2) ਦੇ ਤਹਿਤ ਪਹਿਲੀ ਨਜ਼ਰੇ (prima facie) ਮਾਮਲਾ ਬਣਦਾ ਪਾਇਆ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਪੜਾਅ ‘ਤੇ ਐੱਸ ਸੀ/ਐੱਸ ਟੀ ਐਕਟ ਤਹਿਤ ਲਾਏ ਗਏ ਦੋਸ਼ ਸਾਬਤ ਨਹੀਂ ਹੋਏ ਹਨ। ਡੀ ਐੱਸ ਪੀ ਸੁਖਵਿੰਦਰ ਪਾਲ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਗਈ ਹੈ।

ਕਾਂਗਰਸ ਨੇ ਜਾਰੀ ਕੀਤਾ ਸੀ ਕਾਰਨ ਦੱਸੋ ਨੋਟਿਸ- ਇਹ ਐੱਫ ਆਈ ਆਰ ਉਦੋਂ ਦਰਜ ਹੋਈ ਹੈ ਜਦੋਂ ਕਾਂਗਰਸ ਨੇ 27 ਅਕਤੂਬਰ ਦੀ ਤਕਰਾਰ ਨੂੰ ਲੈ ਕੇ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਤਰਖਾਣ ਮਾਜਰਾ ਖ਼ਿਲਾਫ਼ ਕਥਿਤ ਅਣਉਚਿਤ ਵਿਵਹਾਰ ਅਤੇ ਅਪਮਾਨਜਨਕ ਟਿੱਪਣੀਆਂ ਦੇ ਦੋਸ਼ਾਂ ਦਾ ਤਿੰਨ ਦਿਨਾਂ ਦੇ ਅੰਦਰ ਜਵਾਬ ਮੰਗਿਆ ਸੀ। ਢਿੱਲੋਂ ਨੇ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਇਸ ਘਟਨਾ ਨੂੰ ਮਹਿਜ਼ ਜ਼ੁਬਾਨੀ ਬਹਿਸਬਾਜ਼ੀ ਦੱਸਿਆ ਸੀ ਅਤੇ ਉਮੀਦ ਜਤਾਈ ਸੀ ਕਿ ਇਹ ਮਾਮਲਾ ਸੁਲਝ ਜਾਵੇਗਾ।

Related posts

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ ਕਾਰਵਾਈ ਨੂੰ ਮੰਦਭਾਗਾ ਦੱਸਿਆ

Current Updates

ਬਹਾਵਲਪੁਰ ਵਿਰਾਸਤ ਮੰਚ ਦੀ ਅਹਿਮ ਬੈਠਕ ਹੋਈ

Current Updates

ਮੈਂ ਨਹੀਂ ਚਾਹੁੰਦਾ ਮੇਰੇ ਬੱਚੇ ਫਿਲਮਾਂ ’ਚ ਕੰਮ ਕਰਨ: ਸ਼ਾਹਿਦ ਕਪੂਰ

Current Updates

Leave a Comment