November 7, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ’ਚ ਹਾਕਮ ਧਿਰ ਵਿਧਾਇਕਾ Amandeep Kaur Arora ਦੀਆਂ ਵਧੀਆਂ ਮੁਸ਼ਕਲਾਂ; ਈ.ਡੀ. ਵੱਲੋਂ ਅਹਿਮ ਖ਼ੁਲਾਸੇ

ਮੋਗਾ ’ਚ ਹਾਕਮ ਧਿਰ ਵਿਧਾਇਕਾ Amandeep Kaur Arora ਦੀਆਂ ਵਧੀਆਂ ਮੁਸ਼ਕਲਾਂ; ਈ.ਡੀ. ਵੱਲੋਂ ਅਹਿਮ ਖ਼ੁਲਾਸੇ

ਮੋਗਾ-  ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮੋਗਾ ਤੋਂ ਹਾਕਮ ਧਿਰ ਵਿਧਾਇਕਾ ਦੀਆਂ ਰਿਹਾਇਸ਼ਗਾਹਾਂ ਤੋਂ ਇਲਾਵਾ ਹੋਰ ਥਾਵਾਂ ਅਤੇ ਰਿਸ਼ਤੇਦਾਰਾਂ ਦੇ ਘਰਾਂ ਉੱਤੇ ਕੀਤੀ ਗਈ ਛਾਪੇਮਾਰੀ ਦੌਰਾਨ ਐੱਨ.ਐੱਚ.-754ਏ ਲਈ ਐਕੁਆਇਰ ਜ਼ਮੀਨ ’ਚ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਦੀਆਂ ਤੰਦਾਂ ਖੋਲ੍ਹੀਆਂ ਗਈਆਂ ਹਨ। ਈ.ਡੀ. ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.), 2002 ਤਹਿਤ ਵਿਧਾਇਕ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਆਦਿ ਦੇ ਸੱਤ ਟਿਕਾਣਿਆਂ ’ਤੇ ਇੱਕੋ ਸਮੇਂ ਤਲਾਸ਼ੀ ਦੌਰਾਨ ਨੈਸ਼ਨਲ ਹਾਈਵੇਅ ਨੰਬਰ 754ਏ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ 1 ਕਰੋੜ 65 ਹਜ਼ਾਰ 724 ਰੁਪਏ ਦੀ ਕਥਿਤ ਗ਼ਲਤ ਅਦਾਇਗੀ ਨਾਲ ਜੁੜੀ ਜਾਂਚ ਦਾ ਹਿੱਸਾ ਹੈ।

ਇਸ ਕਥਿਤ ਘੁਟਾਲੇ ਵਿੱਚ ਮੁਲਜ਼ਮਾਂ ਦੀ ਸਹਾਇਤਾ ਕਰਨ ਵਿੱਚ ਵਿਧਾਇਕ, ਉਨ੍ਹਾਂ ਦੇ ਪਤੀ ਅਤੇ ਹੋਰ ਸਾਥੀਆਂ ਦੀ ਕਥਿਤ ਸ਼ਮੂਲੀਅਤ ਦਾ ਵੀ ਖ਼ੁਲਾਸਾ ਹੋਇਆ ਹੈ। ਇਸ ਸਬੰਧੀ ਥਾਣਾ ਧਰਮਕੋਟ ਵਿੱਚ 16 ਜੂਨ 2024 ਨੂੰ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਮਾਮਲੇ ਵਿੱਚ ਪਟਵਾਰੀ ਨਵਦੀਪ ਸਿੰਘ, ਦਿਲਖ਼ੁਸ਼ ਕੁਮਾਰੀ ਅਤੇ ਹੋਰਨਾਂ ਦੇ ਨਾਂ ਸਾਹਮਣੇ ਆਏ ਸਨ। ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ।ਈ.ਡੀ. ਦੀ ਜਾਂਚ ਮੁਤਾਬਕ, ਵਿਵਾਦਿਤ ਜ਼ਮੀਨ ਦੇ ਮੁਆਵਜ਼ੇ ਦੀ ਰਕਮ ਦਿਲਖ਼ੁਸ਼ ਕੁਮਾਰੀ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਹੋਈ ਸੀ, ਜਿਸ ਨੂੰ ਬਾਅਦ ਵਿੱਚ ਬੈਂਕ ਵੱਲੋਂ ਫ਼ਰੀਜ਼ ਕਰ ਦਿੱਤਾ ਗਿਆ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਸ ਰਕਮ ਨੂੰ ਹੋਰ ਪਾਸੇ ਮੋੜਨ ਅਤੇ ਕਥਿਤ ਤੌਰ ’ਤੇ ਹੜੱਪਣ ਵਿੱਚ ਵਿਧਾਇਕ, ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਭੂਮਿਕਾ ਰਹੀ ਹੋ ਸਕਦੀ ਹੈ।

ਈ.ਡੀ. ਦੀ ਜਾਂਚ ਵਿੱਚ ਕਥਿਤ ਤੌਰ ’ਤੇ ਕੇਂਦਰ, ਪੰਜਾਬ ਸਰਕਾਰ ਤੇ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਵੀ ਧੋਖਾਧੜੀ ਨਾਲ ਮਾਲਕੀ ਤਬਦੀਲ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਜ਼ੀਰਾ ਰੋਡ ’ਤੇ ਕੇਂਦਰ ਸਰਕਾਰ ਦੀ 13 ਮਰਲੇ ਜ਼ਮੀਨ, ਸਿਵਲ ਲਾਈਨਜ਼ ਵਿਖੇ ਪੰਜਾਬ ਸਰਕਾਰ ਦੀ 7 ਮਰਲੇ ਜ਼ਮੀਨ, ਰੇਲਵੇ ਰੋਡ ’ਤੇ ਮਾਰਕੀਟ ਕਮੇਟੀ ਦੀ 6 ਮਰਲੇ ਜ਼ਮੀਨ ਅਤੇ ਮੋਗਾ ਦੇ ਮਹਿਲਾ ਸਿੰਘ-3 ਇਲਾਕੇ ਵਿੱਚ ਨਗਰ ਨਿਗਮ ਦੀ 3 ਕਨਾਲ 16 ਮਰਲੇ ਜ਼ਮੀਨ ਸ਼ਾਮਲ ਦੱਸੀ ਗਈ ਹੈ।

ਇਸ ਤੋਂ ਇਲਾਵਾ ਯੂਨਾਈਟਿਡ ਚਰਚ ਆਫ਼ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ ਦੀ 52 ਮਰਲੇ 8 ਸਰਸਾਹੀ ਜ਼ਮੀਨ ਦੇ ਕਥਿਤ ਧੋਖਾਧੜੀ ਵਾਲੇ ਤਬਾਦਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਨੂੰ ਸ਼ੱਕ ਹੈ ਕਿ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਇਹ ਜਾਇਦਾਦਾਂ ਵਿਧਾਇਕ ਦੇ ਰਿਸ਼ਤੇਦਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਨਾਂ ’ਤੇ ਹਾਸਲ ਜਾਂ ਤਬਦੀਲ ਕੀਤੀਆਂ ਗਈਆਂ। ਦੂਜੇ ਪਾਸੇ ਵਿਧਾਇਕਾ ਦਾਅਵਾ ਕਰ ਚੁੱਕੀ ਹੈ ਕਿ ਈ.ਡੀ. ਨੂੰ ਕੁਝ ਨਹੀਂ ਮਿਲਿਆ ਅਤੇ ਭਾਜਪਾ ’ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ।

Related posts

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ BJP ਸਾਰੀਆਂ 117 ਸੀਟਾਂ ‘ਤੇ ਆਪਣੀ ਜਥੇਬੰਦਕ ਤਾਕਤ ਦੇ ਬਲ ‘ਤੇ ਚੋਣ ਲੜੇਗੀ: ਸਤੀਸ਼ ਪੂਨੀਆ

Current Updates

ISRO ਦੇ ‘ਬਲੂਬਰਡ ਬਲਾਕ-2’ ਮਿਸ਼ਨ ਲਈ ਉਲਟੀ ਗਿਣਤੀ ਸ਼ੁਰੂ; ਸ਼੍ਰੀਹਰੀਕੋਟਾ ਤੋਂ ਕੱਲ੍ਹ ਹੋਵੇਗੀ ਇਤਿਹਾਸਕ ਲਾਂਚਿੰਗ

Current Updates

ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀ

Current Updates

Leave a Comment