November 8, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਚੰਡੀਗੜ੍ਹ-  ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ ’ਤੇ ਸਥਿਤ ਖੇਤ ਵਿੱਚ ਹੋਏ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਪਰਵਿੰਦਰ ਝੋਟਾ ਦੇ ਵੱਡੇ ਪੁੱਤਰ ਅਤੇ ਉਨ੍ਹਾਂ ਦੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਸਸਕਾਰ ਤੋਂ ਪਹਿਲਾਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦਾ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ।

ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਅਤੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਆਵਾਜ਼ ਉਠਾਈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ ਵੀ ਦਿੱਤਾ। ਇਸ ਤੋਂ ਪਹਿਲਾਂ ਏ ਐੱਨ ਆਈ ਨਾਲ ਗੱਲਬਾਤ ਕਰਦਿਆਂ ਪਰਿਵਾਰ ਨੇ ਝੋਟਾ ਨੂੰ ਇੱਕ ਅਜਿਹਾ ‘ਯੋਧਾ’ ਦੱਸਿਆ ਜਿਸ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਝੋਟਾ ਦੀ ਕੁਰਬਾਨੀ ਨੌਜਵਾਨਾਂ ਲਈ ਨਸ਼ਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਬਣਨੀ ਚਾਹੀਦੀ ਹੈ।

ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰਦਿਆਂ ਇੱਕ ਪਰਿਵਾਰਕ ਮੈਂਬਰ ਨੇ ਕਿਹਾ, “ਸਾਡਾ ਯੋਧਾ ਆ ਰਿਹਾ ਹੈ। ਆਮ ਤੌਰ ‘ਤੇ ਲੋਕ ਸੋਗ ਮਨਾਉਂਦੇ ਹਨ, ਪਰ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਉਸ ਕੌਮ ਨਾਲ ਸਬੰਧ ਰੱਖਦੇ ਹਾਂ ਜਿਨ੍ਹਾਂ ਨੂੰ ਚਰਖੜੀਆਂ ‘ਤੇ ਚਾੜ੍ਹਿਆ ਗਿਆ, ਦੇਗਾਂ ਵਿੱਚ ਉਬਾਲਿਆ ਗਿਆ ਅਤੇ ਆਰਿਆਂ ਨਾਲ ਚੀਰਿਆ ਗਿਆ। ਉਹ ਸਾਡਾ ਯੋਧਾ ਹੈ।” ਇੱਕ ਹੋਰ ਰਿਸ਼ਤੇਦਾਰ ਜਸਪਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਗਿਆ ਹੈ, ਇਸ ਲਈ ਸਤਿਕਾਰ ਵਜੋਂ ਉਨ੍ਹਾਂ ‘ਤੇ ਫੁੱਲ ਬਰਸਾਏ ਜਾਣਗੇ। ਉੱਥੇ ਹੀ ਜਦੋਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਧਰਨਾ ਸਥਾਨ ’ਤੇ ਲਿਆਂਦੀ ਜਾ ਰਹੀ ਸੀ ਤਾਂ ਲੋਕਾਂ ਨੇ ਰਾਹ ਵਿਚ ਫੁੱਲਾਂ ਦੀ ਵਰਖਾ ਕੀਤੀ ਤੇ ਲੋਕਾਂ ਦਾ ਵੱਡਾ ਕਾਫਲਾ ਪਰਵਿੰਦਰ ਝੋਟਾ ਦੀ ਦੇਹ ਲਿਜਾਣ ਵਾਲੇ ਵਾਹਨ ਦੇ ਪਿੱਛੇ ਤੁਰਿਆ।

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਖ਼ੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ’ਤੇ ਗੋਲੀ ਮਾਰ ਕੇ ਪਰਵਿੰਦਰ ਝੋਟੇ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਕਰੀਬ 26 ਦਿਨਾਂ ਬਾਅਦ ਅੰਤਿਮ ਸੰਸਕਾਰ ਹੋ ਰਿਹਾ ਹੈ। ਉੱਥੇ ਹੀ ਸੀ ਬੀ ਆਈ (CBI) ਨੇ ਇਸ ਕਤਲ ਕੇਸ ਨੂੰ ਮੁੜ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਰਾਜਾ ਵੜਿੰਗ, ਸੁਖਪਾਲ ਸਿੰਘ ਖਹਿਰਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਉੱਤੇ ਸਵਾਲ ਚੁੱਕੇ ਹਨ।

Related posts

ਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

Current Updates

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂ

Current Updates

1984 ਸਿੱਖ ਵਿਰੋਧੀ ਦੰਗੇ: ਇਸਤਗਾਸਾ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀ

Current Updates

Leave a Comment