November 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀ

ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀ

ਲੁਧਿਆਣਾ-  ਲੁਧਿਆਣਾ ਵਿੱਚ ਇੱਕ ਮਹਿਲਾ ਪੱਤਰਕਾਰ ਅਤੇ ਉਸ ਦੇ ਪੱਤਰਕਾਰ ਪਤੀ ’ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨਿਚਰਵਾਰ ਦੇਰ ਰਾਤ ਇੱਕ ਨਕਾਬਪੋਸ਼ ਹਮਲਾਵਰ ਨੇ ਉਨ੍ਹਾਂ ਦੀ ਕਾਰ ਦਾ ਰਸਤਾ ਰੋਕ ਕੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਜੋੜੇ ਦੀ ਕਾਰ ਦਾ ਪਿੱਛਾ ਕੀਤਾ ਅਤੇ ਫਿਰੋਜ਼ਪੁਰ ਰੋਡ ’ਤੇ ਨਾਨਕਸਰ ਗੁਰਦੁਆਰੇ ਨੇੜੇ ਮੁੜ ਗੋਲੀਆਂ ਚਲਾਈਆਂ। ਹਮਲੇ ਦੌਰਾਨ ਜੋੜਾ ਵਾਲ-ਵਾਲ ਬਚ ਗਿਆ।

ਜਾਣਕਾਰੀ ਅਨੁਸਾਰ ਮਹਿਲਾ ਪੱਤਰਕਾਰ ਨਵਨੀਤ ਕੌਰ ਆਪਣੇ ਪਤੀ ਗਗਨ ਅਰੋੜਾ (ਪੰਜਾਬੀ ਟ੍ਰਿਬਿਊਨ) ਨਾਲ ਦੀਵਾਲੀ ਦੀ ਖਰੀਦਦਾਰੀ ਕਰਨ ਅਤੇ ਰਾਤ ਦਾ ਖਾਣਾ ਖਾਣ ਮਗਰੋਂ ਘਰ ਪਰਤ ਰਹੀ ਸੀ। ਰਾਤ ਕਰੀਬ 12 ਵਜੇ ਸਾਊਥ ਸਿਟੀ ਇਲਾਕੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਗੇਟ ਨੰਬਰ-8 ਨੇੜੇ ਚਿੱਟੇ ਰੰਗ ਦੀ ਐਕਟਿਵਾ ’ਤੇ ਸਵਾਰ ਨਕਾਬਪੋਸ਼ ਵਿਅਕਤੀ ਨੇ ਉਨ੍ਹਾਂ ਦੀ ਕਾਰ ਅੱਗੇ ਆਪਣਾ ਸਕੂਟਰ ਲਾ ਕੇ ਰਸਤਾ ਰੋਕ ਲਿਆ। ਜਦੋਂ ਪੱਤਰਕਾਰ ਨੇ ਉਸ ਨੂੰ ਰਸਤਾ ਰੋਕਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਧਮਕੀ ਦਿੱਤੀ। ਇਸ ਮਗਰੋਂ ਹਮਲਾਵਰ ਨੇ ਪਿਸਤੌਲ ਕੱਢ ਕੇ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ। ਗਗਨਦੀਪ ਨੇ ਤੁਰੰਤ ਕਾਰ ਭਜਾ ਲਈ, ਪਰ ਹਮਲਾਵਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ।

ਨਾਨਕਸਰ ਗੁਰਦੁਆਰੇ ਨੇੜੇ ਵੀ ਚਲਾਈਆਂ ਗੋਲੀਆਂ- ਪੱਤਰਕਾਰਾਂ ਅਨੁਸਾਰ ਉਨ੍ਹਾਂ ਨੂੰ ਲੱਗਿਆ ਕਿ ਹਮਲਾਵਰ ਚਲਾ ਗਿਆ ਹੈ ਪਰ ਉਸ ਨੇ ਫਿਰੋਜ਼ਪੁਰ ਰੋਡ ’ਤੇ ਨਾਨਕਸਰ ਗੁਰਦੁਆਰੇ ਨੇੜੇ ਉਨ੍ਹਾਂ ਦੀ ਕਾਰ ਦੇ ਪਿਛਲੇ ਹਿੱਸੇ ’ਤੇ ਮੁੜ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਮਲਹਾਰ ਰੋਡ ਤੱਕ ਉਨ੍ਹਾਂ ਦਾ ਪਿੱਛਾ ਕਰਦਾ ਰਿਹਾ। ਜੋੜਾ ਕਿਸੇ ਤਰ੍ਹਾਂ ਸੁਰੱਖਿਅਤ ਘਰ ਪਹੁੰਚਣ ਵਿੱਚ ਸਫ਼ਲ ਰਿਹਾ। ਉਨ੍ਹਾਂ ਨੇ ਦੱਸਿਆ ਕਿ ਘਟਨਾ ਮਗਰੋਂ ਉਨ੍ਹਾਂ ਨੇ ਪੁਲੀਸ ਦੇ ਐਮਰਜੈਂਸੀ ਨੰਬਰ 112 ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਫੋਨ ਨਹੀਂ ਲੱਗਿਆ। ਬਾਅਦ ਵਿੱਚ ਉਨ੍ਹਾਂ ਨੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਗੱਲ ਕੀਤੀ, ਜਿਨ੍ਹਾਂ ਦੇ ਨਿਰਦੇਸ਼ਾਂ ’ਤੇ ਪੁਲੀਸ ਟੀਮ ਮੌਕੇ ’ਤੇ ਪਹੁੰਚੀ। ਜੋੜੇ ਵੱਲੋਂ ਪੀਏਯੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਵੱਲੋਂ ਸੇਫ ਸਿਟੀ ਪ੍ਰਾਜੈਕਟ ਤਹਿਤ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ। ਨਵਨੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਂਦੇ ਰਹੇ ਹਨ। ਉਨ੍ਹਾਂ ਹਮਲਾਵਰ ਦੀ ਗ੍ਰਿਫ਼ਤਾਰੀ ਅਤੇ ਹਮਲੇ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।

Related posts

ਵਿਕੀਪੀਡੀਆ ਏਸ਼ੀਆਈ ਮਹੀਨੇ ਵਿੱਚ ਭਾਗ ਲੈਣ ਪੰਜਾਬੀ

Current Updates

ਆਰਕਾਮ ਮਾਮਲੇ ਵਿੱਚ ਸੀਬੀਆਈ ਵੱਲੋਂ ਅਨਿਲ ਅੰਬਾਨੀ ਤੋਂ ਪੁੱਛਗਿੱਛ

Current Updates

ਐਸਜੀਪੀਸੀ ਬਜਟ ਸੈਸ਼ਨ: ਸਾਲ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਦਾ ਬਜਟ ਪਾਸ

Current Updates

Leave a Comment