November 9, 2026
ਖਾਸ ਖ਼ਬਰਰਾਸ਼ਟਰੀ

ਦਲੇਰ ਮਹਿੰਦੀ ਨੇ ਆਪਣੀ ਚੁੱਪੀ ਤੋੜੀ

ਦਲੇਰ ਮਹਿੰਦੀ ਨੇ ਆਪਣੀ ਚੁੱਪੀ ਤੋੜੀ

ਉੱਤਰਾਖੰਡ- ਉੱਤਰਾਖੰਡ ਵਿੱਚ ਇੱਕ ਸੰਗੀਤਕ ਸਮਾਗਮ ਦੌਰਾਨ ਜਨਤਕ ਤੌਰ ’ਤੇ ਅਪਮਾਨਿਤ ਕੀਤੇ ਜਾਣ ਦੇ ਵਿਵਾਦ ਮਗਰੋਂ ਗਾਇਕ ਦਲੇਰ ਮਹਿੰਦੀ ਨੇ ਪਹਿਲੀ ਵਾਰ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨਾਲ ਜੋ ਕੁਝ ਵਾਪਰਿਆ ਅਤੇ ਉਨ੍ਹਾਂ ਨੇ ਜੋ ਮਹਿਸੂਸ ਕੀਤਾ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਔਖਾ ਹੈ। ਉਨ੍ਹਾਂ ਇਸ ਮੁਸ਼ਕਲ ਸਮੇਂ ਵਿੱਚ ਸਾਥ ਦੇਣ ਵਾਲੇ ਆਪਣੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸੰਗੀਤ ਜਗਤ ਦੇ ਲੋਕਾਂ ਦਾ ਧੰਨਵਾਦ ਕੀਤਾ। ਦਲੇਰ ਮਹਿੰਦੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ’ਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਨਾਲ ਲਿਖਿਆ ਕਿ ਸਾਲਾਂ ਤੋਂ ਉਨ੍ਹਾਂ ਨੂੰ ਆਪਣੇ ਗੀਤਾਂ ਅਤੇ ਹਰ ਮੰਚ ’ਤੇ ਲੋਕਾਂ ਦਾ ਪਿਆਰ ਮਿਲਦਾ ਰਿਹਾ ਹੈ ਪਰ ਹਾਲ ਹੀ ਵਿੱਚ ਜੋ ਕੁਝ ਹੋਇਆ, ਉਸ ਦੌਰਾਨ ਲੋਕਾਂ ਨੇ ਜਿਸ ਤਰ੍ਹਾਂ ਉਨ੍ਹਾਂ ਦਾ ਸਾਥ ਦਿੱਤਾ, ਭਰੋਸਾ ਜਤਾਇਆ ਅਤੇ ਸਮਰਥਨ ਕੀਤਾ, ਉਸ ਲਈ ਉਹ ਜਿੰਨਾ ਵੀ ਧੰਨਵਾਦ ਕਰਨ, ਘੱਟ ਹੈ।

ਪਰਿਵਾਰ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ- ਗਾਇਕ ਨੇ ਆਪਣੇ ਭਰਾ ਮੀਕਾ ਸਿੰਘ, ਪਤਨੀ ਤਰਨ ਅਤੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਪਰਿਵਾਰ ਸਭ ਤੋਂ ਵੱਡੀ ਤਾਕਤ ਬਣਿਆ। ਭਰਾ ਮੀਕਾ ਨੇ ਮਜ਼ਬੂਤੀ ਨਾਲ ਸਾਥ ਦਿੱਤਾ, ਪਤਨੀ ਤਰਨ ਨੇ ਹੌਸਲਾ ਵਧਾਇਆ ਅਤੇ ਬੱਚਿਆਂ ਰਬਾਬ, ਅਜੀਤ ਤੇ ਪ੍ਰਭਜੋਤ ਨੇ ਬਿਨਾਂ ਕਿਸੇ ਸ਼ਰਤ ਦੇ ਪਿਆਰ ਦਿੱਤਾ।

ਉਨ੍ਹਾਂ ਕਿਹਾ ਕਿ ਪਰਿਵਾਰ ਸਿਰਫ਼ ਉਹ ਲੋਕ ਨਹੀਂ ਹੁੰਦੇ ਜਿਨ੍ਹਾਂ ਨਾਲ ਸਾਡਾ ਜਨਮ ਤੋਂ ਰਿਸ਼ਤਾ ਹੁੰਦਾ ਹੈ, ਸਗੋਂ ਉਹ ਲੋਕ ਵੀ ਪਰਿਵਾਰ ਹੁੰਦੇ ਹਨ ਜੋ ਔਖੇ ਸਮੇਂ ਵਿੱਚ ਨਾਲ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਹੀ ਲੋਕਾਂ ਦਾ ਇੰਨਾ ਪਿਆਰ ਦੇਖਣ ਅਤੇ ਮਹਿਸੂਸ ਕਰਨ ਦਾ ਮੌਕਾ ਮਿਲਿਆ। ਜ਼ਿਕਰਯੋਗ ਹੈ ਕਿ 18 ਅਕਤੂਬਰ ਨੂੰ ਦਲੇਰ ਮਹਿੰਦੀ ਨੇ ਉੱਤਰਾਖੰਡ ਦੇ ਟੀਹਰੀ ਵਿੱਚ ਸਿੱਧਪੀਠ ਮਾਂ ਕੁੰਜਾਪੁਰੀ ਸੈਰ-ਸਪਾਟਾ ਅਤੇ ਵਿਕਾਸ ਮੇਲੇ ਵਿੱਚ ਪੇਸ਼ਕਾਰੀ ਦਿੱਤੀ ਸੀ। ਇਸ ਦੌਰਾਨ ਸੂਬੇ ਦੇ ਸਿਹਤ ਮੰਤਰੀ ਸੁਬੋਧ ਉਨਿਆਲ ਮੰਚ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਗਾਇਕ ’ਤੇ ਦੋਸ਼ ਲਾਇਆ ਸੀ ਕਿ ਦਲੇਰ ਮਹਿੰਦੀ ਸ਼ਰਾਬ ਪੀ ਕੇ ਗਾ ਰਹੇ ਹਨ ਅਤੇ ਲੋਕਾਂ ਨੂੰ ਬੇਵਕੂਫ਼ ਬਣਾ ਰਹੇ ਹਨ। ਉਨ੍ਹਾਂ ਨੇ ਇੱਕ ਹੋਰ ਗਾਇਕ ਦੀ ਕੁੱਟਮਾਰ ਦੀ ਘਟਨਾ ਦਾ ਹਵਾਲਾ ਦਿੰਦਿਆਂ ਵੀ ਸਖ਼ਤ ਸ਼ਬਦ ਕਹੇ ਸਨ। ਇਸ ਘਟਨਾ ਮਗਰੋਂ ਕਈ ਕਲਾਕਾਰਾਂ ਨੇ ਦਲੇਰ ਮਹਿੰਦੀ ਦੇ ਹੱਕ ਵਿੱਚ ਆਵਾਜ਼ ਉਠਾਈ ਸੀ।

Related posts

ਹਾਈ ਕੋਰਟ ਨੇ ‘ਦਿ ਕੇਰਲ ਸਟੋਰੀ 2’ ਵਿਰੁੱਧ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ

Current Updates

ਲਹਿੰਦੇ ਪੰਜਾਬ ਦੀ ਹਕੂਮਤ ਨੇ ਲਾਹੌਰ ਦੇ ਪੁੰਛ ਹਾਊਸ ’ਚ ਸ਼ਹੀਦ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ

Current Updates

ਜਾਸੂਸੀ ਮਾਮਲਾ: ਅਦਾਲਤ ਵੱਲੋਂ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ

Current Updates

Leave a Comment