November 11, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

Punjab ’ਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਸਿਰਜਣਾ ਜ਼ਰੂਰੀ: ਸੁਖਬੀਰ ਬਾਦਲ

Punjab ’ਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਸਿਰਜਣਾ ਜ਼ਰੂਰੀ: ਸੁਖਬੀਰ ਬਾਦਲ

ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਪ੍ਰਬੰਧ ਵਿੱਚ ਵੱਡੇ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਵਕਾਲਤ ਕੀਤੀ ਕਿ ਉਦਯੋਗਪਤੀਆਂ ਨੂੰ ਅਜਿਹਾ ਮਾਹੌਲ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਕਿ ਉਹ ਦੂਜੇ ਸੂਬਿਆਂ ਵੱਲ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਆਪਣੇ ਕਾਰੋਬਾਰ ਸਥਾਪਿਤ ਕਰਨ ਅਤੇ ਵਧਾਉਣ।

ਉਹ ਅੱਜ ਇੱਥੇ ਹਲਕਾ ਜੈਤੋ ਦੇ ਪਾਰਟੀ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮਿਲਣੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਾਰੋਬਾਰੀ ਵਰਗ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੀ ਇਸ਼ਤਿਹਾਰਬਾਜ਼ੀ ਨੀਤੀ ’ਤੇ ਨਿਸ਼ਾਨਾ ਸੇਧਦਿਆਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇਸ਼ਤਿਹਾਰਾਂ ’ਤੇ ਕਰੀਬ 550 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੈਸਾ ਪੰਜਾਬ ਦੇ ਉਦਯੋਗਾਂ ਨੂੰ ਸਹੂਲਤਾਂ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਲਾਇਆ ਜਾ ਸਕਦਾ ਸੀ।

ਨੌਜਵਾਨਾਂ ਦੇ ਹੁਨਰ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦਸਵੀਂ ਤੋਂ ਹੀ ਵਿਦਿਆਰਥੀਆਂ ਲਈ ਵਿਸ਼ੇਸ਼ ਕਿੱਤਾਮੁਖੀ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਹਰ ਬੱਚਾ ਆਪਣੀ ਰੁਚੀ ਅਨੁਸਾਰ ਕਿਸੇ ਨਾ ਕਿਸੇ ਹੁਨਰ ਵਿੱਚ ਮਾਹਿਰ ਬਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਲੋੜਾਂ ਮੁਤਾਬਕ ਨਵੀਆਂ ਯੋਜਨਾਵਾਂ ਬਣਾਈਆਂ ਜਾਣਗੀਆਂ। ਇਸ ਮੌਕੇ ਰਾਮਿੰਦਰ ਆਮਲਾ, ਗੁਰਚੇਤ ਸਿੰਘ ਬਰਗਾੜੀ, ਯਾਦਵਿੰਦਰ ਸਿੰਘ ਜ਼ੈਲਦਾਰ, ਰਾਕੇਸ਼ ਸ਼ਰਮਾ (ਘੋਚਾ), ਸੁਖਬਿੰਦਰ ਗਰਗ, ਜਗਦੀਸ਼ ਗੋਇਲ, ਬੱਬੂ ਬਾਂਸਲ, ਪੂਜਨ ਸੱਚਦੇਵਾ, ਟੇਕ ਚੰਦ, ਬੌਬੀ ਮਹੇਸ਼ਵਰੀ, ਵਿਪਨ ਗਰਗ, ਓਮ ਪ੍ਰਕਾਸ਼ ਪਟਵਾਰੀ, ਪ੍ਰਦੀਪ ਸ਼ਰਮਾ ਸਮੇਤ ਹੋਰ ਵਪਾਰੀ ਤੇ ਉਦਯੋਗਪਤੀ ਹਾਜ਼ਰ ਸਨ।

Related posts

ਬਹਾਵਲਪੁਰ ਵਿਰਾਸਤ ਮੰਚ ਦੀ ਅਹਿਮ ਬੈਠਕ ਹੋਈ

Current Updates

ਵਿਵੇਕ ਤਨਖਾ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਸਮਝੌਤਾ ਕੀਤਾ, ਮਾਣਹਾਨੀ ਦਾ ਕੇਸ ਵਾਪਸ ਲਿਆ

Current Updates

ਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇ

Current Updates

Leave a Comment