November 12, 2026
ਖਾਸ ਖ਼ਬਰਪੰਜਾਬਰਾਸ਼ਟਰੀ

ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡੀ ਸੀ ਵਜੋਂ ਅਹੁਦਾ ਸੰਭਾਲਿਆ

ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡੀ ਸੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ-  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਤਬਾਦਲੇ ਤਹਿਤ ਹੁਣ ਹਿਮਾਂਸ਼ੂ ਜੈਨ ਪਟਿਆਲਾ ਦੇ ਨਵੇਂ ਡੀ ਸੀ ਹੋਣਗੇ, ਜਿਨ੍ਹਾਂ ਅੱਜ ਅਹੁਦਾ ਸੰਭਾਲ ਲਿਆ ਹੈ। ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਅਤੇ ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ ਸਣੇ ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਮੇਤ ਹੋਰ ਅਹੁਦਿਆਂ ’ਤੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਏ ਡੀ ਸੀ (ਜ) ਅਨੁਪ੍ਰਿਤਾ ਜੌਹਲ, ਐੱਸ ਪੀ ਰਾਜੇਸ਼ ਛਿੱਬੜ, ਆਰ ਟੀ ਏ ਪੂਨਮਪ੍ਰੀਤ ਕੌਰ, ਐੱਸ ਡੀ ਐੱਮ ਗੁਰਦੇਵ ਧੰਮ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਡੀ ਸੀ ਦੇ ਪੀ ਏ ਜਸਬੀਰ ਸਿੰਘ ਸਮੇਤ ਦਫਤਰ ਦੇ ਹੋਰ ਅਮਲੇ ਨੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰ ਕੇ ਡਿਪਟੀ ਕਮਿਸ਼ਰ ਨੇ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਪਟਿਆਲਾ ਪੁਲੀਸ ਦੀ ਟੁਕੜੀ ਨੇ ਗਾਰਡ ਆਫ ਆਨਰ ਪੇਸ਼ ਕਰ ਕੇ ਸਲਾਮੀ ਦਿੱਤੀ।

Related posts

ਚੰਡੀਗੜ੍ਹ ਨਗ਼ਦੀ ਮਾਮਲਾ: ਸਾਬਕਾ ਜਸਟਿਸ ਨਿਰਮਲ ਯਾਦਵ ਬਰੀ

Current Updates

ਪ੍ਰੋਫੈਸਰ ਨਾਲ ਲੜਾਈ ਕਾਰਨ NSA ਤਹਿਤ ਜੇਲ੍ਹ ਬੰਦ ਲਾਅ ਵਿਦਿਆਰਥੀ ਦੀ ਰਿਹਾਈ ਦੇ ਹੁਕਮ

Current Updates

ਹਿਮਾਚਲ ਪ੍ਰਦੇਸ਼: ਪਰਛੂ ਪੁਲ ਨੇੜੇ ਬਣੀ ਮਸਨੂਈ ਝੀਲ ਕਾਰਨ ਲੋਕਾਂ ’ਚ ਸਹਿਮ

Current Updates

Leave a Comment