November 15, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਸਕਾਰ ਵਿੱਚ ਸ਼ਾਮਲ ਹੋਣ ‘ਤੇ ਪਰਿਵਾਰ ਨੂੰ ਖੁਦ ਚੁੱਕਣਾ ਪਵੇਗਾ ਅੰਮ੍ਰਿਤਪਾਲ ਅਤੇ ਪੰਜ ਪੁਲੀਸ ਮੁਲਾਜ਼ਮਾਂ ਦੇ ਸਫ਼ਰ ਦਾ ਖਰਚਾ

ਸਸਕਾਰ ਵਿੱਚ ਸ਼ਾਮਲ ਹੋਣ 'ਤੇ ਪਰਿਵਾਰ ਨੂੰ ਖੁਦ ਚੁੱਕਣਾ ਪਵੇਗਾ ਅੰਮ੍ਰਿਤਪਾਲ ਅਤੇ ਪੰਜ ਪੁਲੀਸ ਮੁਲਾਜ਼ਮਾਂ ਦੇ ਸਫ਼ਰ ਦਾ ਖਰਚਾ

ਚੰਡੀਗੜ੍ਹ-  ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸੰਸਕਾਰ ਲਈ, ਉਨ੍ਹਾਂ ਦੇ ਪਰਿਵਾਰ ਨੂੰ ਨਾ ਸਿਰਫ਼ ਉਨ੍ਹਾਂ ਦੇ ਸਫ਼ਰ ਅਤੇ “ਹਵਾਈ ਕਿਰਾਏ” ਦਾ ਖਰਚਾ ਚੁੱਕਣਾ ਪਵੇਗਾ, ਸਗੋਂ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤੱਕ ਉਨ੍ਹਾਂ ਨਾਲ ਆਉਣ ਵਾਲੇ ਪੰਜ ਪੰਜਾਬ ਪੁਲੀਸ ਮੁਲਾਜ਼ਮਾਂ ਦਾ ਖਰਚਾ ਵੀ ਸਹਿਣਾ ਪਵੇਗਾ।

ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਆਲੀ (ਜਿਨ੍ਹਾਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ) ਨੇ ਪੁਸ਼ਟੀ ਕੀਤੀ ਕਿ ਪਰਿਵਾਰ ਨੂੰ ਪੁਲੀਸ ਹਿਰਾਸਤ ਅਧੀਨ ਸੰਸਦ ਮੈਂਬਰ ਨੂੰ ਲਿਆਉਣ ਦੇ ਖਰਚੇ ਚੁੱਕਣ ਲਈ ਕਿਹਾ ਗਿਆ ਹੈ। ਇਆਲੀ ਨੇ ਕਿਹਾ, “ਸਫ਼ਰ ‘ਤੇ ਲਗਪਗ 3 ਲੱਖ ਤੋਂ 4 ਲੱਖ ਰੁਪਏ ਦਾ ਕੁੱਲ ਖਰਚਾ ਆਉਣ ਦਾ ਅਨੁਮਾਨ ਹੈ। ਪਰਿਵਾਰ ਨੂੰ ਇਹ ਖਰਚਾ ਚੁੱਕਣ ਲਈ ਕਿਹਾ ਗਿਆ ਹੈ। ਅੰਮ੍ਰਿਤਪਾਲ ਕੋਈ ਆਮ ਵਿਅਕਤੀ ਨਹੀਂ ਹੈ। ਉਹ ਇੱਕ ਚੁਣਿਆ ਹੋਇਆ ਨੁਮਾਇੰਦਾ ਹੈ। ਪਰਿਵਾਰ ਨੂੰ ਨਾ ਸਿਰਫ਼ ਉਨ੍ਹਾਂ ਦੇ ਸਫ਼ਰ ਲਈ ਸਗੋਂ ਸੁਰੱਖਿਆ ਮੁਲਾਜ਼ਮਾਂ ਦੇ ਸਫ਼ਰ ਅਤੇ ਖਾਣੇ ਦੇ ਖਰਚੇ ਦਾ ਭੁਗਤਾਨ ਕਰਨ ਲਈ ਵੀ ਕਿਹਾ ਗਿਆ ਹੈ।”

ਅੰਮ੍ਰਿਤਸਰ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਸ਼ੁਰੂਆਤੀ ਹੁਕਮਾਂ ਅਨੁਸਾਰ, ਉਨ੍ਹਾਂ ਨੂੰ 14 ਨਵੰਬਰ ਨੂੰ ਸਖ਼ਤ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਆਂਦਾ ਜਾਣਾ ਸੀ ਅਤੇ ਜੇਲ੍ਹ ਵਾਪਸ ਲਿਜਾਣ ਤੋਂ ਪਹਿਲਾਂ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਉੱਥੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ।

ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਹੁਕਮਾਂ ਵਿੱਚ ਸੋਧ ਕਰਨ ਦੀ ਮੰਗ ਕਰਦਿਆਂ ਇੱਕ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਬੇਨਤੀ ਕੀਤੀ ਗਈ ਕਿ ਇਸ ਫੇਰੀ ਨੂੰ 17 ਨਵੰਬਰ ਤੱਕ ਮੁਲਤਵੀ ਕੀਤਾ ਜਾਵੇ। ਉਨ੍ਹਾਂ ਦਲੀਲ ਦਿੱਤੀ ਕਿ ਦੂਰੀ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੇ ਮੱਦੇਨਜ਼ਰ, ਸ਼ਨਿੱਚਰਵਾਰ ਦੁਪਹਿਰ ਤੱਕ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਪਹੁੰਚਣਾ ਅਮਲੀ ਤੌਰ ‘ਤੇ ਸੰਭਵ ਨਹੀਂ ਹੋਵੇਗਾ। ਅਰਜ਼ੀ ਨੂੰ ਵਿਚਾਰ ਅਧੀਨ ਰੱਖਿਆ ਗਿਆ ਹੈ ਅਤੇ ਇੱਕ ਦਿਨ ਦੀ ਹਿਰਾਸਤੀ ਪੈਰੋਲ ਦੀ ਤਰੀਕ ਬਾਰੇ ਫੈਸਲਾ ਹੁਣ ਅੰਮ੍ਰਿਤਸਰ ਅਦਾਲਤ ਵੱਲੋਂ 16 ਨਵੰਬਰ ਨੂੰ ਕੀਤਾ ਜਾਵੇਗਾ। ਪਰਿਵਾਰ ਨੇ ਪੁਸ਼ਟੀ ਕੀਤੀ ਹੈ ਕਿ ਚਰਨ ਕੌਰ ਦਾ ਅੰਤਿਮ ਸੰਸਕਾਰ ਅੰਮ੍ਰਿਤਪਾਲ ਦੇ ਆਉਣ ‘ਤੇ ਹੀ ਕੀਤਾ ਜਾਵੇਗਾ।

Related posts

ਗੈਂਗਸਟਰਵਾਦ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਸਖ਼ਤ

Current Updates

ਕੈਨੇਡਾ: ਬਰੈਂਪਟਨ ਵਿਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੂਜਾ ਗੰਭੀਰ ਜ਼ਖ਼ਮੀ

Current Updates

ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰੇਲਵੇ ਤੋਂ ਰੇਲਗੱਡੀਆਂ ਕਿਰਾਏ ‘ਤੇ ਲੈਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ

Current Updates

Leave a Comment