November 15, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ‘ਚ ਈ.ਵੀ.ਐੱਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ

ਪਟਿਆਲਾ 'ਚ ਈ.ਵੀ.ਐੱਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ

ਪਟਿਆਲਾ-  ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਬੈੱਲ (BEL) ਵੱਲੋਂ ਤਿਆਰ ਐੱਮ-3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਵੀ.ਵੀ.ਪੈਟ (VVPAT) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (FLC) ਨਾਭਾ ਰੋਡ ਸਥਿਤ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿਖੇ ਸ਼ੁਰੂ ਹੋ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੇ ਨਿਰਦੇਸ਼ਾਂ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਤਹਿਤ ਇਹ ਜਾਂਚ ਬੇਹੱਦ ਅਹਿਮ ਹੈ, ਜਿਸ ਦਾ ਮਕਸਦ ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਪਰਖਣਾ ਹੈ ਤਾਂ ਜੋ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਦਰੁਸਤ ਮਸ਼ੀਨਾਂ ਦੀ ਹੀ ਵਰਤੋਂ ਹੋ ਸਕੇ। ਇਹ ਜਾਂਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਮੁੱਚੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਜਾਂਚ ਪ੍ਰਕਿਰਿਆ ਨੂੰ ਦੇਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਗਰਾਨੀ ਲਈ ਆਪਣਾ ਇੱਕ ਮੈਂਬਰ ਨਾਮਜ਼ਦ ਕਰਕੇ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵੇਅਰਹਾਊਸ ਵਿੱਚ ਜਾਣ ਲਈ ਨਾਮਜ਼ਦ ਨੁਮਾਇੰਦਿਆਂ ਕੋਲ ਐਂਟਰੀ ਪਾਸ ਹੋਣਾ ਲਾਜ਼ਮੀ ਹੋਵੇਗਾ, ਜੋ ਪਾਰਟੀ ਦਾ ਅਧਿਕਾਰ ਪੱਤਰ ਜਮ੍ਹਾਂ ਕਰਵਾ ਕੇ ਜ਼ਿਲ੍ਹਾ ਚੋਣ ਦਫ਼ਤਰ, ਪਟਿਆਲਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

Related posts

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ  : ਅਮਨ ਅਰੋੜਾ

Current Updates

ਟਰੰਪ ਦਾ ਖੁਲਾਸਾ: ਪਾਕਿਸਤਾਨ ਕਰ ਰਿਹਾ ਪਰਮਾਣੂ ਹਥਿਆਰਾਂ ਦੀ ਜਾਂਚ

Current Updates

ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

Current Updates

Leave a Comment