November 16, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਮਿਤਾਭ ਤੇ ਅਭਿਸ਼ੇਕ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀ

ਅਮਿਤਾਭ ਤੇ ਅਭਿਸ਼ੇਕ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ- ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਹੈ ਕਿ ਦੋਵੇਂ ਭਾਵੇਂ ਆਪਣੀ ਸੁਰੱਖਿਆ ਲਈ ਕਿੰਨੇ ਵੀ ਬੁਲੇਟਪਰੂਫ਼ ਕੈਬਿਨ ਬਣਵਾ ਲੈਣ, ਉਹ ਉਨ੍ਹਾਂ ਨੂੰ ਨਹੀਂ ਬਚਾਅ ਸਕਣਗੇ। ਉਸ ਨੇ ਦੋਵਾਂ ਨੂੰ ਉਨ੍ਹਾਂ ਦੇ ਬੁਲੇਟਪਰੂਫ਼ ਕੈਬਿਨ ਦੇ ਅੰਦਰ ਹੀ ਮਾਰਨ ਦੀ ਧਮਕੀ ਦਿੱਤੀ ਹੈ।

ਇਹ ਧਮਕੀ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਮੁੰਬਈ ਵਿੱਚ ਗੈਂਗਸਟਰ ਦੇ ਦੋ ਸਾਥੀਆਂ ਵਿਕਾਸ ਠਾਕੁਰ ਅਤੇ ਦੀਪਕ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਈ ਹੈ। ਗੋਲਡੀ ਢਿੱਲੋਂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨਾਲ ਉਸ ਦੇ ਗਰੋਹ ਦੀਆਂ ਗਤੀਵਿਧੀਆਂ ਜਾਂ ਕਿਸੇ ਵੀ ਯੋਜਨਾ ’ਤੇ ਕੋਈ ਅਸਰ ਨਹੀਂ ਪਵੇਗਾ। ਮੁੰਬਈ ’ਚ 200 ਸਾਥੀ ਮੌਜੂਦ ਹੋਣ ਦਾ ਦਾਅਵਾ ਗੈਂਗਸਟਰ ਨੇ ਆਪਣੀ ਪੋਸਟ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ ਠਾਕੁਰ ਅਤੇ ਦੀਪਕ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਿਰਫ਼ ਉਸ ਦੇ ਗਰੁੱਪ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕਿਸੇ ਹੋਰ ਗਰੋਹ ਨਾਲ ਨਾ ਜੋੜਿਆ ਜਾਵੇ। ਉਸ ਨੇ ਦਾਅਵਾ ਕੀਤਾ ਕਿ ਮੁੰਬਈ ਵਿੱਚ ਉਸ ਦੇ 200 ਹੋਰ ਸਾਥੀ ਮੌਜੂਦ ਹਨ ਅਤੇ ਉਹ ਕਿਸੇ ਵੀ ਕਾਰਵਾਈ ਲਈ ਤਿਆਰ ਹਨ।

1984 ਦੇ ਸਿੱਖ ਕਤਲੇਆਮ ਦਾ ਵੀ ਕੀਤਾ ਜ਼ਿਕਰ- ਗੋਲਡੀ ਢਿੱਲੋਂ ਨੇ ਆਪਣੀ ਪੋਸਟ ਵਿੱਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾਵੇਗਾ। ਉਸ ਨੇ ਧਮਕੀ ਦਿੱਤੀ ਕਿ ਅਜਿਹੇ ਲੋਕ ਭਾਵੇਂ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਰਹਿੰਦੇ ਹੋਣ, ਉਨ੍ਹਾਂ ਨੂੰ ਲੱਭ ਕੇ ਨਿਸ਼ਾਨਾ ਬਣਾਇਆ ਜਾਵੇਗਾ। ਉਸ ਨੇ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਦੇ ਖ਼ਿਲਾਫ਼ ਬੋਲਣ ਵਾਲਾ ਹਰ ਵਿਅਕਤੀ ਉਸ ਦੇ ਗਰੋਹ ਦਾ ਦੁਸ਼ਮਣ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਘਰ ‘ਜਲਸਾ’ ਨੂੰ ਵੀ ਪਿਛਲੇ ਇੱਕ ਮਹੀਨੇ ਦੌਰਾਨ ਤਿੰਨ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ। ਪਹਿਲੀ ਨਵੰਬਰ ਨੂੰ ਅਮਿਤਾਭ ਬੱਚਨ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਸਮੇਂ ਬੁਲੇਟਪਰੂਫ਼ ਸ਼ੀਸ਼ੇ ਦੇ ਪਿੱਛੇ ਖੜ੍ਹੇ ਦਿਖਾਈ ਦਿੱਤੇ ਸਨ।ਇਸ ਤੋਂ ਇਲਾਵਾ, ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਬਾਰੇ ਵੀ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਵਿਕਾਸ ਠਾਕੁਰ ਜਲੰਧਰ ਅਤੇ ਦੀਪਕ ਸਿੰਘ ਤਰਨ ਤਾਰਨ ਦਾ ਰਹਿਣ ਵਾਲਾ ਹੈ।

Related posts

ਪਹਿਲਗਾਮ ਹਮਲਾ ਭਾਰਤ ਵਿੱਚ ਦੰਗੇ ਭੜਕਾਉਣ ਦੀ ਕੋਸ਼ਿਸ਼ ਸੀ:ਮੋਦੀ

Current Updates

2027 ਚੋਣਾਂ ਤੋਂ ਪਹਿਲਾਂ ਗਠਜੋੜ ਦੇ ਸੰਕੇਤ: ‘ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋਣਾ ਜ਼ਰੂਰੀ’— ਆਰ. ਪੀ. ਸਿੰਘ ਦਾ ਵੱਡਾ ਬਿਆਨ

Current Updates

FIH ਵਿਸ਼ਵ ਕੱਪ ਵਿੱਚ ਨੀਲੇ ਦੀ ਥਾਂ ਕੇਸਰੀ ਜਰਸੀ ਨਾਲ ਮੈਦਾਨ ਵਿੱਚ ਉਤਰੇਗੀ ਭਾਰਤੀ ਹਾਕੀ ਟੀਮ

Current Updates

Leave a Comment