November 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਮਾਰਚ 20 ਨਵੰਬਰ ਨੂੰ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਮਾਰਚ 20 ਨਵੰਬਰ ਨੂੰ
ਜਲੰਧਰ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਨਵੰਬਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਿਹ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਹ ਗੱਲ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਲੰਧਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ ਹੈ।
ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਦਰਦਨਾਕ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਨ ਦਾ ਫੈਸਲਾ ਲਿਆ ਸੀ ਪਰ ਹੁਣ ਗੁਆਂਡੀ ਦੇਸ਼ ਪਾਕਿਸਤਾਨ ਨਾਲ ਸਬੰਧ ਸੁਖਾਵੇਂ ਹੋਰ ਰਹੇ ਹਨ। ਇਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ  ਨੂੰ ਲਾਂਘਾ ਖੋਲਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਪੰਥ ਹਿਤੈਸ਼ੀਆਂ ਨਾਲ ਮਿਲ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਸ਼ੀ ਸੰਸਥਾ ਬਣਾ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਲਈ ਲਗਾਤਾਰ ਹਰ ਮਹੀਨੇ ਦੀ ਮੱਸਿਆ ਦੇ ਦਿਹਾੜੇ ਤੇ ਲਗਾਤਾਰ ਅਰਦਾਸਾਂ ਕੀਤੀਆਂ ਗਈਆਂ ਸਨ।
ਉਨ੍ਹਾਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ ਹਨ। ਇਸ ਸਬੰਧੀ ਕੇਂਦਰ ਸਰਕਾਰ ਚੋਣਾਂ ਕਰਾਉਣ ਲਈ ਫੌਰੀ ਤੌਰ ਤੇ ਐਲਾਨ ਕਰਨ ਅਤੇ ਜੇਲਾਂ ਵਿੱਚ ਬੰਦ ਬੰਦੀ ਸਿੰਘ ਜਿਹੜੇ ਕਿ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਵਿੱਚ ਬਣੀਆਂ ਸਰਾਵਾਂ ਨੂੰ ਆਪਣੇ ਨਿੱਜੀ ਹਿਤਾਂ ਲਈ ਕਥਿਤ ਗਲਤ ਕੰਮਾਂ ਲਈ ਵਰਤ ਕੇ ਕੌਮ ਦਾ ਸਿਰ ਨੀਵਾਂ ਕੀਤਾ ਹੈ।
ਉਨ੍ਹਾਂ ਮੰਗ ਕੀਤੀ ਕਿ  ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿੱਚ ਦੋਨਾਂ ਸਰਕਾਰਾਂ ਨੂੰ ਯਾਤਰੀਆਂ ਦੇ ਰਾਤਰੀ ਠਹਿਰਾਓ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਸਿੱਖਾਂ ਨਾਲ ਧੱਕਾ ਕੀਤਾ ਹੈ। ਹੁਣ ਸੋਨੀਆ ਗਾਂਧੀ ਨੇ ਆਪਣੀ ਕਿਤਾਬ ਵਿੱਚ 1984 ਦੇ ਦਿੱਲੀ ਦੰਗਿਆਂ ਅਤੇ ਹੋਰ ਮੁੱਦਿਆਂ ਤੇ ਲਿਖੀ ਕਿਤਾਬ ਨੂੰ ਸਿਆਸੀ ਰੰਗਤ ਦੇ ਕੇ ਸਿੱਖਾਂ ਦੇ ਜ਼ਖਮ ਮੁੜ ਹਰੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਅਤੇ ਸੀਨੀਅਰ ਨੇਤਾਵਾਂ ਨੂੰ ਦਿੱਲੀ ਵਿੱਚ ਹੋਏ ਦੰਗਿਆਂ ਸਬੰਧੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਮਸਲੇ ਜਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ, ਪੰਜਾਬ ਦੇ ਪਾਣੀਆਂ ਦੀ ਗੱਲ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਦੇ ਮਸਲੇ ਹੱਲ ਕਰਨ ਵਿੱਚ ਬਹੁਤ ਦੇਰ ਹੋ ਚੁੱਕੀ ਹੈ। ਉਹਨਾਂ ਕੇਂਦਰ ਸਰਕਾਰ ਕੋਲੋਂ ਸੂਬੇ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ, ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ, ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ, ਜਗਰੂਪ ਸਿੰਘ ਚੋਹਲਾ, ਹਰਪ੍ਰੀਤ ਸਿੰਘ ਡਿੰਪੀ, ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵੰਤ ਸਿੰਘ , ਪ੍ਰਧਾਨ ਜਲੰਧਰ ਸ਼ਹਿਰੀ ਅਮਰਜੀਤ ਸਿੰਘ, ਜਰਨੈਲ ਸਿੰਘ ਗੜਦੀਵਾਲਾ, ਦਵਿੰਦਰ ਸਿੰਘ ਬੱਬੂ ਮੌਜੂਦ ਸਨ।

Related posts

ਮੇਰੀ ਸਿਹਤ ਨਹੀਂ ਵਿਗੜੀ, ਮੈਂ ਬਿਲਕੁੱਲ ਠੀਕ-ਠਾਕ ਹਾਂ: ਸਲਮਾਨ ਖਾਨ

Current Updates

ਕ੍ਰਿਕਟ: ਆਸਟਰੇਲੀਆ ਹੱਥੋਂ ਹਾਰ ਕੇ ਭਾਰਤ ਡਬਲਿਊਟੀਸੀ ਫਾਈਨਲ ’ਚੋਂ ਬਾਹਰ

Current Updates

ਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਭਿਆਨਕ ਹਾਦਸਾ, ਕਾਲਜ ਲੈਕਚਰਾਰ ਮੁਟਿਆਰ ਦੀ ਮੌਤ

Current Updates

Leave a Comment