November 20, 2026
ਖਾਸ ਖ਼ਬਰਰਾਸ਼ਟਰੀ

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

ਆਪ ਸਭ ਸੰਗਤਾਂ ਭਲੀ-ਭਾਂਤ ਜਾਣੂ ਹੋ ਕਿ 21 ਨਵੰਬਰ, ਦਿਨ ਸ਼ਨੀਵਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਆਪਣੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਆਪਣੇ ਜੱਦੀ ਪਿੰਡ ਜੱਲੂਪੁਰ ਖੈੜਾ , ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ।
ਮਾਤਾ ਜੀ ਦੇ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਪਰਿਵਾਰਕ ਮੈਂਬਰ ਰਿਸ਼ਤੇਦਾਰ ਅਤੇ ਸਾਕ ਸਬੰਧੀਆਂ ਤੋਂ ਇਲਾਵਾ ਦੇਸ਼ ਭਰ ਵਿੱਚੋਂ ਭਾਈ ਸਾਹਿਬ ਨੂੰ ਪਿਆਰ ਕਰਨ ਵਾਲੇ ਸੰਤ ਮਹਾਂਪੁਰਖ ਨਿਹੰਗ ਸਿੰਘ ਜਥੇਬੰਦੀਆਂ ਸੰਪਰਦਾਵਾਂ ਵੱਖ ਵੱਖ ਸਿਆਸੀ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ, ਵੱਡੀ ਗਿਣਤੀ ਵਿੱਚ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਸਾਡੇ ਨਗਰ ਜੱਲੂਪੁਰ ਖੈੜਾ ਪਹੁੰਚਣਗੇ ।

ਅਸੀਂ ਆਪ ਸਭ ਦੀਆਂ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਾਂ।
ਮਾਤਾ ਜੀ ਦੇ ਸੰਸਕਾਰ ਵਿੱਚ ਸ਼ਾਮਿਲ ਹੋਣ ਵਾਲੀ ਸੰਗਤ ਨੂੰ ਬੇਨਤੀ ਹੈ ਕਿ ਗੁਰਮਤ ਅਨੁਸਾਰ ਗੁਰੂ ਦੀ ਭੈ ਭਾਵਨੀ ਵਿੱਚ ਗੁਰੂ ਦੇ ਵਾਕ ‘ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ।।” ਦੀ ਪਾਲਣਾ ਕਰਦੇ ਹੋਏ ਸ਼ਾਮਿਲ ਹੋਈਏ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਵੱਲੋਂ ਇਹ ਆਸ ਕੀਤੀ ਜਾਂਦੀ ਹੈ ਕਿ ਜਿਲ੍ਹਾ ਪ੍ਰਸ਼ਾਸਨ ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸਹਿਯੋਗ ਦੇਵੇ । ਪਾਰਕਿੰਗ ਅਤੇ ਟਰੈਫਿਕ ਨੂੰ ਸੁਚਾਰੂ ਤਰੀਕੇ ਨਾਲ ਚੱਲਦਾ ਰੱਖਣ ਲਈ ਪ੍ਰਸ਼ਾਸਨ ਦੇ ਸਹਿਯੋਗ ਦੀ ਜਰੂਰਤ ਹੈ। ਲੰਗਰ ਅਤੇ ਸੰਗਤਾਂ ਦੀ ਸੇਵਾ ਅਤੇ ਪ੍ਰਬੰਧ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਹਾਜ਼ਰ ਰਹਿਣਗੇ ਅਤੇ ਸੰਗਤਾਂ ਦੀ ਸੁਵਿਧਾ ਲਈ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣਗੇ।

ਆਪ ਸਭ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।
ਆਸ ਹੈ ਕਿ ਆਪ ਸਭ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਸਹਿਜ, ਸੰਜਮ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਇਸ ਮੌਕੇ ਸ਼ਾਮਲ ਹੋਵੋਗੇ।

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

ਬੇਨਤੀ ਕਰਤਾ

ਗੁਰੂ ਪੰਥ ਦਾ ਦਾਸ
ਤਰਸੇਮ ਸਿੰਘ

+9194632-41296

Related posts

ਇਤਿਹਾਸਕ ਜਿੱਤ: ਮਾਨਸਾ ਦੀ ਧੀ ਸੁਪਨੀਤ ਕੌਰ ਨੇ 12ਵੀਂ ਵਿੱਚੋਂ 500 ‘ਚੋਂ 500 ਅੰਕ ਲੈ ਕੇ ਗੱਡੇ ਝੰਡੇ

Current Updates

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Current Updates

ਖੇਤਾਂ ਵਿੱਚੋਂ ਪਰਵਾਸੀ ਮਹਿਲਾ ਦੀ ਲਾਸ਼ ਮਿਲੀ, ਮਾਮਲਾ ਦਰਜ

Current Updates

Leave a Comment