November 21, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਕੀਤੀ ਮੰਗ

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਕੀਤੀ ਮੰਗ

ਚੰਡੀਗੜ੍ਹ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ। ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲਕਦਮੀ ਕੀਤੀ ਜਾਵੇ। ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ।
ਸਰਦਾਰ ਇਯਾਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਮਨੁੱਖਤਾ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰੇਗਾ।

Related posts

ਪਰਿਸ਼ਦ ਨਤੀਜੇ: 63 ਫ਼ੀਸਦੀ ਜ਼ੋਨਾਂ ’ਤੇ ‘ਆਪ’ ਕਾਬਜ਼

Current Updates

ਉੱਤਰੀ ਕਸ਼ਮੀਰ ਵਿਚ 6 ਦੀ ਤੀਬਰਤਾ ਵਾਲਾ ਭੂਚਾਲ, ਦਿੱਲੀ ਵੀ ਹਿੱਲੀ

Current Updates

Amitabh Bachchan ਨੇ ਹਟਾਇਆ ਬੁਲੇਟਪਰੂਫ ਸ਼ੀਸ਼ਾ; ਤੋਹਫ਼ਿਆਂ ਨਾਲ ਭਰਿਆ ਘਰ !

Current Updates

Leave a Comment