November 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਿੰਡ ਸੇਖਾ ਵਿਖੇ ਪਾਈਪ ਲਾਈਨ ਦੇ ਉਦਘਾਟਨ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਤੋੜਿਆ ਨੀਂਹ ਪੱਥਰ

ਪਿੰਡ ਸੇਖਾ ਵਿਖੇ ਪਾਈਪ ਲਾਈਨ ਦੇ ਉਦਘਾਟਨ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਤੋੜਿਆ ਨੀਂਹ ਪੱਥਰ

ਬਰਨਾਲਾ- ਪਿੰਡ ਸੇਖਾ ਵਿਖੇ ਪਾਈਪ ਲਾਈਨ ਪਾਉਣ ਦੇ ਕੰਮ ਸਬੰਧੀ ਲਗਾਏ ਗਏ ਨੀਂਹ ਪੱਥਰ ਨੂੰ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਤੋੜ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੀਂਹ ਪੱਥਰ ਦਾ ਉਦਘਾਟਨ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਜਾਣਾ ਸੀ, ਪਰ ਉਦਘਾਟਨ ਸਮਾਗਮ ਤੋਂ ਪਹਿਲਾਂ ਹੀ ਨੀਂਹ ਪੱਥਰ ਤੋੜ ਦਿੱਤੇ ਜਾਣ ਦੀ ਘਟਨਾ ਨੇ ਪਿੰਡ ਅੰਦਰ ਚਰਚਾ ਛੇੜ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਸੇਖਾ ਵਿਖੇ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਸਬੰਧੀ ਨੀਂਹ ਪੱਥਰ ਲਗਾਇਆ ਗਿਆ ਸੀ, ਜਿਸ ਦਾ ਉਦਘਾਟਨ ਐੱਮ.ਪੀ. ਮੀਤ ਹੇਅਰ ਵੱਲੋਂ ਕੀਤਾ ਜਾਣਾ ਤੈਅ ਸੀ। ਪਰ ਕਿਸੇ ਸ਼ਰਾਰਤੀ ਅਨਸਰ ਨੇ ਨੀਂਹ ਪੱਥਰ ਨੂੰ ਤੋੜ ਕੇ ਨੁਕਸਾਨ ਪਹੁੰਚਾ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਲਗਾਏ ਗਏ ਨੀਂਹ ਪੱਥਰਾਂ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ ਹੈ। ਅਜਿਹੀਆਂ ਘਟਨਾਵਾਂ ਨਾਲ ਜਿੱਥੇ ਪਿੰਡ ਦਾ ਮਾਹੌਲ ਪ੍ਰਭਾਵਿਤ ਹੁੰਦਾ ਹੈ, ਉੱਥੇ ਹੀ ਸਰਕਾਰੀ ਕੰਮਾਂ ਸਬੰਧੀ ਵੀ ਸਵਾਲ ਖੜ੍ਹੇ ਹੁੰਦੇ ਹਨ। ਫਿਲਹਾਲ ਨੀਂਹ ਪੱਥਰ ਤੋੜਨ ਵਾਲੇ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਘਟਨਾ ਦੇ ਕਾਰਨਾਂ ਦੀ ਪੁਸ਼ਟੀ ਹੋਈ ਹੈ। ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਨੀਂਹ ਪੱਥਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

Related posts

ਗਰੀਬੀ ਨਾਲ ਜੂਝਦੇ ਪਰਿਵਾਰ ਨੇ 50 ਹਜ਼ਾਰ ’ਚ ਵੇਚਿਆ ਮਹੀਨੇ ਦਾ ਬੱਚਾ

Current Updates

ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ

Current Updates

ਪੰਜਾਬ ‘ਚ MBBS ਪੜ੍ਹਾਈ ਹੋਈ ਮਹਿੰਗੀ: ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਦੀਆਂ ਫੀਸਾਂ ‘ਚ ਵੱਡਾ ਵਾਧਾ

Current Updates

Leave a Comment